Tuesday, October 5 2021 07:33 AM
ਨਵੀਂ ਦਿੱਲੀ, 5 ਅਕਤੂਬਰ-
ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਵਾਡਰਾ ਨੇ ਅੇੱਜ ਨਵੀਂ ਵੀਡੀਓ ਕਲਿੱਪ ਦਿਖਾਉਂਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਹਾ ਹੈ ਕਿ ਉਹ ਇਸ ਨੂੰ ਦੇਖਣ। ਇਸ ਕਲਿੱਪ ਵਿੱਚ ਸਾਫ਼ ਨਜ਼ਰ ਆ ਰਿਹਾ ਹੈ ਕਿ ਲਖੀਮਪੁਰ ਖੀਰੀ ਵਿੱਚ ਕਿਸਾਨਾਂ ’ਤੇ ਐੱਸਯੂਵੀ ਕਿਵੇਂ ਚੜ੍ਹਾਈ ਗਈ। ਪ੍ਰਿਯੰਕਾ ਨੇ ਪ੍ਰਧਾਨ ਮੰਤਰੀ ਨੂੰ ਕਿਹਾ,‘ਕੀ ਤੁਸੀਂ ਇਹ ਵੀਡੀਓ ਵੇਖਿਆ ਹੈ? ਇਸ ਵੀਡੀਓ ਵਿੱਚ ਤੁਹਾਡੇ ਮੰਤਰੀ ਮੰਡਲ ਦੇ ਮੈਂਬਰ ਦਾ ਪੁੱਤਰ ਨੂੰ ਆਪਣੇ ਵਾਹਨਾਂ ਨਾਲ ਕਿਸਾਨਾਂ ਨੂੰ ਦਰੜ ਰਿਹਾ ਹੈ। ਕਿਰਪਾ ਕਰਕੇ ਇਸਨੂੰ ਵੇਖੋ ਅਤੇ ਦੇਸ਼ ਨੂੰ ਦੱਸੋ ਕਿ ਇਹ ਆਦਮੀ...
Tuesday, October 5 2021 07:10 AM
ਨਵੀਂ ਦਿੱਲੀ, 5 ਅਕਤੂਬਰ - ਪ੍ਰਿਅੰਕਾ ਗਾਂਧੀ ਜਿਨ੍ਹਾਂ ਨੂੰ ਯੂ.ਪੀ. ਪੁਲਿਸ ਵਲੋਂ ਹਿਰਾਸਤ ਵਿਚ ਲਿਆ ਗਿਆ ਹੈ, ਉਸ 'ਤੇ ਪ੍ਰਿਅੰਕਾ ਗਾਂਧੀ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਗ਼ਲਤ ਅਤੇ ਗ਼ੈਰਕਾਨੂੰਨੀ ਤੌਰ ਨਾਲ, ਬਿਨਾਂ ਕਿਸੇ ਸਰਕਾਰੀ ਆਦੇਸ਼ ਅਤੇ ਐਫ.ਆਈ.ਆਰ. ਦੇ 28 ਘੰਟਿਆਂ ਤੋਂ ਹਿਰਾਸਤ ਵਿਚ ਰੱਖਿਆ ਗਿਆ ਹੈ | ਪ੍ਰਿਅੰਕਾ ਗਾਂਧੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਸਵਾਲ ਕਰਦੇ ਹੋਏ ਕਿਹਾ ਕਿ ਹੁਣ ਤੱਕ ਲਖੀਮਪੁਰ ਖੀਰੀ ਘਟਨਾ ਦੇ ਦੋਸ਼ੀਆਂ ਨੂੰ ਹੁਣ ਤੱਕ ਕਿਊ ਨਹੀਂ ਗ੍ਰਿਫ਼ਤਾਰ ਕੀਤਾ ਗਿਆ ਹੈ |...
Tuesday, October 5 2021 07:07 AM
ਲਖਨਊ, 5 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉਤਰ ਪ੍ਰਦੇਸ਼ ਵਿਚ 4737 ਕਰੋੜ ਦੀ ਲਾਗਤ ਨਾਲ ਬਣਨ ਵਾਲੀਆਂ 75 ਯੋਜਨਾਵਾਂ ਦੀ ਘੁੰਡ ਚੁਕਾਈ ਲਈ ਪਹੁੰਚੇ।
Friday, October 1 2021 07:08 AM
ਨਵੀਂ ਦਿੱਲੀ, 1 ਅਕਤੂਬਰ - ਕਿਸਾਨਾਂ ਦੇ ਅੰਦੋਲਨ ਕਾਰਨ ਪ੍ਰਭਾਵਿਤ ਹਾਈਵੇਅ, ਜਾਮ ਅਤੇ ਰੇਲ ਆਵਾਜਾਈ ਲਈ ਸੁਪਰੀਮ ਕੋਰਟ ਨੇ ਇਕ ਵਾਰ ਫਿਰ ਤਿੱਖੀ ਟਿੱਪਣੀ ਕੀਤੀ ਹੈ। ਕਿਸਾਨ ਮਹਾ ਪੰਚਾਇਤ ਵਲੋਂ ਦਾਇਰ ਅਰਜ਼ੀ 'ਤੇ ਸੁਣਵਾਈ ਕਰਦੇ ਹੋਏ ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਅੰਦੋਲਨਕਾਰੀ ਕਿਸਾਨਾਂ ਨੇ ਪੂਰੇ ਸ਼ਹਿਰ ਨੂੰ ਬੰਧਕ ਬਣਾ ਲਿਆ ਹੈ ਅਤੇ ਹੁਣ ਅੰਦਰ ਦਾਖ਼ਲ ਹੋਣਾ ਚਾਹੁੰਦੇ ਹਨ। ਜੰਤਰ-ਮੰਤਰ 'ਤੇ ਧਰਨਾ ਦੇਣ ਦੀ ਇਜਾਜ਼ਤ ਮੰਗਣ ਵਾਲੀ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਸੁਪਰੀਮ ਕੋਰਟ ਨੇ ਕਿਹਾ ਕਿ ਤੁਹਾਨੂੰ ਵਿਰੋਧ ਕਰਨ ਦਾ ਅਧਿਕਾਰ ਹੈ, ਪਰ ਤੁਸੀਂ ਦੂਜਿਆਂ ਦੀ ...
Tuesday, September 28 2021 10:52 AM
ਚੰਡੀਗੜ੍ਹ, 28 ਸਤੰਬਰ-
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੇ ਮੰਤਰੀਆਂ ਨੂੰ ਵਿਭਾਗਾਂ ਦੀ ਵੰਡ ਕਰ ਦਿੱਤੀ ਹੈ। ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਗ੍ਰਹਿ, ਸਹਿਕਾਰਤਾ ਅਤੇ ਜੇਲ੍ਹਾਂ ਦਾ ਵਿਭਾਗ ਸੌਂਪਿਆ ਗਿਆ ਹੈ। ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੂੰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦਿੱਤਾ ਗਿਆ ਹੈ।
ਬ੍ਰਹਮ ਮਹਿੰਦਰਾ ਨੂੰ ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲਿਆਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਮਨਪ੍ਰੀਤ ਸਿੰਘ ਬਾਦਲ ਵਿੱਤ ਮੰਤਰੀ ਹਨ। ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੂੰ ਪੇਂਡੂ ਵਿਕਾਸ ਅਤੇ ਪੰਚਾਇਤਾਂ ਅਤੇ ਪਸ਼ੂ ਪਾਲਣ ਵਿਭਾ...
Tuesday, September 28 2021 10:51 AM
ਚੰਡੀਗੜ੍ਹ, 28 ਸਤੰਬਰ-
ਸ੍ਰੀ ਨਵਜੋਤ ਸਿੰਘ ਸਿੱਧੂ ਵੱਲੋਂ ਅਸਤੀਫਾ ਦੇਣ ’ਤੇ ਪ੍ਰਤੀਕਿਰਿਆ ਦਿੰਦਿਆਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮੈਂ ਤੁਹਾਨੂੰ ਪਹਿਲਾਂ ਹੀ ਕਿਹਾ ਸੀ ਕਿ ਉਹ ਸਟੇਬਲ(ਸਥਿਰ) ਬੰਦਾ ਨਹੀਂ ਹੈ ਤੇ ਪੰਜਾਬ ਵਰਗੇ ਸਰਹੱਦੀ ਸੂਬੇ ਲਈ ਉਹ ਢੁਕਵਾਂ ਨਹੀਂ।
Tuesday, September 28 2021 10:51 AM
ਚੰਡੀਗੜ੍ਹ, 28 ਸਤੰਬਰ-
ਪੰਜਾਬ ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਨੇ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਕਾਂਗਰਸ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਨੂੰ ਸੰਬੋਧਨ ਕਰਦੇ ਹੋਏ ਅਸਤੀਫ਼ਾ ਟਵੀਟਰ ’ਤੇ ਪਾਇਆ। ਇਸ ਵਿੱਚ ਉਨ੍ਹਾਂ ਕਿਹਾ ਕਿ ਉਹ ਕਾਂਗਰਸ ਦੀ ਸੇਵਾ ਕਰਦੇ ਰਹਿਣਗੇ। ਉਨ੍ਹਾਂ ਹਾਈ ਕਮਾਨ ਨੂੰ ਕਿਹਾ ਕਿ ਉਹ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਨਹੀਂ ਕਰ ਸਕਦੇ। ਸੂਤਰਾਂ ਮੁਤਾਬਕ ਸ੍ਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਗ੍ਰਹਿ ਮੰਤਰਾਲਾ ਦੇਣ ਖ਼ਿਲਾਫ਼ ਉਨ੍ਹਾਂ ਨੇ ਇਹ ਕਦਮ ਚੁੱਕਿਆ ਹੈ।...
Tuesday, September 28 2021 07:42 AM
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨੇ ਟਵੀਟ ਕਰਕੇ ਆਜ਼ਾਦੀ ਘੁਲਾਟੀਏ ਭਗਤ ਸਿੰਘ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ। ਉਹ ਹਰ ਭਾਰਤੀ ਦੇ ਦਿਲ ਵਿਚ ਵੱਸਦੇ ਹਨ। ਉਨ੍ਹਾਂ ਦੇ ਦਲੇਰਾਨਾ ਬਲੀਦਾਨ ਨੇ ਅਣਗਿਣਤ ਲੋਕਾਂ ਵਿਚ ਦੇਸ਼ ਭਗਤੀ ਦੀ ਚਿਣਗ ਜਗਾਈ। ਮੈਂ ਉਨ੍ਹਾਂ ਦੀ ਜਯੰਤੀ 'ਤੇ ਉਨ੍ਹਾਂ ਨੂੰ ਪ੍ਰਣਾਮ ਕਰਦਾ ਹਾਂ ਅਤੇ ਉਨ੍ਹਾਂ ਦੇ ਨੇਕ ਆਦਰਸ਼ਾਂ ਨੂੰ ਯਾਦ ਕਰਦਾ ਹਾਂ।...
Tuesday, September 28 2021 07:40 AM
ਨਵੀਂ ਦਿੱਲੀ,28 ਸਤੰਬਰ - ਕੇਂਦਰ ਸ਼ਾਸਿਤ ਪ੍ਰਦੇਸ਼ ਦਾਦਰਾ ਅਤੇ ਨਗਰ ਹਵੇਲੀ ਅਤੇ ਦਮਨ ਅਤੇ ਦੀਵ, ਮੱਧ ਪ੍ਰਦੇਸ਼ ਅਤੇ ਹਿਮਾਚਲ ਪ੍ਰਦੇਸ਼ ਦੇ ਤਿੰਨ ਸੰਸਦੀ ਹਲਕਿਆਂ ਅਤੇ ਵੱਖ-ਵੱਖ ਰਾਜਾਂ ਦੇ 30 ਵਿਧਾਨ ਸਭਾ ਹਲਕਿਆਂ ਦੀਆਂ ਉਪ ਚੋਣਾਂ 30 ਅਕਤੂਬਰ ਨੂੰ ਹੋਣਗੀਆਂ | ਚੋਣ ਕਮਿਸ਼ਨ ਵਲੋਂ ਇਹ ਐਲਾਨ ਕੀਤਾ ਗਿਆ ਹੈ |
Tuesday, September 28 2021 07:39 AM
ਚੰਡੀਗੜ੍ਹ, 28 ਸਤੰਬਰ - ਸੁਖਬੀਰ ਸਿੰਘ ਬਾਦਲ ਨੇ ਮੰਗ ਕੀਤੀ ਹੈ ਕਿ ਖੇਤੀਬਾੜੀ ਕਾਨੂੰਨ ਰੱਦ ਕਰਨ ਲਈ ਪਾਰਲੀਮੈਂਟ ਦਾ ਫੌਰੀ ਹੰਗਾਮੀ ਸੈਸ਼ਨ ਸੱਦਿਆ ਜਾਵੇ | ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਕਿਹਾ ਹੈ ਕਿ ਕਿਸਾਨਾਂ ਨੂੰ ਬਿਨਾ ਸ਼ਰਤ ਗੱਲਬਾਤ ਦਾ ਸੱਦਾ ਭੇਜਿਆ ਜਾਵੇ |
Friday, September 24 2021 11:03 AM
ਚੰਡੀਗੜ੍ਹ - ਅੱਜ ਕੇਂਦਰ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਚੰਡੀਗੜ੍ਹ ਪਹੁੰਚੇ ਹਨ ਤੇ ਚੰਡੀਗੜ੍ਹ ਪਹੁੰਚ ਕੇ ਉਹਨਾਂ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਵੀ ਮੁਲਾਕਾਤ ਕੀਤੀ। ਇਸ ਤੋਂ ਬਾਅਦ ਉਹਨਾਂ ਨੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਸਰਕਾਰ ਵੱਲੋਂ ਸਾਰਿਆਂ ਨੂੰ ਧਿਆਨ ਵਿਚ ਰੱਖਦੇ ਹੋਏ ਪ੍ਰੋਗਰਾਮ ਅਤੇ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ।
ਇਹ ਫਿਲਾਸਫੀ ਸਬਕਾ ਸਾਥ, ਸਬਕਾ ਵਿਕਾਸ, ਸਬਕਾ ਵਿਸ਼ਵਾਸ, ਸਬਕਾ ਯਤਨ ਹੈ। ਸਾਰਿਆਂ ਨੂੰ ਆਰਥਿਕ ਗਤੀਵਿਧੀਆਂ ਵਿਚ ਭਾਗੀਦਾਰ ਬਣਾਇਆ ਜਾ ਰਿਹਾ ਹੈ। ਜੋ ਸਿਰਫ ਛੋਟੇ ਬਦਲਾਅ ਲਈ ਹੀ ਨਹੀਂ ਬਲਕਿ ਪਰਿਵਰਤਨਸ਼...
Friday, September 24 2021 06:42 AM
ਨਵੀਂ ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਸਵੇਰੇ ਤੜਕਸਾਰ ਦਿੱਲੀ ਤੋਂ ਪੰਜਾਬ ਲਈ ਰਵਾਨਾ ਹੋ ਕੇ ਚੰਡੀਗੜ੍ਹ ਪਹੁੰਚ ਗਏ ਹਨ। ਉਹ ਸੜਕੀ ਮਾਰਗ ਰਾਹੀਂ ਪੰਜਾਬ ਆਏ। ਰਾਹੁਲ ਗਾਂਧੀ ਤੇ ਉਨ੍ਹਾਂ ਵਿਚਕਾਰ ਦੇਰ ਰਾਤ 1.30 ਵਜੇ ਪਾਰਟੀ ਲੀਡਰਸ਼ਿਪ ਨਾਲ ਮੀਟਿੰਗ ਚਲਦੀ ਰਹੀ ਤੇ ਕਰੀਬ 2 ਵਜੇ ਪੰਜਾਬ ਭਵਨ ਪਹੁੰਚੇ ਤੇ 4.00 ਵਜੇ ਸਵੇਰੇ ਉਹ ਪੰਜਾਬ ਲਈ ਰਵਾਨਾ ਹੋ ਗਏ। ਰਾਹੁਲ ਗਾਂਧੀ ਦੀ ਮੁੱਖ ਮੰਤਰੀ ਚਰਨਜੀਤ ਸਿੰਘੀ ਚੰਨੀ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨਾਲ ਹੋਈ ਮੀਟਿੰਗ ਵਿੱਚ ਰਾਜ ਦੇ ਨਵੇਂ ਮੰਤਰੀ ਮੰਡਲ ਦਾ ਫੈਸਲਾ ਕੀਤਾ ਗਿਆ ਹੈ।...
Thursday, September 23 2021 08:52 AM
ਨਵੀਂ ਦਿੱਲੀ, 23 ਸਤੰਬਰ - ਦਿੱਲੀ ਦੀ ਇਕ ਅਦਾਲਤ ਨੇ 2020 ਦੇ ਦਿੱਲੀ ਦੰਗਿਆਂ ਦੇ ਸਾਜ਼ਿਸ਼ ਮਾਮਲੇ ਵਿਚ ਜੇ.ਐਨ.ਯੂ. ਦੇ ਸਾਬਕਾ ਵਿਦਿਆਰਥੀ ਆਗੂ ਉਮਰ ਖਾਲਿਦ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਵੀਰਵਾਰ ਨੂੰ 9 ਅਕਤੂਬਰ ਤੱਕ ਮੁਲਤਵੀ ਕਰ ਦਿੱਤੀ ਹੈ।
Thursday, September 23 2021 08:52 AM
ਚੰਡੀਗੜ੍ਹ, 23 ਸਤੰਬਰ - ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਰਾਸ਼ਟਰਵਾਦੀ ਦਸਦੇ ਹੋਏ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਕਾਂਗਰਸ ਨੇ ਰਾਜਨੀਤਕ ਤੌਰ 'ਤੇ ਮਾਰ ਦਿੱਤਾ ਹੈ ਕਿਉਂਕਿ ਉਹ ਰਾਸ਼ਟਰਵਾਦੀ ਸਨ ਅਤੇ ਕਾਂਗਰਸ ਦੇ ਰਾਹ ਵਿਚ ਰੁਕਾਵਟ ਸਨ | ਅਨਿਲ ਵਿਜ ਦਾ ਕਹਿਣਾ ਹੈ ਕਿ ਪੰਜਾਬ ਦੀਆਂ ਸਾਰੀਆਂ ਰਾਸ਼ਟਰਵਾਦੀ ਤਾਕਤਾਂ ਨੂੰ ਕਾਂਗਰਸ ਦੇ ਗਲਤ ਮਨਸੂਬਿਆਂ ਨੂੰ ਨਾਕਾਮ ਕਰਨ ਲਈ ਹੱਥ ਮਿਲਾਉਣਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਨੇ ਸਿੱਧੂ ਦੇ ਪਾਕਿਸਤਾਨ ਨਾਲ ਸੰਬੰਧਾਂ ਨੂੰ ਲੈ ਕੇ ਕਿਹਾ ਕਿ ਕਾਂਗਰਸ ਦੀ ਇਕ ਡੂੰਘੀ ਰਾਸ਼ਟਰ ਵਿ...
Thursday, September 23 2021 08:51 AM
ਨਵੀਂ ਦਿੱਲੀ, 23 ਸਤੰਬਰ-
ਸੁਪਰੀਮ ਕੋਰਟ ਕਥਿਤ ਪੈਗਾਸਸ ਜਾਸੂਸੀ ਵਿਵਾਦ ਦੀ ਜਾਂਚ ਲਈ ਤਕਨੀਕੀ ਮਾਹਰ ਕਮੇਟੀ ਕਾਇਮ ਕਰੇਗੀ। ਇਸ ਦੇ ਨਾਲ ਸੁਪਰੀਮ ਕੋਰਟ ਨੇ ਅੱਜ ਕਿਹਾ ਹੈ ਕਿ ਉਹ ਅਗਲੇ ਹਫ਼ਤੇ ਪੈਗਾਸਸ ਜਾਸੂਸੀ ਮਾਮਲੇ ਦੀ ਸੁਤੰਤਰ ਜਾਂਚ ਦੀ ਮੰਗ ਕਰਨ ਵਾਲੀਆਂ ਪਟੀਸ਼ਨਾਂ 'ਤੇ ਅੰਤ੍ਰਿਮ ਆਦੇਸ਼ ਦੇਵੇਗੀ। ਚੀਫ ਜਸਟਿਸ ਐੱਨਵੀ ਰਾਮੰਨਾ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਕਿ ਕਮੇਟੀ ਬਾਰੇ ਹੁਕਮ ਅਗਲੇ ਹਫਤੇ ਪਾਸ ਕਰ ਦਿੱਤਾ ਜਾਵੇਗਾ। ਚੀਫ ਜਸਟਿਸ ਨੇ ਕਿਹਾ ਕਿ ਉਹ ਕਮੇਟੀ ਇਸੇ ਹਫ਼ਤੇ ਕਾਇਮ ਕਰਨਾ ਚਾਹੁੰਦੇ ਸਨ ਪਰ ਕੁੱਝ ਮਾਹਿਰਾਂ ਨੇ ਨਿੱਜੀ ਕਾਰਨਾਂ ਕਰਕੇ ਜਾਂਚ ਵਿ...