Wednesday, September 22 2021 06:30 AM
ਨਵੀਂ ਦਿੱਲੀ, 22 ਸਤੰਬਰ - ਅਮਰੀਕਾ ਰਵਾਨਾ ਹੋਣ ਤੋਂ ਪਹਿਲਾਂ ਪੀ.ਐਮ. ਮੋਦੀ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਅਮਰੀਕਾ ਯਾਤਰਾ ਅਮਰੀਕਾ ਦੇ ਨਾਲ ਵਿਆਪਕ ਗਲੋਬਲ ਰਣਨੀਤਕ ਸਾਂਝੇਦਾਰੀ ਨੂੰ ਮਜ਼ਬੂਤ ਕਰਨ, ਰਣਨੀਤਕ ਭਾਈਵਾਲਾਂ ਜਾਪਾਨ ਅਤੇ ਆਸਟ੍ਰੇਲੀਆ ਨਾਲ ਸੰਬੰਧਾਂ ਨੂੰ ਮਜ਼ਬੂਤ ਕਰਨ ਅਤੇ ਮਹੱਤਵਪੂਰਨ ਵਿਸ਼ਵ-ਵਿਆਪੀ ਮੁੱਦਿਆਂ 'ਤੇ ਸਾਡੇ ਸਹਿਯੋਗ ਨੂੰ ਅੱਗੇ ਵਧਾਉਣ ਦਾ ਇਕ ਚੰਗਾ ਮੌਕਾ ਹੋਵੇਗਾ |...
Wednesday, September 22 2021 06:28 AM
ਚੰਡੀਗੜ੍ਹ, 22 ਸਤੰਬਰ - ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਰਾਜ ਕਾਂਗਰਸ ਦੇ ਵਿਧਾਇਕ ਦਲ (ਸੀ.ਐਲ.ਪੀ.) ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਅੱਜ ਚੰਡੀਗੜ੍ਹ ਵਿਚ ਸੀ.ਐਲ.ਪੀ. ਦੀ ਮੀਟਿੰਗ ਬੁਲਾਈ ਹੈ।
Wednesday, September 22 2021 06:27 AM
ਬੰਗਾ, 22 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਬਣਨ ਉਪਰੰਤ ਚਰਨਜੀਤ ਸਿੰਘ ਚੰਨੀ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਸਮਾਰਕ 'ਤੇ ਸਿਜਦਾ ਕਰਨ ਲਈ ਦੋ ਵਜੇ ਖਟਕੜ ਕਲਾਂ ਪੁੱਜਣਗੇ । ਸਤਬੀਰ ਸਿੰਘ ਪੱਲੀ ਝਿੱਕੀ ਹਲਕਾ ਇੰਚਾਰਜ ਨੇ ਦੱਸਿਆ ਕਿ ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਪੰਜਾਬ ਸ਼ਹੀਦਾਂ ਨੂੰ ਸਿਜਦਾ ਕਰਨ ਲਈ ਖਟਕੜ ਕਲਾਂ ਵਿਖੇ 2 ਵਜੇ ਆ ਰਹੇ ਹਨ। ਉਹ ਸ਼ਹੀਦਾਂ ਦੇ ਸਮਾਰਕ 'ਤੇ ਫੁੱਲ ਮਾਲਾਵਾਂ ਭੇਟ ਕਰਨਗੇ |...
Tuesday, September 21 2021 09:27 AM
ਚੰਡੀਗੜ੍ਹ, 21 ਸਤੰਬਰ - ਅਕਾਲੀ ਦਲ ਦੇ ਵਲੋਂ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਚਾਰਟਰਡ ਪਲੇਨ ਵਿਚ ਦਿੱਲੀ ਦੌਰੇ 'ਤੇ ਜਾਣ ਨੂੰ ਲੈ ਕੇ ਸਵਾਲ ਚੁੱਕੇ ਗਏ ਹਨ | ਅਕਾਲੀ ਦਲ ਦਾ ਕਹਿਣਾ ਹੈ ਕਿ ਇਹ ਕਹਿਣ ਤੋਂ ਬਾਅਦ ਕਿ ਉਹ ਆਮ ਆਦਮੀ ਦੇ ਨਾਲ ਖੜ੍ਹੇ ਹਨ, ਤਾਂ ਫਿਰ ਕਾਂਗਰਸ ਨੇਤਾ ਚੰਡੀਗੜ੍ਹ ਤੋਂ ਦਿੱਲੀ ਤੱਕ ਸਿਰਫ਼ 250 ਕਿੱਲੋਮੀਟਰ ਦੀ ਯਾਤਰਾ ਕਰਨ ਲਈ ਪ੍ਰਾਈਵੇਟ ਜੈੱਟ ਦਾ ਇਸਤੇਮਾਲ ਕਿਉਂ ਕਰਦੇ ਹਨ | ਅਕਾਲੀ ਦਲ ਦਾ ਕਹਿਣਾ ਹੈ ਕਿ ਕੋਈ ਸਧਾਰਨ ਉਡਾਣਾਂ ਜਾਂ ਕਾਰਾਂ ਨਹੀਂ ਹਨ ਜਿਨ੍ਹਾਂ ਦੀ ਵਰਤੋਂ ਕੀਤੀ ਜਾ ਸਕਦੀ ਹੈ |...
Tuesday, September 21 2021 07:36 AM
ਚੰਡੀਗੜ੍ਹ, 21 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਦੋਵੇਂ ਉਪ ਮੁੱਖ ਮੰਤਰੀ ਚੰਡੀਗੜ੍ਹ ਏਅਰਪੋਰਟ ਤੋਂ ਦਿੱਲੀ ਲਈ ਰਵਾਨਾ ਹੋਏ ਹਨ | ਹਾਈ ਕਮਾਨ ਨਾਲ ਮੁਲਾਕਾਤ ਕਰ ਕੇ ਮੰਤਰੀ ਮੰਡਲ 'ਚ ਵਿਸਥਾਰ ਸਮੇਤ ਹੋਰ ਮਾਮਲਿਆਂ 'ਤੇ ਚਰਚਾ ਹੋਵੇਗੀ | ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਉਨ੍ਹਾਂ ਨਾਲ ਦਿੱਲੀ ਲਈ ਰਵਾਨਾ ਹੋਏ ਹਨ | ਉਡਾਣ ਭਰਨ ਤੋਂ ਪਹਿਲਾਂ ਸਿੱਧੂ ਵਲੋਂ ਇਕ ਫ਼ੋਟੋ ਵੀ ਟਵੀਟ ਕੀਤੀ ਗਈ |...
Tuesday, September 21 2021 07:33 AM
ਚੰਡੀਗੜ੍ਹ, 21 ਸਤੰਬਰ
ਪੰਜਾਬ ਦੇ ਨਵੇਂ ਡੀਜੀਪੀ ਦੀ ਨਿਯੁਕਤੀ ਲਈ ਹਾਲੇ ਹੋਰ ਉਡੀਕ ਕਰਨੀ ਪਵੇਗੀ ਕਿਉਂਕਿ ਇਸ ਬਾਰੇ ਫ਼ੈਸਲਾ ਹਾਈ ਕਮਾਨ ਦੀ ਸਹਿਮਤੀ ਨਾਲ ਕੀਤਾ ਜਾਵੇਗਾ।
ਨਵੇਂ ਡੀਜੀਪੀ ਦੀ ਚੋਣ ਅਤੇ ਪੁਲੀਸ ਅਤੇ ਪ੍ਰਸ਼ਾਸਨ ਵਿੱਚ ਬਦਲਾਅ ਬਾਰੇ ਮੁੱਖ ਮੰਤਰੀ ਚਰਨਜੀਤ ਚੰਨੀ ਅਤੇ ਹੋਰ ਸੀਨੀਅਰ ਕਾਂਗਰਸੀ ਨੇਤਾਵਾਂ ਵਿਚਾਲ ਸੋਮਵਾਰ ਰਾਤ ਲੰਮੀ ਮੀਟਿੰਗ ਹੋਈ। ਉਨ੍ਹਾਂ ਨੇ ਕਈ ਅਧਿਕਾਰੀਆਂ ਨੂੰ ਸ਼ਾਰਟ ਲਿਸਟ ਕੀਤਾ ਪਰ ਅੰਤਿਮ ਪ੍ਰਵਾਨਗੀ ਰਾਹੁਲ ਗਾਂਧੀ ਤੋਂ ਲਈ ਜਾਵੇਗੀ। ਹਾਲਾਂਕਿ ਨਵੇਂ ਮੁੱਖ ਮੰਤਰੀ ਪੁਲੀਸ ਅਧਿਕਾਰੀ ਇਕਬਾਲ ਪ੍ਰੀਤ ਸਿੰਘ ਸਹੋਤਾ ਦੇ ਹੱਕ ਵਿੱਚ ...
Monday, September 20 2021 06:33 AM
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਬਣੇ ਚਰਨਜੀਤ ਸਿੰਘ ਚੰਨੀ ਨੂੰ ਕਾਂਗਰਸ ਨੇਤਾ ਰਾਹੁਲ ਗਾਂਧੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਵਧਾਈ ਦਿੱਤੀ |
Monday, September 20 2021 06:32 AM
ਅਬੋਹਰ, 20 ਸਤੰਬਰ - ਪੰਜਾਬ ਕਿਸਾਨ ਕਮਿਸ਼ਨ ਦੇ ਚੇਅਰਮੈਨ ਅਤੇ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਚੌਧਰੀ ਸੁਨੀਲ ਜਾਖੜ ਦੇ ਭਤੀਜੇ ਅਜੇਵੀਰ ਜਾਖੜ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇੱਥੇ ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਸੁਨੀਲ ਜਾਖੜ ਦਾ ਨਾਂਅ ਮੁੱਖ ਮੰਤਰੀ ਅਹੁਦੇ ਲਈ ਲਗਾਤਾਰ ਅੱਗੇ ਚੱਲ ਰਿਹਾ ਸੀ ਅਤੇ ਅਤੇ ਮੌਕੇ 'ਤੇ ਪਾਰਟੀ ਹਾਈਕਮਾਂਡ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਐਲਾਨ ਦਿੱਤਾ। ਕਿਆਸ ਲਗਾਏ ਜਾ ਰਹੇ ਹਨ ਕਿ ਇਸ ਨਾਰਾਜ਼ਗੀ ਤੋਂ ਹੀ ਅਜੇਵੀਰ ਜਾਖੜ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਹੈ।...
Monday, September 20 2021 06:30 AM
ਚੰਡੀਗੜ੍ਹ, 20 ਸਤੰਬਰ
ਚਮਕੌਰ ਸਾਹਿਬ ਤੋਂ ਕਾਂਗਰਸੀ ਵਿਧਾਇਕ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਰਾਜ ਭਵਨ ਪਹੁੰਚ ਕੇ 16ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਉਨ੍ਹਾਂ ਦੇ ਨਾਲ ਸੁਖਜਿੰਦਰ ਸਿੰਘ ਰੰਧਾਵਾ ਅਤੇ ਓਪੀ ਸੋਨੀ ਨੇ ਵੀ ਸਹੁੰ ਚੁੱਕੀ ਹੈ। ਇਸ ਮੌਕੇ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ, ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਸਣੇ ਹੋਰ ਵਿਧਾਇਕ ਵੀ ਹਾਜ਼ਰ ਸਨ। ਪੰਜਾਬ ਦੇ ਸਿਆਸੀ ਇਤਿਹਾਸ ’ਚ ਪਹਿਲੀ ਦਫ਼ਾ ਕੋਈ ਦਲਿਤ ਆਗੂ ਮੁੱਖ ਮੰਤਰੀ ਦੀ ਕੁਰਸੀ ’ਤੇ ਬੈਠੇ ਹਨ। ਇਸ ਤੋਂ ਪਹਿਲਾਂ ਰਾਮਗੜ੍ਹੀਆ ਭਾਈਚਾਰੇ ਵਿੱਚੋਂ ਗਿਆਨੀ ਜ਼ੈਲ ਸਿੰਘ ਪੰ...
Monday, September 20 2021 06:30 AM
ਚੰਡੀਗੜ੍ਹ, 20 ਸਤੰਬਰ - ਸੁਨੀਲ ਜਾਖੜ ਨੇ ਟਵੀਟ ਕਰਕੇ ਕਿਹਾ ਚਰਨਜੀਤ ਚੰਨੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਦਿਨ 'ਤੇ ਸ੍ਰੀ ਰਾਵਤ ਦਾ ਇਹ ਬਿਆਨ ਕਿ ਸਿੱਧੂ ਦੀ ਅਗਵਾਈ ਹੇਠ ਚੋਣਾਂ ਲੜੀਆਂ ਜਾਣਗੀਆਂ ਇਹ ਹੈਰਾਨ ਕਰਨ ਵਾਲਾ ਬਿਆਨ ਹੈ। ਇਸ ਨਾਲ ਮੁੱਖ ਮੰਤਰੀ ਦੇ ਅਧਿਕਾਰ ਨੂੰ ਕਮਜ਼ੋਰ ਕਰਨ ਦੀ ਸੰਭਾਵਨਾ ਅਤੇ ਨਾਲ ਹੀ ਅਹੁਦੇ ਲਈ ਉਨ੍ਹਾਂ ਦੀ ਚੋਣ ਦੇ ਬਹੁਤ ਹੀ ਪ੍ਰਭਾਵਸ਼ਾਲੀ ਕਾਰਗੁਜ਼ਾਰੀ ਨੂੰ ਵੀ ਨਕਾਰਦਾ ਹੈ।...
Monday, September 20 2021 06:29 AM
ਚੰਡੀਗੜ੍ਹ, 20 ਸਤੰਬਰ - ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਚਰਨਜੀਤ ਚੰਨੀ ਇਸ ਵੇਲੇ ਹਰੀਸ਼ ਰਾਵਤ ਨੂੰ ਮਿਲਣ ਜਾ ਰਹੇ ਹਨ ਅਤੇ ਫਿਰ ਉਹ ਸਹੁੰ ਚੁੱਕ ਸਮਾਗਮ ਲਈ ਰਾਜ ਭਵਨ ਜਾਣਗੇ। ਜ਼ਿਕਰਯੋਗ ਹੈ ਕਿ ਚੰਨੀ ਦੁਪਹਿਰ ਨੂੰ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਮਿਲਣਗੇ |
Monday, September 20 2021 06:28 AM
ਨਵੀਂ ਦਿੱਲੀ, 20 ਸਤੰਬਰ - ਰਾਹੁਲ ਗਾਂਧੀ ਦੀ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਸਮਾਗਮ ਵਿਚ ਸ਼ਾਮਿਲ ਹੋਣ ਦੀ ਸੰਭਾਵਨਾ ਹੈ।
Saturday, September 18 2021 06:53 AM
ਪਾਰਟੀ ਕਾਰਜਕਾਰੀ ਪ੍ਰਧਾਨ ਪ੍ਰਗਟ ਸਿੰਘ, ਕੁਲਜੀਤ ਨਾਗਰਾ ਤੇ ਨਵਜੋਤ ਸਿੰਘ ਸਿੱਧੂ ਵਿੱਚ ਕਾਂਗਰਸ ਭਵਨ ਵਿੱਚ ਮੀਟਿੰਗ ਜਾਰੀ।
2 ਵਜੇ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਤੇ ਰੱਖੀ ਗਈ ਮੀਟਿੰਗ। ਸੂਤਰਾਂ ਮੁਤਾਬਿਕ ਵਿਧਾਇਕਾਂ ਨੂੰ 2 ਵਜੇ ਦੀ ਮੀਟਿੰਗ ਲਈ ਕੀਤੇ ਜਾ ਰਹੇ ਨੇ ਫ਼ੋਨ।
ਕੈਪਟਨ ਨੇ ਆਪਣੇ ਸਮਰਥਕਾਂ ਦੀ ਅੱਜ 2 ਵਜੇ ਬੁਲਾਈ ਮੀਟਿੰਗ
ਸੂਤਰਾਂ ਮੁਤਾਬਿਕ ਕੈਪਟਨ ਨੇ ਨਜ਼ਦੀਕੀ ਸਾਥੀਆਂ ਨੂੰ ਕਿਹਾ ਸੀ ਕਿ ਜੇ ਉਨ੍ਹਾਂ ਨੂੰ ਹਟਾਇਆ ਗਿਆ ਤਾਂ ਉਹ ਅਸਤੀਫ਼ਾ ਦੇ ਦੇਣਗੇ।
ਵਿਧਾਇਕ ਦਲ ਦੀ ਮੀਟਿੰਗ ਵਿੱਚ ਨਵੇਂ ਪਾਰਟੀ ਨੇਤਾ ਨੂੰ ਚੁਣਨ ਦਾ ਆਦੇਸ਼।
ਕਿਸੇ ਹਿ...
Saturday, September 18 2021 06:37 AM
ਚੰਡੀਗੜ੍ਹ,18 ਸਤੰਬਰ - ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਸੂਬਾ ਕਾਂਗਰਸ ਵਿਧਾਇਕ ਦਲ (ਸੀ.ਐਲ.ਪੀ.) ਦੀ ਮੀਟਿੰਗ ਤੋਂ ਪਹਿਲਾਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਦਫ਼ਤਰ ਪਹੁੰਚੇ।
Saturday, September 18 2021 06:36 AM
ਨਵੀਂ ਦਿੱਲੀ,18 ਸਤੰਬਰ - ਸੀ.ਐਲ.ਪੀ. ਦੀ ਮੀਟਿੰਗ ਲਈ ਹਰੀਸ਼ ਰਾਵਤ ਤੋਂ ਇਲਾਵਾ ਹਾਈਕਮਾਨ ਵਲੋਂ ਦੋ ਵਿਸ਼ੇਸ਼ ਅਬਜ਼ਰਵਰ ਵੀ ਭੇਜੇ ਜਾ ਰਹੇ ਹਨ | ਉੱਥੇ ਹੀ ਅਬਜ਼ਰਵਰ ਅਜੈ ਮਾਕਨ ਦਾ ਕਹਿਣਾ ਹੈ ਕਿ ਉਹ ਸੂਬਾ ਕਾਂਗਰਸ ਵਿਧਾਇਕ ਦਲ (ਸੀ.ਐਲ.ਪੀ.) ਦੀ ਮੀਟਿੰਗ ਲਈ ਪੰਜਾਬ ਜਾ ਰਹੇ ਹਨ ਅਤੇ ਉਨ੍ਹਾਂ ਨੂੰ ਨਹੀਂ ਪਤਾ ਇਸ ਵਿਚ ਕੌਣ - ਕੌਣ ਹਿੱਸਾ ਲੈ ਰਿਹਾ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਇਹ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਹੈ ਅਤੇ ਕੋਈ ਗੜਬੜ ਨਹੀਂ ਹੈ, ਸਭ ਕੁਝ ਠੀਕ ਹੈ |...