News: ਰਾਜਨੀਤੀ

ਕਾਂਗਰਸ ਹਾਈ ਕਮਾਂਡ ਨੇ ਕੈਪਟਨ ਅਮਰਿੰਦਰ ਸਿੰਘ ਤੋਂ ਮੰਗਿਆ ਅਸਤੀਫ਼ਾ

Saturday, September 18 2021 06:53 AM
ਪਾਰਟੀ ਕਾਰਜਕਾਰੀ ਪ੍ਰਧਾਨ ਪ੍ਰਗਟ ਸਿੰਘ, ਕੁਲਜੀਤ ਨਾਗਰਾ ਤੇ ਨਵਜੋਤ ਸਿੰਘ ਸਿੱਧੂ ਵਿੱਚ ਕਾਂਗਰਸ ਭਵਨ ਵਿੱਚ ਮੀਟਿੰਗ ਜਾਰੀ। 2 ਵਜੇ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਤੇ ਰੱਖੀ ਗਈ ਮੀਟਿੰਗ। ਸੂਤਰਾਂ ਮੁਤਾਬਿਕ ਵਿਧਾਇਕਾਂ ਨੂੰ 2 ਵਜੇ ਦੀ ਮੀਟਿੰਗ ਲਈ ਕੀਤੇ ਜਾ ਰਹੇ ਨੇ ਫ਼ੋਨ। ਕੈਪਟਨ ਨੇ ਆਪਣੇ ਸਮਰਥਕਾਂ ਦੀ ਅੱਜ 2 ਵਜੇ ਬੁਲਾਈ ਮੀਟਿੰਗ ਸੂਤਰਾਂ ਮੁਤਾਬਿਕ ਕੈਪਟਨ ਨੇ ਨਜ਼ਦੀਕੀ ਸਾਥੀਆਂ ਨੂੰ ਕਿਹਾ ਸੀ ਕਿ ਜੇ ਉਨ੍ਹਾਂ ਨੂੰ ਹਟਾਇਆ ਗਿਆ ਤਾਂ ਉਹ ਅਸਤੀਫ਼ਾ ਦੇ ਦੇਣਗੇ। ਵਿਧਾਇਕ ਦਲ ਦੀ ਮੀਟਿੰਗ ਵਿੱਚ ਨਵੇਂ ਪਾਰਟੀ ਨੇਤਾ ਨੂੰ ਚੁਣਨ ਦਾ ਆਦੇਸ਼। ਕਿਸੇ ਹਿ...

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਦਫ਼ਤਰ ਪਹੁੰਚੇ ਸਿੱਧੂ

Saturday, September 18 2021 06:37 AM
ਚੰਡੀਗੜ੍ਹ,18 ਸਤੰਬਰ - ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਸੂਬਾ ਕਾਂਗਰਸ ਵਿਧਾਇਕ ਦਲ (ਸੀ.ਐਲ.ਪੀ.) ਦੀ ਮੀਟਿੰਗ ਤੋਂ ਪਹਿਲਾਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਦਫ਼ਤਰ ਪਹੁੰਚੇ।

ਸੀ.ਐਲ.ਪੀ. ਦੀ ਮੀਟਿੰਗ 'ਤੇ ਅਬਜ਼ਰਵਰ ਅਜੈ ਮਾਕਨ ਦਾ ਵੱਡਾ ਬਿਆਨ

Saturday, September 18 2021 06:36 AM
ਨਵੀਂ ਦਿੱਲੀ,18 ਸਤੰਬਰ - ਸੀ.ਐਲ.ਪੀ. ਦੀ ਮੀਟਿੰਗ ਲਈ ਹਰੀਸ਼ ਰਾਵਤ ਤੋਂ ਇਲਾਵਾ ਹਾਈਕਮਾਨ ਵਲੋਂ ਦੋ ਵਿਸ਼ੇਸ਼ ਅਬਜ਼ਰਵਰ ਵੀ ਭੇਜੇ ਜਾ ਰਹੇ ਹਨ | ਉੱਥੇ ਹੀ ਅਬਜ਼ਰਵਰ ਅਜੈ ਮਾਕਨ ਦਾ ਕਹਿਣਾ ਹੈ ਕਿ ਉਹ ਸੂਬਾ ਕਾਂਗਰਸ ਵਿਧਾਇਕ ਦਲ (ਸੀ.ਐਲ.ਪੀ.) ਦੀ ਮੀਟਿੰਗ ਲਈ ਪੰਜਾਬ ਜਾ ਰਹੇ ਹਨ ਅਤੇ ਉਨ੍ਹਾਂ ਨੂੰ ਨਹੀਂ ਪਤਾ ਇਸ ਵਿਚ ਕੌਣ - ਕੌਣ ਹਿੱਸਾ ਲੈ ਰਿਹਾ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਇਹ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਹੈ ਅਤੇ ਕੋਈ ਗੜਬੜ ਨਹੀਂ ਹੈ, ਸਭ ਕੁਝ ਠੀਕ ਹੈ |...

ਗੁਜਰਾਤ: ਭੁਪਿੰਦਰ ਪਟੇਲ ਦੇ 24 ਨਵੇਂ ਮੰਤਰੀਆਂ ਨੇ ਸਹੁੰ ਚੁੱਕੀ

Thursday, September 16 2021 09:48 AM
ਅਹਿਮਦਾਬਾਦ, 16 ਸਤੰਬਰ- ਗੁਜਰਾਤ ਵਿਧਾਨ ਸਭਾ ਦੇ ਸਾਬਕਾ ਸਪੀਕਰ ਰਾਜਿੰਦਰ ਤ੍ਰਿਵੇਦੀ ਅਤੇ ਭਾਜਪਾ ਦੀ ਸੂਬਾ ਇਕਾਈ ਦੇ ਸਾਬਕਾ ਪ੍ਰਧਾਨ ਜੀਤੂ ਵਘਾਨੀ ਸਮੇਤ 24 ਮੰਤਰੀਆਂ ਨੇ ਅੱਜ ਇੱਥੇ ਗੁਜਰਾਤ ਸਰਕਾਰ ਦੇ ਮੰਤਰੀਆਂ ਵਜੋਂ ਸਹੁੰ ਚੁੱਕੀ। ਸਾਬਕਾ ਮੁੱਖ ਮੰਤਰੀ ਵਿਜੇ ਰੂਪਾਣੀ ਦੀ ਅਗਵਾਈ ਵਾਲੇ ਸਾਬਕਾ ਮੰਤਰੀ ਮੰਡਲ ਦੇ ਕਿਸੇ ਵੀ ਮੰਤਰੀ ਨੂੰ ਨਵੇਂ ਮੰਤਰੀ ਮੰਡਲ ਵਿੱਚ ਸ਼ਾਮਲ ਨਹੀਂ ਕੀਤਾ ਗਿਆ ਸੀ। ਰਾਜਪਾਲ ਆਚਾਰੀਆ ਦੇਵਵ੍ਰਤ ਨੇ 10 ਕੈਬਨਿਟ ਮੰਤਰੀਆਂ ਅਤੇ 14 ਰਾਜ ਮੰਤਰੀਆਂ ਨੂੰ ਸਹੁੰ ਚੁਕਾਈ, ਜਿਨ੍ਹਾਂ ਵਿੱਚ ਸੁਤੰਤਰ ਚਾਰਜ ਵਾਲੇ ਪੰਜ ਰਾਜ ਮੰਤਰੀ ਸ਼ਾਮਲ ਹਨ। ...

ਰਾਸ਼ਟਰਪਤੀ ਚਾਰ ਦਿਨਾਂ ਦੌਰੇ ’ਤੇ ਹਿਮਾਚਲ ਪੁੱਜੇ

Thursday, September 16 2021 09:47 AM
ਸ਼ਿਮਲਾ, 16 ਸਤੰਬਰ- ਰਾਸ਼ਟਰਪਤੀ ਰਾਮ ਨਾਥ ਕੋਵਿੰਦ ਹਿਮਾਚਲ ਪ੍ਰਦੇਸ਼ ਦੇ ਚਾਰ ਦਿਨਾਂ ਦੌਰੇ 'ਤੇ ਅੱਜ ਸ਼ਿਮਲਾ ਪਹੁੰਚੇ। ਰਾਜਪਾਲ ਰਾਜਿੰਦਰ ਵਿਸ਼ਵਨਾਥ ਆਰਲੇਕਰ, ਮੁੱਖ ਮੰਤਰੀ ਜੈ ਰਾਮ ਠਾਕੁਰ ਅਤੇ ਹੋਰ ਪਤਵੰਤਿਆਂ ਨੇ ਇਥੇ ਉਨ੍ਹਾਂ ਦਾ ਸਵਾਗਤ ਕੀਤਾ। ਸ੍ਰੀ ਕੋਵਿੰਦ ਸ਼ੁੱਕਰਵਾਰ ਨੂੰ ਰਾਜ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਨੂੰ ਸੰਬੋਧਨ ਕਰਨਗੇ। ਉਹ ਸ਼ਿਮਲਾ ਦੇ ਬਾਹਰੀ ਇਲਾਕੇ ਸਥਿਤ ਰਾਸ਼ਟਰਪਤੀ ਰਿਹਾਇਸ਼ ਦਿ ਰੀਟ੍ਰੀਟ ਦੀ ਥਾਂ ਚੌੜਾ ਬਾਜ਼ਾਰ ਮੈਦਾਨ ਦੇ ਸੇਸਿਲ ਹੋਟਲ ਵਿੱਚ ਠਹਿਰਣਗੇ।...

ਗੁਜਰਾਤ: ਭੁਪਿੰਦਰ ਪਟੇਲ ਸਰਕਾਰ ਦੇ ਨਵੇਂ ਮੰਤਰੀ ਅੱਜ ਚੁੱਕਣਗੇ ਸਹੁੰ

Thursday, September 16 2021 06:35 AM
ਅਹਿਮਦਾਬਾਦ, 16 ਸਤੰਬਰ- ਗੁਜਰਾਤ 'ਚ ਭੁਪਿੰਦਰ ਪਟੇਲ ਦੀ ਅਗਵਾਈ ਵਾਲੀ ਸਰਕਾਰ ਦੇ ਨਵੇਂ ਮੰਤਰੀ ਅੱਜ ਬਾਅਦ ਦੁਪਹਿਰ ਡੇਢ ਵਜੇ ਗਾਂਧੀਨਗਰ ਸਥਿਤ ਰਾਜ ਭਵਨ ’ਚ ਸਹੁੰ ਚੁੱਕਣਗੇ। ਅਜਿਹੇ ਕਿਆਸ ਹਨ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਰਾਜ ਦੇ ਮੰਤਰੀ ਮੰਡਲ ਵਿੱਚ ਨਵੇਂ ਚਿਹਰਿਆਂ ਨੂੰ ਸ਼ਾਮਲ ਕਰ ਸਕਦੀ ਹੈ। ਸਹੁੰ ਚੁੱਕ ਸਮਾਗਮ ਅਜਿਹੇ ਸਮੇਂ ਹੋ ਰਿਹਾ ਹੈ ਜਦੋਂ ਰਾਜ ਵਿੱਚ ਵਿਧਾਨ ਸਭਾ ਚੋਣਾਂ ਨੂੰ ਸਾਲ ਬਾਕੀ ਹੈ। ਪਹਿਲਾਂ ਇਹ ਸਮਾਗਮ ਬੁੱਧਵਾਰ ਨੂੰ ਹੋਣਾ ਸੀ ਪਰ ਐਨ ਮੌਕੇ ਇਸ ਨੂੰ ਰੱਦ ਕਰ ਦਿੱਤਾ ਗਿਆ ਸੀ ਤੇ ਸਮਾਗਮ ਵੀਰਵਾਰ ਨੂੰ ਰੱਖ ਦਿੱਤਾ। ਸਮਾਗਮ ਨੂੰ ਅੱਗੇ ਪ...

ਚੋਣ ਲੜੇਗੀ ਪ੍ਰਿਯੰਕਾ ਗਾਂਧੀ! ਬਣੇਗੀ ਵਿਧਾਨ ਸਭਾ ਚੋਣਾਂ ਲੜਨ ਵਾਲੀ ਗਾਂਧੀ ਪਰਿਵਾਰ ਦੀ ਪਹਿਲੀ ਮੈਂਬਰ

Wednesday, September 15 2021 07:37 AM
ਲਖਨਊ: ਅਗਲੇ ਸਾਲ ਹੋਣ ਜਾ ਰਹੀਆਂ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਜਨਰਲ ਸਕੱਤਰ ਅਤੇ ਯੂਪੀ ਤੋਂ ਇੰਚਾਰਜ ਪ੍ਰਿਯੰਕਾ ਗਾਂਧੀ ਵਾਡਰਾ ਰਾਏਬਰੇਲੀ ਜਾਂ ਅਮੇਠੀ ਦੀ ਕਿਸੇ ਸੀਟ ਤੋਂ ਚੋਣ ਮੈਦਾਨ ਵਿਚ ਉਤਰ ਸਕਦੀ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ ਪ੍ਰਿਯੰਕਾ, ਗਾਂਧੀ ਪਰਿਵਾਰ ਦੀ ਪਹਿਲੀ ਮੈਂਬਰ ਹੋਵੇਗੀ ਜੋ ਵਿਧਾਨ ਸਭਾ ਚੋਣਾਂ ਲੜੇਗੀ। ਇਸ ਤੋਂ ਪਹਿਲਾਂ ਗਾਂਧੀ ਪਰਿਵਾਰ ਦੇ ਸਾਰੇ ਮੈਂਬਰਾਂ ਨੇ ਸਿਰਫ ਲੋਕ ਸਭਾ ਚੋਣਾਂ ਹੀ ਲੜੀਆਂ ਹਨ। ਸੂਤਰਾਂ ਅਨੁਸਾਰ ਪ੍ਰਿਯੰਕਾ ਦੀ ਪਹਿਲੀ ਪਸੰਦ ਅਮੇਠੀ ਹੈ ਕਿਉਂਕਿ ਉੱਥੋਂ ਪ੍ਰਿਯੰਕਾ ਗਾਂਧੀ ਲੋਕ ਸਭਾ ਚੋਣਾਂ ਲਈ ਤਿਆਰ...

ਸੁਪਰੀਮ ਕੋਰਟ ਨੇ ਕੇਂਦਰ ਨੂੰ ਟ੍ਰਿਬਿਊਨਲਾਂ ਵਿਚ ਨਿਯੁਕਤੀਆਂ ਕਰਨ ਲਈ ਦਿੱਤਾ ਦੋ ਹੋਰ ਹਫ਼ਤਿਆਂ ਦਾ ਸਮਾਂ

Wednesday, September 15 2021 07:32 AM
ਨਵੀਂ ਦਿੱਲੀ, 15 ਸਤੰਬਰ - ਟ੍ਰਿਬਿਊਨਲ ਰਿਫੌਰਮਜ਼ ਐਕਟ 2021 ਦੀ ਸੰਵਿਧਾਨਕ ਵੈਧਤਾ ਅਤੇ ਟ੍ਰਿਬਿਊਨਲਾਂ ਵਿਚ ਖਾਲੀ ਅਸਾਮੀਆਂ ਨਾਲ ਸੰਬੰਧਿਤ ਕੇਸ ਨੂੰ ਚੁਨੌਤੀ ਦੇਣ ਵਾਲੀਆਂ ਪਟੀਸ਼ਨਾਂ ਦੀ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਕੇਂਦਰ ਨੂੰ ਟ੍ਰਿਬਿਊਨਲਾਂ ਵਿਚ ਨਿਯੁਕਤੀਆਂ ਕਰਨ ਲਈ ਦੋ ਹੋਰ ਹਫ਼ਤਿਆਂ ਦਾ ਸਮਾਂ ਦਿੱਤਾ ਹੈ |...

ਅਸਦੁਦੀਨ ਓਵੈਸੀ ਭਾਜਪਾ ਦੇ 'ਚਾਚਾ ਜਾਨ' - ਰਾਕੇਸ਼ ਟਿਕੈਤ

Wednesday, September 15 2021 07:15 AM
ਬਾਗਪਤ (ਯੂ.ਪੀ.), 15 ਸਤੰਬਰ - ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਭਾਜਪਾ ਦੇ ਚਾਚਾ ਜਾਨ ਅਸਦੁਦੀਨ ਓਵੈਸੀ ਉੱਤਰ ਪ੍ਰਦੇਸ਼ ਵਿਚ ਦਾਖ਼ਲ ਹੋ ਚੁੱਕੇ ਹਨ | ਜ਼ਿਕਰਯੋਗ ਹੈ ਕਿ ਯੂ.ਪੀ. 'ਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਬਿਆਨਬਾਜ਼ੀ ਇਕ ਦੂਜੇ 'ਤੇ ਕੀਤੀ ਜਾ ਰਹੀ ਹੈ | ਟਿਕੈਤ ਦਾ ਕਹਿਣਾ ਹੈ ਕਿ ਓਵੈਸੀ ਜੇਕਰ ਭਾਜਪਾ ਨਾਲ ਦੁਰਵਿਵਹਾਰ ਕਰਨਗੇ ਤਾਂ ਭਾਜਪਾ ਉਸ ਵਿਰੁੱਧ ਕੋਈ ਕੇਸ ਦਰਜ ਨਹੀਂ ਕਰੇਗੀ ਕਿਉਂਕਿ ਉਹ ਇਕ ਟੀਮ ਹਨ |...

ਹੁਣ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਦੀ ਕੁਰਸੀ ਖ਼ਤਰੇ 'ਚ, ਜੈਰਾਮ ਠਾਕੁਰ ਨੂੰ ਇਕ ਵਾਰ ਫਿਰ ਬੁਲਾਇਆ ਗਿਆ ਦਿੱਲੀ

Tuesday, September 14 2021 06:39 AM
ਨਵੀਂ ਦਿੱਲੀ, 14 ਸਤੰਬਰ - ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੂੰ ਦਿੱਲੀ ਸੱਦਿਆ ਗਿਆ ਹੈ। ਦੋ ਦਿਨ ਪਹਿਲਾ ਹੀ ਮੁੱਖ ਮੰਤਰੀ ਜੈਰਾਮ ਠਾਕੁਰ ਦਿੱਲੀ ਤੋਂ ਸ਼ਿਮਲਾ ਵਾਪਸ ਪਰਤੇ ਸਨ ਪ੍ਰੰਤੂ ਇਕ ਵਾਰ ਫਿਰ ਦਿੱਲੀ ਬੁਲਾਉਣ ਤੋਂ ਬਾਅਦ ਹਿਮਾਚਲ ਪ੍ਰਦੇਸ਼ ਦੇ ਸਿਆਸੀ ਗਲਿਆਰਿਆਂ ਵਿਚ ਚਰਚਿਆਂ ਦਾ ਦੌਰ ਸ਼ੁਰੂ ਹੋ ਗਿਆ ਹੈ। ਸੂਬਾ ਕਾਂਗਰਸ ਨੇ ਤਨਜ਼ ਕੱਸਦੇ ਹੋਏ ਕਿਹਾ ਕਿ ਜੈਰਾਮ ਠਾਕੁਰ ਆਪਣੀ ਕੁਰਸੀ ਬਚਾ ਲੈਣ।...

ਪੇਗਾਸਸ ਮਾਮਲਾ: CJI ਦਾ ਕੇਂਦਰ ਨੂੰ ਸਵਾਲ, 'ਅਸੀਂ ਜਾਣਨਾ ਚਾਹੁੰਦੇ ਹਾਂ ਕਿ ਸਰਕਾਰ ਕੀ ਕਰ ਰਹੀ ਹੈ?'

Monday, September 13 2021 07:46 AM
ਨਵੀਂ ਦਿੱਲੀ: ਸੁਪਰੀਮ ਕੋਰਟ ਵਿਚ ਅੱਜ ਪੇਗਾਸਸ ਜਾਸੂਸੀ ਮਾਮਲੇ ਦੀ ਸੁਣਵਾਈ ਹੋਈ। ਸੁਣਵਾਈ ਦੌਰਾਨ ਕੇਂਦਰ ਸਰਕਾਰ ਨੇ ਸਾਫ ਕਰ ਦਿੱਤਾ ਹੈ ਕਿ ਉਹ ਇਸ ਮਾਮਲੇ ’ਤੇ ਹਲ਼ਫਨਾਮਾ ਦਾਖਲ ਨਹੀਂ ਕਰੇਗੀ। ਕੇਂਦਰ ਨੇ ਕਿਹਾ ਕਿ ਅਜਿਹੇ ਮਾਮਲਿਆਂ ਵਿਚ ਹਲ਼ਫਨਾਮਾ ਦਾਖਲ ਨਹੀਂ ਕੀਤਾ ਜਾ ਸਕਦਾ ਪਰ ਸਰਕਾਰ ਜਾਸੂਸੀ ਦੇ ਆਰੋਪਾਂ ਦੀ ਜਾਂਚ ਲਈ ਪੈਨਲ ਦਾ ਗਠਨ ਕਰਨ ਲਈ ਸਹਿਮਤ ਹੈ। ਇਹ ਸੁਣਵਾਈ ਸੀਜੇਆਈ ਐਨਵੀ ਰਮਨਾ, ਜਸਟਿਸ ਸੁਰਿਆਕਾਂਤ ਅਤੇ ਜਸਟਿਸ ਏਐਸ ਬੋਪੰਨਾ ਦੀ ਬੈਂਚ ਵੱਲੋਂ ਕੀਤੀ ਜਾ ਰਹੀ ਸੀ। ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨਾਲ ਨਰਾਜ਼ਗੀ ਜਤਾਈ। ਸੀਜੇਆਈ ਰਮਨਾ ਨੇ ਕਿਹਾ ਕਿ ਅ...

ਸਹਿਮਤੀ ਬਣਨ ਤੋਂ ਬਾਅਦ ਮਿੰਨੀ-ਸਕੱਤਰੇਤ ਦੇ ਬਾਹਰ ਕਿਸਾਨਾਂ ਦਾ ਰੋਸ ਧਰਨਾ ਖ਼ਤਮ

Saturday, September 11 2021 07:14 AM
ਕਰਨਾਲ (ਹਰਿਆਣਾ),11 ਸਤੰਬਰ - ਹਰਿਆਣਾ ਭਾਰਤੀ ਕਿਸਾਨ ਯੂਨੀਅਨ ਦੇ ਮੁਖੀ ਗੁਰਨਾਮ ਸਿੰਘ ਚੜੂਨੀ ਦਾ ਕਹਿਣਾ ਹੈ ਕਰਨਾਲ ਪ੍ਰਸ਼ਾਸਨ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ, ਅਸੀਂ ਸਮੂਹਿਕ ਰੂਪ ਤੋਂ ਇੱਥੇ (ਮਿੰਨੀ-ਸਕੱਤਰੇਤ ਦੇ ਬਾਹਰ) ਰੋਸ ਧਰਨਾ ਖ਼ਤਮ ਕਰਨ ਦਾ ਫੈਸਲਾ ਕੀਤਾ ਹੈ |

ਮੁੱਖ ਮੰਤਰੀ ਕੈਪਟਨ ਨੇ ਆਗਾਮੀ ਤਿਉਹਾਰਾਂ ਦੇ ਮੌਸਮ ਦੇ ਮੱਦੇਨਜ਼ਰ ਮੌਜੂਦਾ ਕੋਵਿਡ ਪਾਬੰਦੀਆਂ ਨੂੰ 30 ਸਤੰਬਰ ਤੱਕ ਵਧਾਉਣ ਦੇ ਆਦੇਸ਼

Friday, September 10 2021 11:31 AM
ਚੰਡੀਗੜ੍ਹ, 10 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਆਉਂਦੇ ਤਿਉਹਾਰਾਂ ਦੇ ਮੌਸਮ ਨੂੰ ਵੇਖਦੇ ਹੋਏ ਮੌਜੂਦਾ ਕੋਵਿਡ ਪਾਬੰਦੀਆਂ ਵਿੱਚ 30 ਸਤੰਬਰ ਤੱਕ ਵਾਧਾ ਕੀਤੇ ਜਾਣ ਦੇ ਹੁਕਮ ਦੇ ਦਿੱਤੇ ਹਨ ਅਤੇ ਸਾਰੇ ਇਕੱਠਾਂ, ਸਿਆਸੀ ਇਕੱਠਾਂ ਸਮੇਤ, ਵਿੱਚ ਸ਼ਮੂਲੀਅਤ ਕਰਨ ਵਾਲਿਆਂ ਦੀ ਗਿਣਤੀ 300 ਤੈਅ ਕਰ ਦਿੱਤੀ ਹੈ। ਇਸ ਦੇ ਨਾਲ ਹੀ ਮਾਸਕ ਪਾਉਣ ਅਤੇ ਸਮਾਜਿਕ ਦੂਰੀ ਬਣਾ ਕੇ ਰੱਖਣ ਨੂੰ ਵੀ ਸਖ਼ਤੀ ਨਾਲ ਲਾਗੂ ਕਰਨ ਦੇ ਹੁਕਮ ਦਿੱਤੇ ਗਏ ਹਨ। ਮੁੱਖ ਮੰਤਰੀ ਨੇ ਸਮੂਹ ਪ੍ਰਬੰਧਕਾਂ, ਸਿਆਸੀ ਧਿਰਾਂ ਸਮੇਤ, ਲਈ ਇਹ ਲਾਜ਼ਮੀ ਕਰਾਰ ਦਿੱਤਾ ਹੈ ...

ਪੰਜਾਬ ’ਚ ਮੁੱਖ ਮੰਤਰੀ ਦੇ ਸਿੱਖ ਚਿਹਰੇ ਲਈ ਉੱਚ ਚੋਟੀ ਦੇ ਅਧਿਕਾਰੀ ’ਤੇ ਕੇਜਰੀਵਾਲ ਦੀ ਅੱਖ ?

Friday, September 10 2021 11:28 AM
ਲੁਧਿਆਣਾ, 10 ਸਤੰਬਰ (ਸ.ਨ.ਸ) ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜਿਸ ਨੇ ਅੱਜ ਤੋਂ ਤਿੰਨ-ਚਾਰ ਮਹੀਨੇ ਪਹਿਲਾ ਮੀਡੀਆ ’ਚ ਇਹ ਬਿਆਨ ਦਿੱਤਾ ਸੀ ਕਿ ਉਹ 2022 ਦੀਆਂ ਚੌਣਾਂ ਲਈ ਸਿੱਖ ਚਿਹਰੇ ਨੂੰ ਮੁੱਖ ਮੰਤਰੀ ਵਜੋਂ ਜਲਦ ਪੇਸ਼ ਕਰਨਗੇ। ਇਸ ਸਬੰਧੀ ਹੁਣ ਸਿਆਸੀ ਹਲਕਿਆਂ ਨੇ ਵੱਡਾ ਇਸ਼ਾਰਾ ਕੀਤਾ ਕਿ ਸ੍ਰੀ ਕੇਜਰੀਵਾਲ ਦੀ ਅੱਖ ਪੰਜਾਬ ਵਿੱਚ ਉੱਚ ਚੋਟੀ ਦੇ ਵੱਡੇ ਅਹੁਦੇ ’ਤੇ ਬੈਠੇ ਸੀਨੀਅਰ ਅਧਿਕਾਰੀ ਤੇ ਟਿੱਕੀ ਹੋਈ ਹੈ। ਇਹ ਅਧਿਕਾਰੀ ਅਗਲੇ ਮਹੀਨੇ ਸੇਵਾਮੁਕਤ ਹੋਣ ਵਾਲਾ ਦੱਸਿਆ ਜਾ ਰਿਹਾ ਹੈ। ਜੇਕਰ ਸੱਚਮੁੱਚ ਉਹ ਅਧਿਕਾਰੀ ਮੁੱਖ ਮੰਤਰੀ ਦਾ ਚਿਹਰਾ ਬਣ ਗਿਆ ...

ਉੱਤਰ ਪ੍ਰਦੇਸ਼ ਪੁਲੀਸ ਨੇ ਮਾਹੌਲ ਖ਼ਰਾਬ ਕਰਨ ਦੇ ਦੋਸ਼ ’ਚ ਓਵੈਸੀ ਖ਼ਿਲਾਫ਼ ਕੇਸ ਦਰਜ ਕੀਤਾ

Friday, September 10 2021 11:24 AM
ਬਾਰਾਬੰਕੀ (ਯੂਪੀ), 10 ਸਤੰਬਰ- ਉੱਤਰ ਪ੍ਰਦੇਸ਼ ਪੁਲੀਸ ਨੇ ਏਆਈਐੱਮਆਈਐੱਮ ਦੇ ਮੁਖੀ ਅਸਦੁਦੀਨ ਓਵੈਸੀ 'ਤੇ ਫਿਰਕੂ ਸਦਭਾਵਨਾ ਨੂੰ ਭੰਗ ਕਰਨ, ਕੋਵਿਡ -19 ਨਿਯਮਾਂ ਦੀ ਉਲੰਘਣਾ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਜ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਵਿਰੁੱਧ ਅਪਮਾਨਜਣਕ ਟਿੱਪਣੀਆਂ ਕਰਨ ’ਤੇ ਕੇਸ ਦਰਜ ਕੀਤਾ ਹੈ।...

E-Paper

Calendar

Videos