ਨਿਰਭੈਆ ਦੇ ਦੋਸ਼ੀ ਮੁਕੇਸ਼ ਨੂੰ ਝਟਕਾ, ਸੁਪਰੀਮ ਕੋਰਟ ਨੇ ਖ਼ਾਰਜ ਕੀਤੀ ਪਟੀਸ਼ਨ

29

January

2020

ਨਵੀਂ ਦਿੱਲੀ, 29 ਜਨਵਰੀ- ਨਿਰਭੈਆ ਜਬਰ ਜਨਾਹ ਅਤੇ ਹੱਤਿਆ ਮਾਮਲੇ ਦੇ ਦੋਸ਼ੀ ਮੁਕੇਸ਼ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਰਾਸ਼ਟਰਪਤੀ ਵਲੋਂ ਰਹਿਮ ਦੀ ਅਪੀਲ ਨੂੰ ਖ਼ਾਰਜ ਕੀਤੇ ਜਾਣ ਵਿਰੁੱਧ ਦਾਇਰ ਕੀਤੀ ਗਈ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਅੱਜ ਖ਼ਾਰਜ ਕਰ ਦਿੱਤਾ। ਸੁਪਰੀਮ ਕੋਰਟ ਦੇ ਜਸਟਿਸ ਆਰ. ਭਾਨੂੰਮਤੀ, ਜਸਟਿਸ ਅਸ਼ੋਕ ਭੂਸ਼ਨ ਅਤੇ ਜਸਟਿਸ ਐੱਸ. ਏ. ਬੋਪੰਨਾ ਦੇ ਬੈਂਚ ਨੇ ਇਹ ਫ਼ੈਸਲਾ ਸੁਣਾਇਆ। ਫ਼ੈਸਲਾ ਸੁਣਾਉਂਦਿਆਂ ਸੁਪਰੀਮ ਕੋਰਟ ਨੇ ਕਿਹਾ ਕਿ ਅਸੀਂ ਖ਼ੁਦ ਨੂੰ ਸੰਤੁਸ਼ਟ ਕਰਨ ਲਈ ਰਾਸ਼ਟਰਪਤੀ ਕੋਲ ਭੇਜੇ ਗਏ ਸਾਰੇ ਦਸਤਾਵੇਜ਼ਾਂ ਨੂੰ ਦੇਖਿਆ। ਗ੍ਰਹਿ ਮੰਤਰਾਲੇ ਨੇ ਸਾਰੇ ਦਸਤਾਵੇਜ਼ ਰਾਸ਼ਟਰਪਤੀ ਨੂੰ ਭੇਜੇ ਸਨ। ਪਟੀਸ਼ਨ 'ਚ ਕੋਈ ਯੋਗਤਾ ਨਹੀਂ ਹੈ। ਜੇਲ੍ਹ 'ਚ ਅੱਤਿਆਚਾਰ, ਫਾਂਸੀ ਰੋਕਣ ਲਈ ਆਧਾਰ ਨਹੀਂ ਹੋ ਸਕਦਾ।