Arash Info Corporation

ਅੰਮ੍ਰਿਤਸਰ ਤੋਂ ਅਰਬਾਂ ਰੁਪਏ ਦੀ ਹੈਰੋਇਨ ਬਰਾਮਦ

31

January

2020

ਅੰਮ੍ਰਿਤਸਰ, 31 ਜਨਵਰੀ - ਐੱਸ.ਟੀ.ਐਫ ਬਾਰਡਰ ਰੇਂਜ ਵੱਲੋਂ ਵੱਡੀ ਸਫਲਤਾ ਹਾਸਿਲ ਕਰਦਿਆਂ ਅੰਮ੍ਰਿਤਸਰ ਸ਼ਹਿਰ ਦੇ ਇੱਕ ਇਲਾਕੇ 'ਚੋਂ ਅਰਬਾਂ ਰੁਪਏ ਦੀ ਹੈਰੋਇਨ ਬਰਾਮਦ ਕੀਤੀ ਗਈ ਹੈ। ਐਸ.ਟੀ.ਐਫ ਦੀ ਟੀਮ ਵੱਲੋਂ ਇਸ ਮਾਮਲੇ 'ਚ ਇੱਕ ਅਫਗਾਨੀ ਨਾਗਰਿਕ ਸਮੇਤ ਹੋਰਨਾਂ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਦੀ ਵੀ ਸੂਚਨਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ, ਐੱਸ.ਟੀ.ਐਫ ਵੱਲੋਂ ਕੱਲ੍ਹ ਦਿਨ ਸਮੇਂ ਇੱਕ ਗੁਪਤ ਸੂਚਨਾ ਦੇ ਆਧਾਰ 'ਤੇ ਅੰਮ੍ਰਿਤਸਰ ਦੇ ਕੱਪੜਾ ਕਾਰੋਬਾਰੀਆਂ ਦੇ ਟਿਕਾਣਿਆਂ 'ਤੇ ਕੀਤੀ ਛਾਪੇਮਾਰੀ ਦੌਰਾਨ ਵੱਡੀ ਮਾਤਰਾ 'ਚ ਹੈਰੋਇਨ ਬਰਾਮਦ ਕੀਤੀ ਗਈ। ਇਸ ਦੇ ਨਾਲ ਹੀ ਦੱਸ ਦੇਈਏ ਕਿ ਇਹ ਵੀ ਜਾਣਕਾਰੀ ਮਿਲ ਰਹੀ ਹੈ ਕਿ ਇਹ ਹੈਰੋਇਨ ਅੰਮ੍ਰਿਤਸਰ 'ਚ ਹੀ ਤਿਆਰ ਕੀਤੀ ਜਾਂਦੀ ਸੀ। ਪੁਲਿਸ ਵੱਲੋਂ ਇਸ ਸੰਬੰਧੀ ਮਾਮਲਾ ਦਰਜ਼ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ, ਇਸ ਮਾਮਲੇ ਵਿੱਚ ਰੈਡੀਮੇਡ ਕੱਪੜਿਆਂ ਦੇ ਸ਼ੋਅਰੂਮ ਦੇ ਮਾਲਕ ਅੰਕੁਸ਼ ਅਤੇ ਇੱਕ ਅਫਗਾਨੀ ਅਰਮਾਨ ਨੂੰ ਕਾਬੂ ਕੀਤਾ ਜਾ ਚੁੱਕਾ ਹੈ।