ਲੋਕ ਸਭਾ 'ਚ ਨਾਗਰਿਕਤਾ ਕਾਨੂੰਨ ਅਤੇ ਐੱਨ. ਪੀ. ਆਰ. ਵਿਰੁੱਧ ਹੰਗਾਮਾ, ਵਿਰੋਧੀ 'ਗੋਲੀ ਮਾਰਨਾ ਬੰਦ ਕਰੋ' ਦੇ ਨਾਅਰੇ

03

February

2020

ਨਵੀਂ ਦਿੱਲੀ, 3 ਫਰਵਰੀ- ਸੰਸਦ ਦੇ ਬਜਟ ਸੈਸ਼ਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਲੋਕ ਸਭਾ ਦੀ ਕਾਰਵਾਈ ਜਾਰੀ ਹੈ। ਇਸੇ ਵਿਚਾਲੇ ਵਿਰੋਧੀ ਧਿਰਾਂ ਦੇ ਸੰਸਦ ਮੈਂਬਰ ਨਾਅਰੇਬਾਜ਼ੀ ਕਰ ਰਹੇ ਹਨ। ਉਨ੍ਹਾਂ ਵਲੋਂ ਨਾਗਰਿਕਤਾ ਕਾਨੂੰਨ (ਸੀ. ਏ. ਏ.) ਅਤੇ ਐੱਨ. ਪੀ. ਆਰ. ਸਮੇਤ ਕਈ ਮੁੱਦਿਆਂ 'ਤੇ ਹੰਗਾਮਾ ਕੀਤਾ ਜਾ ਰਿਹਾ ਹੈ। ਸੀ. ਏ. ਏ. ਪ੍ਰਦਰਸ਼ਨਾਂ ਦੌਰਾਨ ਹੋਈ ਗੋਲੀਬਾਰੀ ਨੂੰ ਲੈ ਕੇ ਸੰਸਦ ਮੈਂਬਰ 'ਗੋਲੀ ਮਾਰਨਾ ਬੰਦ ਕਰੋ, ਦੇਸ਼ ਨੂੰ ਤੋੜਨਾ ਬੰਦ ਕਰੋ' ਦੇ ਨਾਅਰੇ ਲਗਾ ਰਹੇ ਹਨ।