Arash Info Corporation

ਨਾਗਰਿਕਤਾ ਕਾਨੂੰਨ ਵਿਰੁੱਧ ਅਗਵਾਈ ਕਰਨ ਲਈ ਮੁਸਲਮਾਨ ਭਾਈਚਾਰੇ ਨੇ ਸ੍ਰੀ ਅਕਾਲ ਤਖ਼ਤ ਵਿਖੇ ਸੌਂਪਿਆ ਮੰਗ ਪੱਤਰ

07

February

2020

ਅੰਮ੍ਰਿਤਸਰ, 7 ਫਰਵਰੀ - ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਗਏ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ ਅੱਜ ਜੁਆਇੰਟ ਐਕਸ਼ਨ ਕਮੇਟੀ ਅਹਿਮਦਗੜ੍ਹ ਦੇ ਮੁਸਲਿਮ ਆਗੂਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਮੰਗ ਪੱਤਰ ਦੇ ਕੇ ਇਸ ਕਾਨੂੰਨ ਦੇ ਵਿਰੁੱਧ ਅਗਵਾਈ ਕਰਨ ਦੀ ਮੰਗ ਕੀਤੀ ਹੈ। ਇਸ ਦੌਰਾਨ ਗੱਲਬਾਤ ਕਰਦਿਆਂ ਮੁਸਲਿਮ ਆਗੂਆਂ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ, ਜੋ ਕਿ ਸਿਆਸੀ ਅਤੇ ਧਾਰਮਿਕ ਸੇਧ ਦਿੰਦਾ ਹੈ, ਤੋਂ ਹੀ ਵੱਖ-ਵੱਖ ਫ਼ਿਰਕਿਆਂ 'ਚ ਵੰਡੀ ਪਾਉਣ ਵਾਲੇ ਇਸ ਕਾਨੂੰਨ ਦੇ ਵਿਰੁੱਧ ਕੋਈ ਫ਼ੈਸਲਾ ਲਿਆ ਜਾਵੇ।