Arash Info Corporation

ਸਾਲ 2020-21 ਦੌਰਾਨ ਲਾਭਪਾਤਰੀਆਂ ਨੂੰ 1127.75 ਲੱਖ ਰੁਪਏ ਦਾ ਕਰਜ਼ਾ ਵੰਡਣ ਦਾ ਟੀਚਾ ਮਿੱਥਿਆ

04

August

2020

ਖੰਨਾ 4 ਅਗਸਤ(ਇੰਦਰਜੀਤ ਸਿੰਘ ਦੈਹਿੜੂ )ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸਰਦਾਰ ਸਾਧੂ ਸਿੰਘ ਧਰਮਸੋਤ ਨੇ ਕਿਹਾ ਹੈ ਕਿ ਸੂਬੇ ਦੇ ਨੌਜਵਾਨ ਆਪਣੇ ਆਰਥਿਕ ਵਿਕਾਸ ਕਰਨ ਲਈ ਸੂਬਾ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਕਰਜ਼ਾ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ। ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਸਰਦਾਰ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਕੈਪਟਨ ਸਰਕਾਰ ਵਲੋਂ ਸੂਬੇ ਦੇ ਪਛੜੀਆਂ ਸ਼ੇਣੀਆਂ ਅਤੇ ਕਮਜ਼ੋਰ ਵਰਗਾਂ ਦੇ ਨੌਜਵਾਨਾਂ ਦਾ ਆਰਥਿਕ ਮਿਆਰ ਉੱਚਾ ਚੁੱਕਣ ਲਈ ਪੰਜਾਬ ਪਛੜੀਆਂ ਸ੍ਰੇਣੀਆਂ ਭੌ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਤਹਿਤ ਵਿਭਿੰਨ ਸਕੀਮਾਂ ਚਲਾਈਆਂ ਜਾ ਰਹੀਆਂ ਹਨ| ਜਿਨਾਂ ਤਹਿਤ ਨੌਜਵਾਨਾਂ ਨੂੰ ਸਸਤੀਆਂ ਦਰਾਂ ‘ਤੇ ਕਰਜ਼ਾ ਮੁਹੱਈਆ ਕਰਵਾਏ ਜਾਂਦੇ ਹਨ, ਜਿਨਾਂ ਨਾਲ ਸਿਖਲਾਈ ਪ੍ਰਾਪਤ ਨੌਜਵਾਨ ਆਪਣੇ ਕਿੱਤੇ ਸ਼ੁਰੂ ਕਰਕੇ ਆਪਣਾ ਆਰਥਿਕ ਵਿਕਾਸ ਕਰ ਸਕਦੇ ਹਨ। ਇਸ ਤੋਂ ਇਲਾਵਾ ਬੈਕਫਿੰਕੋ ਵਲੋਂ ਉਚੇਰੀ ਸਿੱਖਿਆ ਲਈ ਵੀ ਕਰਜ਼ੇ ਮੁਹੱਈਆ ਕਰਵਾਏ ਜਾਂਦੇ ਹਨ। ਸ. ਧਰਮਸੋਤ ਨੇ ਦੱਸਿਆ ਕਿ ਬੈਕਫਿੰਕੋ ਵੱਲੋਂ ਸਾਲ 2020-21 ਦੌਰਾਨ ਐਨ.ਬੀ.ਸੀ. ਸਕੀਮ ਅਧੀਨ 751 ਲਾਭਪਾਤਰੀਆਂ ਨੂੰ 1127.75 ਲੱਖ ਰੁਪਏ ਦਾ ਕਰਜ਼ਾ ਵੰਡਣ ਦਾ ਟੀਚਾ ਮਿੱਥਿਆ ਗਿਆ ਹੈ। ਇਸ ਤਹਿਤ ਜੂਨ, 2020 ਤੱਕ 38 ਲਾਭਪਾਤਰੀਆਂ ਨੂੰ 61.20 ਲੱਖ ਰੁਪਏ ਦੇ ਕਰਜ਼ੇ ਦਿੱਤੇ ਜਾ ਚੁੱਕੇ ਹਨ। ਉਨਾਂ ਦੱਸਿਆ ਕਿ ਪਛੜੀਆਂ ਸ੍ਰੇਣੀਆਂ ਲਈ ਐਜੂਕੇਸ਼ਨ ਲੋਨ ਦਾ ਪ੍ਰਬੰਧ ਵੀ ਕੀਤਾ ਗਿਆ ਹੈ। ਇਸ ਸਕੀਮ ਤਹਿਤ ਪੜਾਈ ਕਰਨ ਲਈ 4 ਫੀਸਦੀ ਵਿਆਜ ਦੀ ਦਰ ‘ਤੇ ਕਰਜ਼ਾ ਦਿੱਤਾ ਜਾਂਦਾ ਹੈ। ਲੜਕੀਆਂ ਲਈ ਵਿਆਜ ਦੀ ਦਰ 3.5 ਫੀਸਦੀ ਸਲਾਨਾ ਹੈ। ਕਰਜ਼ੇ ਦੀ ਵਾਪਸੀ ਕੋਰਸ ਖਤਮ ਹੋਣ ਤੋ 6 ਮਹੀਨੇ ਬਾਅਦ ਮਹੀਨਾਵਾਰ ਕਿਸ਼ਤਾਂ ਵਿੱਚ 5 ਸਾਲਾਂ ਵਿੱਚ ਕੀਤੀ ਜਾਂਦੀ ਹੈ। ਵਿਦੇਸ਼ਾਂ ਵਿੱਚ ਪੜਾਈ ਲਈ 20 ਲੱਖ ਰੁਪਏ ਤੱਕ ਦਾ ਕਰਜ਼ਾ ਮੁਹੱਈਆਂ ਕਰਨ ਦਾ ਉਪਬੰਧ ਵੀ ਕੀਤਾ ਗਿਆ ਹੈ। ਸ. ਧਰਮਸੋਤ ਨੇ ਦੱਸਿਆ ਕਿ ਬੈਕਫਿੰਕੋ ਵਲੋਂ ਸਿੱਧਾ ਕਰਜ਼ਾ ਸਕੀਮ ਤਹਿਤ 6 ਫੀਸਦੀ ਦੀ ਵਿਆਜ ਦਰ ‘ਤੇ ਵੱਧ ਤੋਂ ਵੱਧ 2 ਲੱਖ ਤੱਕ ਦਾ ਕਰਜ਼ਾ ਮੁਹੱਈਆ ਕਰਵਾਇਆ ਜਾਂਦਾ ਹੈ। ਉਨਾਂ ਦੱਸਿਆ ਕਿ ਇਹ ਕਰਜ਼ਾ ਡੇਅਰੀ ਫਾਰਮਿੰਗ (3-5 ਪਸ਼ੂ), ਪੋਲਟਰੀ ਫਾਰਮਿੰਗ, ਸ਼ਬਜੀਆਂ ਉਗਾਉਣਾ, ਸ਼ਹਿਦ ਦੀਆਂ ਮੱਖੀਆਂ ਪਾਲਣ ਲਈ, ਕਾਰਪੈਂਟਰੀ/ਫਰਨੀਚਰ/ਲੁਹਾਰਾ ਕੰਮ, ਆਟਾ ਚੱਕੀ/ਕੋਹਲੂ, ਆਟੋ ਰਿਕਸ਼ਾ (ਪੈਸੰਜਰ/ਢੋਆ ਢੁਆਈ), ਜਨਰਲ ਸਟੋਰ (ਕਰਿਆਨਾ/ਕੈਟਲ/ਪੋਲਟਰੀ ਫੀਡ), ਹਾਰਡਵੇਅਰ ਸਟੋਰ (ਸੈਂਟਰੀ ਅਤੇ ਬਿਲਡਿੰਗ ਮੈਟੀਰੀਅਲ, ਲੋਹਾ ਆਦਿ), ਕੱਪੜਾ/ਰੈਡੀਮੇਡ ਗਾਰਮੈਂਟ ਸ਼ਾਪ, ਕਿਤਾਬਾਂ/ਸਟੇਸ਼ਨਰੀ ਦੀ ਦੁਕਾਨ, ਫੋਟੋ ਸਟੈਟ ਮਸ਼ੀਨ, ਟੇਲਰਿੰਗ, ਖੇਤੀਬਾੜੀ ਦੇ ਸੰਦਾਂ ਲਈ (ਫੈਬਰੀਕੇਸ਼ਨ), ਆਟੋ ਮੋਬਾਇਲ ਰਿਪੇਅਰ/ਸਪੇਅਰ ਪਾਰਟਸ ਸ਼ਾਪ, ਇਲੈਕਟ੍ਰੋਨਿਕਸ/ਇਲੈਕਟ੍ਰੀਕਲ ਸੇਲ ਤੇ ਰਿਪੇਅਰ, ਫੈਬਰੀਕੇਸ਼ਨ ਯੂਨਿਟ, ਫੋਟੋਗਰਾਫੀ ਅਤੇ ਵੀਡੀਉਗਰਾਫੀ, ਹੌਜਰੀ ਯੂਨਿਟ, ਸਮਾਲ ਸਕੇਲ ਇੰਡਸਟਰੀਅਲ ਯੂਨਿਟ (ਕੋਈ ਵੀ ਸਮਾਨ ਬਣਾਉਣ ਦਾ ਕਾਰੋਬਾਰ), ਸਵੀਟ ਸ਼ਾਪ/ਢਾਬਾ, ਬਿਊਟੀ ਪਾਰਲਰ ਅਤੇ ਪੰਡਾਲ ਜਾਂ ਸ਼ਾਮਿਆਨਾ ਸਰਵਿਸ ਆਦਿ ਕਿੱਤੇ ਸ਼ੁਰੂ ਕਰਨ ਲਈ ਲਏ ਜਾ ਸਕਦੇ ਹਨ। ਸ. ਧਰਮਸੋਤ ਨੇ ਦੱਸਿਆ ਕਿ ਬੈਕਫਿੰਕੋ ਤੋਂ ਕਰਜ਼ਾ ਲੈਣ ਲਈ ਮੁੱਖ ਯੋਗਤਾਵਾਂ ਨੂੰ ਪੂਰਾ ਕਰਨਾ ਜ਼ਰੂਰੀ ਹੈ। ਉਨਾਂ ਦੱਸਿਆ ਕਿ ਉਮੀਦਵਾਰ ਪੰਜਾਬ ਦਾ ਪੱਕਾ ਵਸਨੀਕ ਹੋਵੇ, ਉਸਦੀ ਉਮਰ 18 ਤੋ 55 ਸਾਲ ਤੱਕ ਹੋਣੀ ਚਾਹੀਦੀ ਹੈ। ਪੰਜਾਬ ਸਰਕਾਰ ਵਲੋਂ ਘੋਸ਼ਿਤ ਪੱਛੜੀ ਸ਼੍ਰੇਣੀ ਜਾਂ ਭਾਰਤ ਸਰਕਾਰ ਵਲੋ ਘੋਸ਼ਿਤ ਘੱਟ ਗਿਣਤੀ ਵਰਗ ਨਾਲ ਸਬੰਧ ਰੱਖਦਾ ਹੋਵੇ। ਸਲਾਨਾ ਪਰਿਵਾਰਕ ਆਮਦਨ ਪੇਂਡੂ ਇਲਾਕਿਆਂ ਅਤੇ ਸਹਿਰੀ ਇਲਾਕਿਆਂ ਲਈ 3 ਲੱਖ ਤੋ ਘੱਟ ਹੋਣੀ ਚਾਹੀਦੀ ਹੈ। ਉਨਾਂ ਦੱਸਿਆ ਕਿ 50 ਫੀਸਦੀ ਕਰਜ਼ੇ ਪਛੜੀਆਂ ਸ੍ਰੇਣੀਆਂ ਦੇ ਉਨਾਂ ਬਿਨੈਕਾਰਾਂ ਨੂੰ ਦਿੱਤੇ ਜਾਣਗੇ ਜਿਨਾਂ ਦੀ ਸਾਲਾਨਾ ਪਰਿਵਾਰਕ ਆਮਦਨ 1.5 ਲੱਖ ਰੁਪਏ ਤੱਕ ਹੋਵੇਗੀ। ਜੇਕਰ ਕੋਈ ਵਿਅਕਤੀ ਕਰਜ਼ਾ ਟੈਕਨੀਕਲ ਕਿੱਤੇ ਲਈ ਲੈਣਾ ਚਾਹੁੰਦਾ ਹੈ ਤਾਂ ਘੱਟੋ-ਘੱਟ ਮੈਟ੍ਰਿਕ ਪਾਸ ਜ਼ਰੂਰ ਹੋਵੇ। ਉਨਾਂ ਦੱਸਿਆ ਕਿ ਜੋ ਨੌਜਵਾਨ ਕਿੱਤਾਮੁਖੀ ਸਿਖਲਾਈ ਪ੍ਰਾਪਤ ਹਨ, ਨੂੰ ਪਹਿਲ ਦਿੱਤੀ ਜਾਵੇਗੀ