ਸ਼ਹੀਦ ਬਲਵਿੰਦਰ ਸਿੰਘ ਭਿੱਖੀਵਿੰਡ ਨੂੰ ਸੀਟੂ ਵੱਲੋਂ ਸ਼ਰਧਾਂਜਲੀਆਂ 21 ਅਕਤੂਬਰ ਨੂੰ ਕਿਸਾਨੀ ਸੰਘਰਸ਼ ਦੇ ਹੱਕ 'ਚ ਚੱਕਾ ਜਾਮ ਦੀ ਹਮਾਇਤ

19

October

2020

ਸੰਗਰੂਰ , 19 ਅਕਤੂਬਰ (ਜਗਸੀਰ ਲੌਂਗੋਵਾਲ ) - ਸ਼ੌਰਿਆ ਚੱਕਰ ਨਾਲ ਸਨਮਾਨਿਤ ਕਾਮਰੇਡ ਬਲਵਿੰਦਰ ਸਿੰਘ ਭਿੱਖੀਵਿੰਡ ਨੂੰ ਅੱਤਵਾਦੀਆਂ ਵੱਲੋਂ ਗੋਲੀਆਂ ਮਾਰ ਕੇ ਸ਼ਹੀਦ ਕਰਨ ਦੀ ਸੀਟੂ ਵੱਲੋਂ ਨਿੰਦਾ ਕੀਤੀ ਗਈ ਹੈ, ਅੱਜ ਪਿੰਡ ਅਕਾਲਗੜ੍ਹ ਵਿਚ ਵਰਕਰਾਂ ਦੀ ਮੀਟਿੰਗ ਵਿਚ ਸ਼ਰਧਾਂਜਲੀ ਭੇਂਟ ਕਰਦਿਆਂ ਸੀਟੂ ਦੇ ਸੂਬਾ ਸਕੱਤਰ ਦਲਜੀਤ ਕੁਮਾਰ ਗੋਰਾ ਨੇ ਕਿਹਾ ਕਿ ਸਾਥੀ ਭਿੱਖੀਵਿੰਡ ਦੀ ਸ਼ਹਾਦਤ ਅਜਾਈਂ ਨਹੀਂ ਜਾਵੇਗੀ। ਸਾਥੀ ਬਲਵਿੰਦਰ ਸਿੰਘ ਭਿੱਖੀਵਿੰਡ ਦੀ ਸੁਰੱਖਿਆ ਵਾਪਸ ਲੈਣ ਵਾਲੇ ਪੁਲਿਸ ਅਧਿਕਾਰੀਆਂ ਨੂੰ ਬਰਖ਼ਾਸਤ ਕਰਨ ਦੀ ਮੰਗ ਕੀਤੀ ਹੈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸੀਟੂ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਕਾਲੇ ਦੌਰ ਦੌਰਾਨ ਸਾਥੀ ਭਿੱਖੀਵਿੰਡ ਦੇ ਪਰਿਵਾਰ ਨੇ ਜਾਨ ਹਥੇਲੀ 'ਤੇ ਧਰ ਕੇ ਕਰਕੇ ਦੀ ਏਕਤਾ ਅਖੰਡਤਾ ਦੀ ਰਾਖੀ ਲਈ ਜੰਗ ਲੜੀ ਸੀ, ਮੀਟਿੰਗ ਵਿਚ ਮੌਜੂਦ ਸਾਥੀਆਂ ਨੇ ਦੋ ਮਿੰਟ ਦਾ ਮੋਨ ਧਾਰ ਕੇ ਸਾਥੀ ਬਲਵਿੰਦਰ ਸਿੰਘ ਭਿੱਖੀਵਿੰਡ ਨੂੰ ਸ਼ਰਧਾਂਜਲੀ ਵੀ ਭੇਂਟ ਕੀਤੀ। ਇਸ ਮੌਕੇ ਸੀਟੂ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਅਤੇ ਕਿਸਾਨੀ ਸੰਘਰਸ਼ ਦੀ ਹਮਾਇਤ ਲਈ 21 ਅਕਤੂਬਰ ਨੂੰ ਦੁਪਹਿਰ ਸਮੇਂ ਚੱਕਾ ਜਾਮ ਦਾ ਸੱਦਾ ਦਿੱਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਭੱਠਾ ਮਜ਼ਦੂਰਾਂ ਦੇ ਸੂਬਾਈ ਆਗੂ ਪ੍ਰਕਾਸ਼ ਸਿੰਘ ਹਿੱਸੋਵਾਲ, ਚਮਕੌਰ ਸਿੰਘ ਨੂਰਪੁਰਾ, ਬਹਾਦਰ ਸਿੰਘ, ਆਸ਼ਾ ਵਰਕਰ ਆਗੂ ਸਰਬਜੀਤ ਕੌਰ, ਕਿਰਨਦੀਪ ਕੌਰ ਅਤੇ ਕੁਲਵਿੰਦਰ ਕੌਰ ਵੀ ਮੌਜੂਦ ਸਨ।