ਮਹਾਰਾਜਾ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਮਜ਼ਦੂਰਾਂ ਆੜ੍ਹਤੀਆਂ ਅਤੇ ਵਪਾਰੀਆਂ ਦੇ ਦਿਲ ਜਿੱਤ ਲਏ - ਜੋਗਾ ਬਲਾਲਾ, ਬਲਵਿੰਦਰ ਬੰਬ, ਗੁਰਪਾਲ, ਜੱਸੀ ਕਿਸ਼ਨਗੜ੍ਹ, ਭਰਥਲਾ

21

October

2020

ਸਮਰਾਲਾ 21 ਅਕਤੂਬਰ (ਪ.ਪ):- ਪੰਜਾਬ ਦੇ ਮੁੱਖ ਮੰਤਰੀ ਮਹਾਰਾਜਾ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਮਜ਼ਦੂਰਾਂ ਆੜ੍ਹਤੀਆਂ ਤੇ ਵਪਾਰੀਆਂ ਦੇ ਦਿਲ ਜਿੱਤ ਲਏ ਹਨ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਰਪੰਚ ਜਤਿੰਦਰ ਸਿੰਘ ਜੋਗਾ ਬਲਾਲਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ,ਬਲਾਕ ਕਾਂਗਰਸ ਖੰਨਾ ਦੇ ਪ੍ਰਧਾਨ ਬੇਅੰਤ ਸਿੰਘ ਜੱਸੀ ਕਿਸ਼ਨਗੜ੍ਹ ,ਸਾਬਕਾ ਸਰਪੰਚ ਬਲਵਿੰਦਰ ਸਿੰਘ ਬੰਬ ਮੈਂਬਰ ਬਲਾਕ ਸੰਮਤੀ ਸਮਰਾਲਾ ਸਕੱਤਰ ਐਸੀ ਵਿਭਾਗ ਪ੍ਰਦੇਸ਼ ਕਾਂਗਰਸ ਪੰਜਾਬ , ਗੁਰਪਾਲ ਉਪ ਚੇਅਰਮੈਨ ਮਾਰਕੀਟ ਕਮੇਟੀ ਸਮਰਾਲਾ, ਜਗਜੀਤ ਸਿੰਘ ਭਰਥਲਾ ਜਰਨਲ ਸਕੱਤਰ ਨੇ ਇੱਥੇ ਸਾਝੇ ਤੌਰ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆ ਉਨਾਂ ਕਿਹਾ ਕਿ ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਕਿਸਾਨ ਵਿਰੋਧੀ ਕਾਲੇ ਕਾਨੂੰਨ ਨੂੰ ਅੱਜ ਪੰਜਾਬ ਦੇ ਮੁੱਖ ਮੰਤਰੀ ਮਹਾਰਾਜਾ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਿਧਾਨ ਸਭਾ ਚੌ ਇਨ੍ਹਾਂ ਕਾਲ਼ੇ ਕਨੂੰਨਾਂ ਦੇ ਖਿਲਾਫ ਪੰਜਾਬ ਸਰਕਾਰ ਨੇ ਅੱਜ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਵਿੱਚ ਪੰਜਾਬ ਦੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੂੰ ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਕਾਨੂੰਨਾਂ ਤੋਂ ਬਚਾਉਣ ਲਈ ਤਿੰਨ ਬਿੱਲ ਪੇਸ਼ ਕੀਤੇ ਹਨ। ਇਹ ਬਿੱਲ ਖਪਤਕਾਰਾਂ ਨੂੰ ਅਨਾਜ ਦੀ ਜਮਾਂਖੋਰੀ ਤੇ ਕਾਲਾਬਾਜ਼ਾਰੀ ਤੋਂ ਵੀ ਬਚਾਉਣਗੇ। ਇਹਨਾਂ ਤਿੰਨੇ ਬਿਲਾ ਦੇ ਮਤਾ ਨੂੰ ਪਾਸ ਕਰਵਾ ਕੇ ਪੰਜਾਬ ਦੇ ਕਿਸਾਨਾਂ ,ਮਜਦੂਰਾ ਆੜਤੀਆ ਅਤੇ ਵਪਾਰੀਆਂ ਦੇ ਦਿਲ ਜਿੱਤ ਲਏ ਹਨ ਉਨ੍ਹਾਂ ਕਿਹਾ ਕਿ ਮਹਾਰਾਜਾ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਹਰਮਨ ਪਿਆਰੇ ਲੀਡਰ ਹਨ ਉਨ੍ਹਾਂ ਕਿਹਾ ਕਿ ਮਹਾਰਾਜਾ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਪੰਜਾਬੀਅਤ ਅਤੇ ਪੰਜਾਬ ਦੇ ਹੱਕਾਂ ਲਈ ਹਮੇਸ਼ਾਂ ਹੀ ਲੜਾਈ ਲੜੀ ਹੈਭਾਵੇਂ ਉਹ ਪਾਣੀਆਂ ਦਾ ਮਸਲਾ ਹੋਵੇ ਜਾਂ ਕੋਈ ਹੋਰ ਪੰਜਾਬ ਨਾਲ ਕੇਂਦਰ ਤੇ ਆਵਾਜ਼ ਨੂੰ ਬੁਲੰਦ ਕੀਤਾ ਹੈ ਉਨ੍ਹਾਂ ਕਿਹਾ ਕਿ ਅੱਜ ਦਾ ਦਿਨ ਪੰਜਾਬ ਦੇ ਸੁਨਹਿਰੀ ਅੱਖਰਾਂ ਵਿਚ ਮਹਾਰਾਜਾ ਕੈਪਟਨ ਅਮਰਿੰਦਰ ਸਿੰਘ ਦਾ ਨਾਉਂ ਲਿਖਿਆ ਜਾਉਗਾ ਜਿਸ ਨੂੰ ਪੰਜਾਬ ਦੇ ਲੋਕ ਹਮੇਸ਼ਾ ਯਾਦ ਰੱਖਣਗੇ ਉਨ੍ਹਾਂ ਕਿਹਾ ਕਿ ਜਿੱਥੇ ਮਹਾਰਾਜਾ ਕੈਪਟਨ ਅਮਰਿੰਦਰ ਸਿੰਘ ਨੂੰ ਪਾਣੀਆਂ ਦਾ ਰਾਖਾ ਕਿਹਾ ਜਾਂਦਾ ਹੈ ਉਥੇ ਹੀ ਅੱਜ ਤੋਂ ਮੰਗ ਨੂੰ ਕਿਸਾਨਾਂ ਮਜ਼ਦੂਰਾਂ ਆੜ੍ਹਤੀਆਂ ਵਪਾਰੀਆਂ ਦਾ ਵੀ ਰਾਖਾ ਕਿਹਾ ਜਾਵੇਗਾ ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਜੀਤ ਸਿੰਘ ,ਰਜਿੰਦਰ ਸਿੰਘ ,ਰੁਲਦਾ ਸਿੰਘ, ਸਰਪੰਚ ਸੂਰਤ ਸਿੰਘ ਬੰਬ, ਹਰਦੀਪ ਸਿੰਘ ਸੰਧੂ, ਹਰਭਜਨ ਸਿੰਘ ,ਕਲਦੀਪ ,ਜਸਦੇਵ ਸਿੰਘ ,ਅਮਰੀਕ ਸਿੰਘ ,ਕੇਸਰ ਸਿੰਘ ਬੰਬ, ਸੁਖਦੇਵ ਸਿੰਘ ਪੰਚ ,ਸਰਜੀਤ ਸਿੰਘ ਮੇਜਰ ਸਿੰਘ ਆਦਿ ਹਾਜ਼ਰ ਸਨ।