ਕਿਸਾਨ ਸੰਘਰਸ਼ ਰੱਖਣ ਕੇਂਦਰ ਸਰਕਾਰ ਹਾਰ ਜ਼ਰੂਰ ਮੰਨੇਗੀ : ਬੈਂਸ

21

October

2020

ਮਾਜਰੀ, ਕੁਰਾਲੀ, 21 ਅਕਤੂਬਰ (ਰਾਜੀਵ ਸਿੰਗਲਾ, ਪਰਮਜੀਤ ਸਿੰਘ) : ਕੁਰਾਲੀ- ਸਿਸਵਾਂ ਮਾਰਗ ਤੇ ਪਿੰਡ ਬੜੋਦੀ ਟੋਲ ਪਲਾਜ਼ਾ ਤੇ ਕਿਸਾਨੀ ਸੰਘਰਸ਼ ਦੇ ਹੱਕ 'ਚ ਰੱਖੇ ਧਰਨੇ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਲੋਕ ਇਨਸਾਫ਼ ਪਾਰਟੀ ਦੇ ਆਗੂ ਸਿਮਰਜੀਤ ਸਿੰਘ ਬੈਂਸ ਨੇ ਕਿਸਾਨਾਂ ਨੂੰ ਸੰਘਰਸ਼ ਜਾਰੀ ਰੱਖਣ ਅਤੇ ਕੇਂਦਰ ਦੇ ਸਬੰਧਤ ਅਦਾਰਿਆਂ ਦੇ ਦਫ਼ਤਰਾਂ ਨੂੰ ਤਾਲੇ ਜੜ•ਨ ਦੀ ਅਪੀਲ ਕੀਤੀ।ਇਸ ਸਬੰਧੀ ਰੱਖੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਸ. ਬੈਂਸ ਨੇ ਕਿਹਾ ਕਿ ਭਾਵੇਂ ਪੰਜਾਬ ਸਰਕਾਰ ਨੇ ਵਿਧਾਨ ਸਭਾ ਵਿੱਚ ਕੇਂਦਰ ਦੇ ਬਿੱਲ ਖਿਲਾਫ਼ ਮਤਾ ਪਾਸ ਕਰ ਦਿੱਤਾ ਹੈ ਪਰ ਇਸ ਨਾਲ ਅਜੇ ਕਿਸਾਨਾਂ ਦੇ ਮਸਲੇ ਦਾ ਕੋਈ ਹੱਲ ਨਹੀਂ ਹੋਇਆ ਇਸ ਲਈ ਓਹ ਕਿਸੇ ਵੀ ਬਹਿਕਾਵੇ ਵਿੱਚ ਆ ਕੇ ਧਰਨੇ ਨਾ ਚੁੱਕਣ ਅਤੇ ਸੰਘਰਸ਼ ਅਜੇ ਲਗਾਤਾਰ ਜਾਰੀ ਰੱਖਿਆ ਜਾਵੇ । ਉਨ•ਾਂ ਕਿਹਾ ਕਿ ਭਾਵੇਂ ਅੰਨਦਾਤਾ ਨਾਲ ਭਾਜਪਾ ਨੇ ਵੱਡਾ ਧੋਖਾ ਕੀਤਾ ਹੈ ਪਰ ਅਕਾਲੀ ਦਲ ਅਤੇ ਕਾਂਗਰਸ ਕਿਸਾਨਾਂ ਦੇ ਇਸ ਮਸਲੇ ਤੇ ਆਪਣੀ ਸਿਆਸਤ ਜਮਾਉਦਿਆਂ ਸੰਘਰਸ਼ ਨੂੰ ਵੰਡਣ ਦੀ ਕੋਸ਼ਿਸ ਕਰ ਰਹੀਆਂ ਨੇ ਪਰ ਕਿਸਾਨਾਂ ਨੇ ਉਨ•ਾਂ ਤੋਂ ਕਿਨਾਰਾ ਕਰਕੇ ਪਹਿਲੀ ਵਾਰ ਰਵਾਇਤੀ ਸਿਆਸੀ ਪਾਰਟੀਆਂ ਨੂੰ ਪਿੱਛੇ ਰਹਿਣ ਲਈ ਮਜ਼ਬੂਰ ਕਰ ਦਿੱਤਾ ਹੈ । ਸ.ਬੈਂਸ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਟੋਲ ਪਲਾਜ਼ਿਆਂ ਤੇ ਪਟਰੌਲ ਪੰਪਾਂ ਦੀ ਤਰ•ਾਂ ਪੰਜਾਬ 'ਚ ਸਥਾਪਿਤ ਕੇਂਦਰ ਨਾਲ ਸਬੰਧਿਤ ਅਦਾਰਿਆਂ ਦੇ ਦਫ਼ਤਰਾਂ ਨੂੰ ਵੀ ਤਾਲੇ ਜੜ ਦਿੱਤੇ ਜਾਣ। ਉਨ•ਾਂ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਦੇ ਸੰਘਰਸ਼ ਤੋਂ ਡਰੀ ਹੋਈ ਹੈ । ਇਸ ਲਈ ਉਨ•ਾਂ ਦੀ ਜਿੱਤ ਜ਼ਰੂਰ ਹੋਵੇਗੀ। ਇਸ ਮੌਕੇ ਹਰਜੀਤ ਸਿੰਘ ਹਰਮਨ, ਗੁਰਮੀਤ ਸਿੰਘ ਸਾਂਟੂ, ਦਲਵਿੰਦਰ ਸਿੰਘ ਬੈਨੀਪਾਲ, ਰਵਿੰਦਰ ਸਿੰਘ ਵਜੀਦਪੁਰ, ਮਨਦੀਪ ਸਿੰਘ ਖਿਜਰਾਬਾਦ, ਜੱਗੀ ਕਾਦੀਮਾਜਰਾ, ਸਰਪੰਚ ਹਰਜੀਤ ਸਿੰਘ ਢਕੋਰਾਂ, ਹਰਨੇਕ ਸਿੰਘ ਬੜੌਦੀ, ਨਵਜੋਤ ਸਿੰਘ ਸਿੱਧੂ, ਪਰਮਿੰਦਰ ਸਿੰਘ ਗੋਲਡੀ, ਮੇਵਾ ਸਿੰਘ ਖਿਜਰਾਬਾਦ, ਦਰਸ਼ਨ ਸਿੰਘ ਖੇੜਾ, ਜਗਤਾਰ ਸਿੰਘ ਖੈਰਪੁਰ ਤੇ ਗੁਰਮੀਤ ਸਿੰਘ ਮੀਆਂਪੁਰ ਆਦਿ ਮੋਹਤਬਰ ਆਗੂਆਂ ਨੇ ਵੀ ਸੰਬੋਧਨ ਕੀਤਾ ।