ਮੁੱਖ ਮੰਤਰੀ ਅਮਰਿੰਦਰ ਸਿੰਘ ਵੱਲੋਂ ਡੀਜੀਪੀ ਨੂੰ ਛੇ ਸਾਲਾ ਬੱਚੀ ਨਾਲ ਬਲਾਤਕਾਰ ਤੇ ਕਤਲ ਮਾਮਲੇ ਦੀ ਜਾਂਚ ਦੇ ਹੁਕਮ

23

October

2020

ਚੰਡੀਗੜ੍ਹ, 23 ਅਕਤੂਬਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡੀਜੀਪੀ ਦਿਨਕਰ ਗੁਪਤਾ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਇਕ ਛੇ ਸਾਲਾ ਬੱਚੀ ਨਾਲ ਬਲਾਤਕਾਰ ਤੇ ਮਗਰੋਂ ਹੱਤਿਆ ਮਾਮਲੇ ਦੀ ਮੁਕੰੰਮਲ ਤੇ ਢੁੱਕਵੀਂ ਜਾਂਚ ਕਰਨ ਦੀ ਤਾਕੀਦ ਕੀਤੀ ਹੈ। ਮੁੱਖ ਮੰਤਰੀ ਨੇ ਡੀਜੀਪੀ ਨੂੰ ਕੋਰਟ ਵਿੱਚ ਚਾਲਾਨ ਪੇਸ਼ ਕਰਨ ਲਈ ਵੀ ਕਿਹਾ ਹੈ। ਚੇਤੇ ਰਹੇ ਕਿ ਬੁੱਧਵਾਰ ਨੂੰ ਟਾਂਡਾ ਵਿੱਚ ਇਕ ਘਰ ’ਚੋਂ ਛੇ ਸਾਲਾ ਬੱਚੀ ਦੀ ਅੱਧ ਸੜੀ ਲਾਸ਼ ਬਰਾਮਦ ਹੋਈ ਸੀ। ਇਸ ਬੱਚੀ ਨਾਲ ਕਥਿਤ ਬਲਾਤਕਾਰ ਕਰਨ ਮਗਰੋਂ ਪਹਿਲਾਂ ਉਸ ਦੀ ਹੱਤਿਆ ਕੀਤੀ ਗਈ ਤੇ ਮਗਰੋਂ ਉਸ ਨੂੰ ਅੱਗ ਲਾ ਦਿੱਤੀ। ਮੁੱਖ ਮੰਤਰੀ ਨੇ ਅੱਜ ਇਕ ਟਵੀਟ ਕਰਕੇ ਇਸ ਘਟਨਾ ’ਤੇ ਦੁੱਖ ਜਤਾਇਆ ਹੈ। ਪੁਲੀਸ ਨੇ ਇਸ ਮਾਮਲੇ ਵਿੱਚ ਗੁਰਪ੍ਰੀਤ ਸਿੰਘ ਤੇ ਉਸ ਦੇ ਦਾਦੇ ਸੁਰਜੀਤ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਕਤਲ, ਬਲਾਤਕਾਰ ਤੇ ਪੋਕਸੋ ਐਕਟ ਦੀਆਂ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਪੀੜਤ ਬੱਚੀ ਇਕ ਪਰਵਾਸੀ ਮਜ਼ਦੂਰ ਦੀ ਧੀ ਹੈ।