ਪੰਜਾਬ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਵਾਸਤੇ ਵਚਨਬੱਧ : ਤਿਵਾੜੀ

23

October

2020

ਖਰੜ, 23 ਅਕਤੂਬਰ (ਸ.ਨ.ਸ): ਸ਼੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਮਨੀਸ਼ ਤਿਵਾੜੀ ਨੇ ਕਿਹਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਵਾਸਤੇ ਵਚਨਬੱਧ ਹੈ। ਜਿਨ੍ਹਾਂ ਹਾਲ ਹੀ ਵਿੱਚ ਪੰਜਾਬ ਵਿਧਾਨ ਸਭਾ ਚ ਪਾਸ ਕੀਤੇ ਖੇਤੀ ਬਿਲਾਂ ਰਾਹੀਂ ਨਾ ਸਿਰਫ ਕਿਸਾਨਾਂ' ਸਗੋਂ ਸਮਾਜ ਹਾਲੇ ਉਸ ਵਰਗ ਦੇ ਅਧਿਕਾਰ ਸੁਰੱਖਿਅਤ ਕੀਤੇ ਹਨ' ਜਿਹੜੇ ਕੇਂਦਰ ਦੀ ਮੋਦੀ ਸਰਕਾਰ ਲਿਆਏ ਖੇਤੀ ਕਾਨੂੰਨਾਂ ਕਾਰਨ ਚਿੰਤਾ ਵਿੱਚ ਸਨ। ਐਮਪੀ ਤਿਵਾੜੀ ਖਰੜ ਦੀ ਦਾਣਾ ਮੰਡੀ ਵਿਖੇ ਝੋਨੇ ਦੀ ਖਰੀਦ ਵਿਵਸਥਾ ਦਾ ਜਾਇਜ਼ਾ ਲੈਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਤਿਵਾੜੀ ਨੇ ਕਿਹਾ ਕਿ ਕਾਂਗਰਸ ਕਿਸਾਨਾਂ ਨਾਲ ਹੈ। ਜਿਸਦਾ ਪ੍ਰਮਾਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਵਿਧਾਨ ਸਭਾ 'ਚ ਬਿੱਲ ਪਾਸ ਕਰਕੇ ਦਿੱਤਾ ਗਿਆ ਹੈ, ਜਿਸ ਨਾਲ ਨਾ ਸਿਰਫ ਕਿਸਾਨਾਂ, ਸਗੋਂ ਸਮਾਜ ਹਰ ਉਸ ਵਰਗ ਦੇ ਅਧਿਕਾਰ ਸੁਰੱਖਿਅਤ ਹੋਏ ਹਨ । ਇਸ ਦੌਰਾਨ ਉਨ੍ਹਾਂ ਨੇ ਕਿਸਾਨਾਂ ਤੇ ਆੜ੍ਹਤੀਆਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਮੌਕੇ ਤੇ ਅਫਸਰਾਂ ਨੂੰ ਨਿਰਦੇਸ਼ ਦਿੱਤੇ। ਜਿੱਥੇ ਹੋਰਨਾਂ ਤੋਂ ਇਲਾਵਾ, ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ, ਐੱਸਡੀਐੱਮ ਖਰੜ ਹਿਮਾਂਸ਼ੂ ਮਹਾਜਨ, ਰਵਿੰਦਰ ਪਾਲ ਸਿੰਘ ਪਾਲੀ ਚੇਅਰਮੈਨ ਪੀਬੀਏਈਸੀ, ਕਮਲਜੀਤ ਸੈਣੀ ਚੇਅਰਮੈਨ, ਪਵਨ ਦੀਵਾਨ ਚੇਅਰਮੈਨ ਪੰਜਾਬ ਲਾਰਜ਼ ਇੰਡਸਟਰੀਅਲ ਡਿਵੈਲਪਮੈਂਟ ਬੋਰਡ' ਹਰਕੇਸ਼ ਚੰਦ ਸ਼ਰਮਾ ਚੇਅਰਮੈਨ ਮਾਰਕੀਟ ਕਮੇਟੀ ਖਰੜ, ਯਾਦਵਿੰਦਰ ਸਿੰਘ ਸੀਨੀਅਰ ਵਾਈਸ ਚੇਅਰਮੈਨ, ਯਸ਼ਪਾਲ ਬਾਂਸਲ ਪ੍ਰਧਾਨ ਸ਼ਹਿਰੀ ਕਾਂਗਰਸ, ਰਾਜਵਿੰਦਰ ਸਿੰਘ ਰਾਜੀ, ਗੁਰਿੰਦਰ ਬਿੱਲਾ ਪ੍ਰਧਾਨ ਬਲਾਕ ਕਾਂਗਰਸ ਖਰੜ, ਸਵਰਨਜੀਤ ਕੌਰ ਪ੍ਰਧਾਨ ਮਹਿਲਾ ਕਾਂਗਰਸ ਵੀ ਮੌਜੂਦ ਹੈ।