ਕਿਸਾਨਾਂ ਦੇ ਰੇਲਵੇ ਟਰੈਕ ਖਾਲੀ ਕਰ ਦੇਣ ਦੇ ਬਾਵਜੂਦ ਵੀ ਕੇਂਦਰ ਦੁਆਰਾ ਪੰਜਾਬ ਲਈ ਮਾਲ ਗੱਡੀਆਂ ਰੋਕੇ ਜਾਣ ਪਰਮਿੰਦਰ ਢੀਂਡਸਾ ਵੱਲੋਂ ਸਖਤ ਨਿਖੇਧੀ

26

October

2020

ਸੰਗਰੂਰ,26 ਅਕਤੂਬਰ (ਜਗਸੀਰ ਲੌਂਗੋਵਾਲ ) - ਸ਼ੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਦੇ ਆਗੂ ਤੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਕਿਸਾਨਾਂ ਵਲੋਂ ਰੇਲਵੇ ਟਰੈਕ ਖਾਲੀ ਕਰਨ ਦੇਣ ਦੇ ਬਾਵਜੂਦ ਮਾਲ ਗੱਡੀਆਂ ਰੋਕੇ ਜਾਣ ਦੀ ਸਖਤ ਨਿਖੇਧੀ ਕੀਤੀ ਹੈ ਤੇ ਕੇਂਦਰ ਸਰਕਾਰ ਦੇ ਸਬਕ ਸਿਖਾਉਣ ਦੇ ਵਰਤਾਰੇ ਨੂੰ ਲੋਕ ਵਿਰੋਧੀ ਦੱਸਕੇ ਮੋਦੀ ਸਰਕਾਰ ਦੀ ਸਖਤ ਆਲੋਚਨਾ ਕੀਤੀ।ਇਥੇ ਜਾਰੀ ਪਰੈਸ ਬਿਆਨ ਰਾਹੀਂ ਉਹਨਾਂ ਕਿਹਾ ਕਿ ਕਿਸਾਨਾਂ ਨੂੰ ਸਬਕ ਸਿਖਾਉਣ ਦੇ ਰਾਹ ਤੁਰਨ ਦਾ ਸਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਡੱਟਕੇ ਵਿਰੋਧ ਕਰੇਗਾ ਤੇ ਪੂਰੇ ਦੇਸ਼ ਅੰਦਰ ਮੁਹਿੰਮ ਸੁਰੂ ਕਰੇਗਾ। ਸ੍:ਢੀਂਡਸਾ ਨੇ ਖੇਤੀ ਵਿਰੋਧੀ ਕਾਲੇ ਕਨੂੰਨਾਂ ਲਾਗੂ ਕਰਨ 'ਤੇ ਅੜੀ ਕੇਂਦਰ ਸਰਕਾਰ ਖਿਲਾਫ ਦੇਸ਼ ਅੰਦਰ ਸਿਆਸੀ ਮਹੌਲ ਸਿਰਜਣ ਦੀ ਪੈਰ ਵੀ ਕੀਤੀ ਜਾਵੇਗੀ।ਉਹਨਾਂ ਕਿਹਾ ਕਿ ਕੇਂਦਰ ਦੀ ਸਹਿ 'ਤੇ ਰੇਲਵੇ ਵਿਭਾਗ ਨੇ ਪੰਜਾਬ ਅੰਦਰ ਮਾਲ ਗੱਡੀਆਂ ਨਾ ਚਲਾਉਣ ਦਾ ਜੋ ਫੈਸਲਾ ਲਿਆ ਇਹ ਲੋਕ ਵਿਰੋਧੀ ਕਦਮ ਹੈ ਤੇ ਕੇਂਦਰ ਸਰਕਾਰ ਦੀ ਬੁਖਲਾਹਟ ਦਾ ਨਤੀਜਾ ਹੈ।ਕਿਸਾਨ ਅੰਦੋਲਨ ਨੂੰ ਦਬਕਾਉਣ ਦੀ ਇਸ ਸੋਚੀ ਸਮਝੀ ਸਾਜਿਸ਼ ਦਾ ਖਮਿਆਜਾ ਸਰਕਾਰ ਨੂੰ ਭੁਗਤਨਾ ਪਵੇਂਗਾ।ਇਸ ਨਾਲ ਕਿਸਾਨਾਂ ਦੇ ਮਨਾਂ ਅੰਦਰ ਹੋਰ ਗੁੱਸਾ ਪੈਦਾ ਹੋਏਗਾ।ਸ੍:ਢੀਡਸਾ ਨੇ ਕੈਪਟਨ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਹੁਣ ਅਗਾਂਹ ਕਦਮ ਨਾ ਪੁੱਟੇ ਤੇ ਕਿਸਾਨਾਂ ਦਾ ਡਟਕੇ ਸਾਥ ਨਾ ਦਿੱਤਾ ਤਾਂ ਅਕਾਲੀ ਦਲ ਡੈਮੋਕ੍ਰੇਟਿਕ ਕਿਸੇ ਕੀਮਤ ਤੇ ਪਿੱਛੇ ਨਹੀ ਹਟਣ ਦੇਵੇਗਾ ।ਉਹਨਾਂ ਸਮੂਹ ਲੋਕਾਂ ਨੂੰ ਸਬਕ ਸਿਖਾਉਣ ਦੀਆਂ ਧਮਕੀਆਂ ਦਾ ਮੂੰਹ ਤੋੜ ਜਵਾਬ ਦੇਣ ਲਈ ਕਿਸਾਨਾਂ ਦੇ ਸੰਘਰਸ਼ ਨੂੰ ਹੋਰ ਮਜਬੂਤੀ ਨਾਲ ਪ੍ਰਚੰਡ ਕਰਨ ਵਾਸਤੇ ਅੱਗੇ ਆਉਣ ਦਾ ਸੱਦਾ ਦਿੱਤਾ।