ਦਿੱਲੀ ਨਗਰ ਨਿਗਮ ਵੱਲੋਂ ਡਾਕਟਰਾਂ ਨੂੰ ਤਨਖਾਹਾਂ ਨਾ ਦੇਣਾ ਸ਼ਰਮਨਾਕ: ਕੇਜਰੀਵਾਲ

27

October

2020

ਨਵੀਂ ਦਿੱਲੀ, 27 ਅਕਤੂਬਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਕਿਹਾ ਕਿ ਦਿੱਲੀ ਨਗਰ ਨਿਗਮ (ਐੱਮਸੀਡੀ) ਦੇ ਹਸਪਤਾਲਾਂ ਦੇ ਡਾਕਟਰਾਂ ਨੂੰ ਬਿਨਾਂ ਤਨਖਾਹ ਕੰਮ ਕਰਨ ਲਈ ਮਜਬੂਰ ਕਰਨਾ ਸ਼ਰਮਨਾਕ ਹੈ। ਉਨ੍ਹਾਂ ਕੇਂਦਰ ਨੂੰ ਨਗਰ ਨਿਗਮਾਂ ਨੂੰ ਗਰਾਂਟਾਂ ਦੇਣ ਦੀ ਵੀ ਬੇਨਤੀ ਕੀਤੀ ਤਾਂ ਜੋ ਉਹ ਡਾਕਟਰਾਂ ਦੀਆਂ ਤਨਖਾਹਾਂ ਦੇ ਸਕਣ। ਉੱਤਰੀ ਦਿੱਲੀ ਨਗਰ ਨਿਗਮ ਦੇ ਬਹੁਤ ਸਾਰੇ ਡਾਕਟਰਾਂ ਨੇ ਦਾਅਵਾ ਕੀਤਾ ਹੈ ਕਿ ਉਹ ਪਿਛਲੇ ਤਿੰਨ ਮਹੀਨਿਆਂ ਤੋਂ ਬਿਨਾਂ ਤਨਖਾਹ ਤੋਂ ਕੰਮ ਕਰ ਰਹੇ ਹਨ ਅਤੇ ਉਹ ਪਿਛਲੇ ਦੋ ਹਫ਼ਤਿਆਂ ਤੋਂ ਪ੍ਰਦਰਸ਼ਨ ਕਰ ਰਹੇ ਹਨ। ਸ੍ਰੀ ਕੇਜਰੀਵਾਲ ਨੇ ਐੱਮਸੀਡੀ ਦੇ ਕੰਮਕਾਜ ਘੋਰ ਲਾਪ੍ਰਵਾਹੀ ਤੇ ਭ੍ਰਿਸ਼ਟਾਚਾਰ ਦੇ ਦੋਸ਼ ਲਗਾਉਂਦਿਆਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਹਾਲਾਤ ਬਿਹਤਰ ਕੀਤੇ ਜਾਣ।