ਇੱਕ ਅਸਲਾ ਲਾਇਸੰਸ ਤੇ 02 ਤੋਂ ਵੱਧ ਹਥਿਆਰ ਰੱਖਣ ਤੇ ਲਾਇਸੰਸ ਹੋ ਸਕਦਾ ਹੈ ਰੱਦ

28

October

2020

ਫਿਰੋਜ਼ਪੁਰ 28 ਅਕਤੂਬਰ (ਪ.ਪ) ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਕੌਰ ਨੇ ਦੱਸਿਆ ਕਿ ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਕੋਈ ਵੀ ਅਸਲਾ ਲਾਇਸੰਸਧਾਰੀ ਆਪਣੇ ਲਾਇਸੰਸ ਤੇ 02 ਤੋਂ ਵੱਧ ਤੋਂ ਹਥਿਆਰ ਨਹੀਂ ਰੱਖ ਸਕਦਾ। ਇਸ ਲਈ ਜਿਨ੍ਹਾਂ ਲਾਇਸੰਸ ਧਾਰਕਾਂ ਕੋੱਲ ਇੱਕ ਅਸਲਾ ਲਾਇਸੰਸ ਤੇ 02 ਤੋਂ ਵੱਧ ਹਥਿਆਰ ਹਨ, ਉਹ ਆਪਣਾ ਤੀਸਰਾ ਅਸਲਾ ਨਜਦੀਕੀ ਥਾਣੇ/ਯੂਨਿਟ ਵਿੱਚ ਜਾਂ ਕਿਸੇ ਅਧਿਕਾਰਤ ਅਸਲਾ ਡੀਲਰ ਪਾਸ ਤੁਰੰਤ ਜਮ੍ਹਾਂ ਕਰਵਾਉਣ ਅਤੇ 13 ਦਸੰਬਰ 2020 ਤੋਂ ਪਹਿਲਾਂ ਪਹਿਲਾਂ ਤੀਸਰੇ ਵਾਧੂ ਅਸਲੇ ਨੂੰ ਆਪਣੇ ਅਸਲੇ ਲਾਇਸੰਸ ਤੋਂ ਡਿਲੀਟ ਵੀ ਕਰਵਾਉਣ। ਉਨ੍ਹਾਂ ਕਿਹਾ ਕਿ ਅਸਲਾ ਵੇਚਣ/ਟਰਾਂਸਫਰ ਕਰਨ ਦੀ ਕਾਰਵਾਈ ਲਈ ਆਪਣੇ ਨਜਦੀਕੀ ਸੇਵਾ ਕੇਂਦਰ ਵਿੱਚ ਐਨਓਸੀ ਫਾਰ ਸੇਲ ਲੈ ਕੇ ਆਪਣੇ ਲਾਇੰਸਸ ਤੋਂ ਤੀਸਰਾ ਅਸਲਾ ਡਿਲੀਟ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕੋਈ ਅਸਲਾ ਲਾਇਸੰਸ ਧਾਰਕ ਆਪਣਾ ਤੀਸਰਾ ਵਾਧੂ ਅਸਲਾ ਤੁਰੰਤ ਜਮ੍ਹਾਂ ਕਰਵਾ ਕੇ 13 ਦਸੰਬਰ 2020 ਤੋਂ ਪਹਿਲਾਂ ਆਪਣੇ ਲਾਇਸੰਸ ਤੋਂ ਡਿਲੀਟ ਨਹੀਂ ਕਰਵਾਉਂਦਾ ਤਾਂ ਉਸਦਾ ਤੀਸਰਾ ਵਾਧੂ ਅਸਲਾ ਨਜਾਇਜ ਮੰਨਿਆ ਜਾਵੇਗਾ ਅਤੇ ਉਸ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ ਅਤੇ ਉਸ ਦਾ ਲਾਇਸੰਸ ਰੱਦ ਵੀ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਆਰਮੀ ਪਰਸਨਜ ਆਪਣਾ ਤੀਸਰਾ ਵਾਧੂ ਅਸਲਾ ਆਪਣੀ ਆਰਮੀ ਯੂਨਿਟ ਵਿਖੇ ਵੀ ਜਮ੍ਹਾਂ ਕਰਵਾ ਸਕਦੇ ਹਨ।