ਡੀਸੀ ਵੱਲੋਂ ਮਗਨਰੇਗਾ ਸਟਾਫ ਨਾਲ ਬੈਠਕ, ਸਕੀਮ ਨੂੰ ਪ੍ਰਭਾਵੀ ਤਰੀਕੇ ਨਾਲ ਲਾਗੂ ਕਰਨ ਸਬੰਧੀ ਵਿਚਾਰਾਂ ਸਟਾਫ ਦੀਆਂ ਮੁਸਕਿਲਾਂ ਵੀ ਸੁਣੀਆਂ

28

October

2020

ਫਾਜ਼ਿਲਕਾ, 28 ਅਕਤੂਬਰ (ਪ.ਪ) ਡਿਪਟੀ ਕਮਿਸ਼ਨਰ ਸ: ਅਰਵਿੰਦਪਾਲ ਸਿੰਘ ਸੰਧੂ ਨੇ ਮਗਨਰੇਗਾ ਦੇ ਫੀਲਡ ਸਟਾਫ ਨਾਲ ਬੈਠਕ ਕੀਤੀ ਅਤੇ ਉਨਾਂ ਨਾਲ ਮਹਾਤਮਾ ਗਾਂਧੀ ਦਿਹਾਤੀ ਰੋਜਗਾਰ ਗਰੰਟੀ ਕਾਨੂੰਨ ਨੂੰ ਪਿੰਡ ਪੱਧਰ ਤੇ ਪ੍ਰਭਾਵੀ ਤਰੀਕੇ ਨਾਲ ਲਾਗੂ ਕਰਨ ਸਬੰਧੀ ਵਿਚਾਰਾਂ ਕੀਤੀਆਂ ਗਈਆਂ। ਉਨਾਂ ਨੇ ਇਸ ਮੌਕੇ ਸਟਾਫ ਨੂੰ ਕਿਹਾ ਕਿ ਸਕੀਮ ਤਹਿਤ ਆਰੰਭ ਕੀਤੇ ਪ੍ਰੋਜੈਕਟ ਪ੍ਰਭਾਵੀ ਤਰੀਕੇ ਨਾਲ ਮੁਕੰਮਲ ਕੀਤੇ ਜਾਣ ਅਤੇ ਕੰਮ ਦੀ ਗੁਣਵਤਾ ਨਾਲ ਕੋਈ ਸਮਝੋਤਾ ਨਾ ਕੀਤਾ ਜਾਵੇ। ਉਨਾਂ ਨੇ ਕਿਹਾ ਕਿ ਇਹ ਯੋਜਨਾ ਪਿੰਡਾਂ ਦੇ ਵਿਕਾਸ ਲਈ ਬਹੁਤ ਮਹੱਤਵਪੂਰਨ ਹੈ ਅਤੇ ਇਸ ਨੂੰ ਵਧੀਆ ਤਰੀਕੇ ਨਾਲ ਲਾਗੂ ਕੀਤਾ ਜਾਵੇ ਤਾਂ ਜੋ ਪਿੰਡਾਂ ਦਾ ਵਿਕਾਸ ਵੀ ਹੋ ਸਕੇ ਅਤੇ ਪਿੰਡਾਂ ਦੇ ਲੋਕਾਂ ਨੂੰ ਰੋਜਗਾਰ ਵੀ ਮਿਲ ਸਕੇ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਸਟਾਫ ਦੀਆਂ ਮੁਸਕਿਲਾਂ ਵੀ ਸੁਣੀਆਂ ਅਤੇ ਭਰੋਸਾ ਦਿੱਤਾ ਕਿ ਇਸ ਸਬੰਧੀ ਨਿਯਮਾਂ ਅਨੁਸਾਰ ਕਾਰਵਾਈ ਕਰਦੇ ਹੋਏ ਮੁਸਕਿਲਾਂ ਦਾ ਹੱਲ ਕੀਤਾ ਜਾਵੇਗਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਨਵਲ ਰਾਮ ਨੇ ਦੱਸਿਆ ਕਿ ਜ਼ਿਲੇ ਵਿਚ ਮਗਨਰੇਗਾ ਤਹਿਤ 5 ਬਲਾਕਾਂ ਵਿਚ ਕੰਮ ਚੱਲ ਰਿਹਾ ਹੈ। ਉਨਾਂ ਨੇ ਇਸ ਸਬੰਧੀ ਜਰੂਰੀ ਦਿਸ਼ਾ ਨਿਰਦੇਸ਼ ਸਟਾਫ ਨੂੰ ਦਿੱਤੇ। ਇਸ ਮੌਕੇ ਸਾਰੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਵੀ ਹਾਜਰ ਸਨ।