ਭਾਜਪਾ ਦਾ ਮੁਫ਼ਤ ਕਰੋਨਾਵਾਇਰਸ ਰੋਕੂ ਟੀਕੇ ਦਾ ਵਾਅਦਾ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਨਹੀਂ: ਚੋਣ ਕਮਿਸ਼ਨ

31

October

2020

ਨਵੀਂ ਦਿੱਲੀ, 31 ਅਕਤੂਬਰ - ਚੋਣ ਕਮਿਸ਼ਨ ਨੇ ਕਿਹਾ ਹੈ ਕਿ ਬਿਹਾਰ ਵਿਧਾਨ ਸਭਾ ਚੋਣਾਂ ਲਈ ਆਪਣੇ ਚੋਣ ਮਨੋਰਥ ਪੱਤਰ ਵਿਚ ਕਰੋਨਾਵਾਇਰਸ ਰੋਕੂ ਟੀਕਾ ਮੁਹੱਈਆ ਕਰਾਉਣ ਦਾ ਭਾਜਪਾ ਦਾ ਵਾਅਦਾ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਨਹੀਂ ਹੈ। ਆਰਟੀਆਈ ਕਾਰਕੁਨ ਸਾਕੇਤ ਗੋਖਲੇ ਦੀ ਸ਼ਿਕਾਇਤ ਦੇ ਜਵਾਬ ਵਿਚ ਕਮਿਸ਼ਨ ਨੇ ਕਿਹਾ ਕਿ ਇਸ ਮੁੱਦੇ ਵਿਚ ਚੋਣ ਜ਼ਾਬਤੇ ਦੀ ਕੋਈ ਉਲੰਘਣਾ ਨਹੀਂ ਹੋਈ ਹੈ। ਕਮਿਸ਼ਨ ਨੇ ਕਿਹਾ, " ਆਦਰਸ਼ ਚੋਣ ਜ਼ਾਬਤੇ ਦੇ ਕਿਸੇ ਵੀ ਧਾਰਾ ਦੀ ਕੋਈ ਉਲੰਘਣਾ ਨਹੀਂ ਹੋਈ।" ਸ੍ਰੀ ਗੋਖਲੇ ਨੇ ਦਾਅਵਾ ਕੀਤਾ ਸੀ ਕਿ ਬਿਹਾਰ ਚੋਣਾਂ ਦੌਰਾਨ ਕੇਂਦਰ ਸਰਕਾਰ ਦੁਆਰਾ ਕੀਤਾ ਇਹ ਵਾਅਦਾ ਪੱਖਪਾਤੀ ਅਤੇ ਆਪਣੀ ਤਾਕਤ ਦੀ ਦੁਰਵਰਤੋਂ ਹੈ।