ਸੁਪਰੀਮ ਕੋਰਟ ਨੇ ਕੇਂਦਰ ਤੋਂ ਮਾਲਿਆ ਦੀ ਹਵਾਲਗੀ ਪ੍ਰਕਿਰਿਆ ਬਾਰੇ ਰਿਪੋਰਟ ਮੰਗੀ

02

November

2020

ਨਵੀਂ ਦਿੱਲੀ, 2 ਨਵੰਬਰ- ਸੁਪਰੀਮ ਕੋਰਟ ਨੇ ਅੱਜ ਕੇਂਦਰ ਨੂੰ ਭਗੌੜੇ ਕਾਰੋਬਾਰੀ ਵਿਜੈ ਮਾਲਿਆ ਨੂੰ ਬਰਤਾਨੀਆ ਤੋਂ ਭਾਰਤ ਲਿਆਉਣ ਬਾਰੇ ਚੱਲ ਰਹੀ ਕਾਰਵਾਈ ਦੀ ਸਥਿਤੀ ਰਿਪੋਰਟ ਛੇ ਹਫ਼ਤਿਆਂ ਅੰਦਰ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਜਸਟਿਸ ਯੂਯੂ ਲਲਿਤ ਤੇ ਜਸਟਿਸ ਅਸ਼ੋਕ ਭੂਸ਼ਨ ਦੇ ਬੈਂਚ ਨੇ ਵੀਡੀਓ ਕਾਨਫਰੰਸ ਰਾਹੀਂ ਮਾਮਲੇ ਦੀ ਸੁਣਵਾਈ ਕਰਦਿਆਂ ਸੌਲੀਸਿਟਰ ਜਨਰਲ ਤੁਸ਼ਾਰ ਮਹਿਤਾ ਨੂੰ ਕਿਹਾ ਕਿ ਉਹ ਇਸ ਮਾਮਲੇ ’ਚ ਛੇ ਹਫ਼ਤਿਆਂ ਅੰਦਰ ਸਥਿਤੀ ਰਿਪੋਰਟ ਦਾਖਲ ਕਰਨ।