ਬਾਬਰੀ ਮਸਜਿਦ ਮਾਮਲੇ ’ਚ ਫ਼ੈਸਲਾ ਸੁਣਾਉਣ ਵਾਲੇ ਜੱਜ ਦੀ ਸੁਰੱਖਿਆ ਵਧਾਉਣ ਤੋਂ ਇਨਕਾਰ

02

November

2020

ਨਵੀਂ ਦਿੱਲੀ, 2 ਨਵੰਬਰ- ਸੁਪਰੀਮ ਕੋਰਟ ਨੇ ਅੱਜ ਬਾਬਰੀ ਮਸਜਿਦ ਮਾਮਲੇ ’ਚ ਫ਼ੈਸਲਾ ਸੁਣਾਉਣ ਵਾਲੇ ਅਤੇ ਸਾਰੇ 32 ਮੁਲਜ਼ਮਾਂ ਨੂੰ ਬਰੀ ਕਰਨ ਵਾਲੇ ਸਾਬਕਾ ਜੱਜ ਐੱਸਕੇ ਯਾਦਵ ਦੀ ਸੁਰੱਖਿਆ ਵਧਾਉਣ ਤੋਂ ਇਨਕਾਰ ਕਰ ਦਿੱਤਾ ਹੈ। ਬਾਬਰੀ ਮਸਜਿਦ ਢਾਹੁਣ ਨਾਲ ਸਬੰਧਤ ਕੇਸ ’ਚ ਭਾਜਪਾ ਦੇ ਬਜ਼ੁਰਗ ਆਗੂ ਆਲ ਕ੍ਰਿਸ਼ਨ ਅਡਵਾਨੀ, ਮੁਰਲੀ ਮਨੋਹਰ ਜੋਸ਼ੀ ਤੇ ਉਮਾ ਭਾਰਤੀ ਵੀ ਮੁੱਖ ਮੁਲਜ਼ਮ ਸਨ। ਜਸਟਿਸ ਆਰਐੱਫ ਨਰੀਮਨ, ਜਸਟਿਸ ਨਵੀਨ ਸਿਨਹਾ ਤੇ ਜਸਟਿਸ ਕ੍ਰਿਸ਼ਨ ਮੁਰਾਰੀ ਨੇ ਸਾਬਕਾ ਜੱਜ ਦੀ ਅਰਜ਼ੀ ’ਤੇ ਸੁਣਵਾਈ ਕਰਦਿਆਂ ਉਨ੍ਹਾਂ ਦੀ ਸੁਰੱਖਿਆ ਵਧਾਉਣ ਤੋਂ ਇਨਕਾਰ ਕਰ ਦਿੱਤਾ।