ਪੁਲਿਸ ਵਿਭਾਗ ਤੇ ਆਬਕਾਰੀ ਵਿਭਾਗ ਫਿਰੋਜ਼ਪੁਰ ਦੀਆਂ ਸਾਂਝੀਆਂ ਟੀਮਾਂ ਨੇ 23 ਹਜ਼ਾਰ ਲੀਟਰ ਲਾਹਨ ਬਰਾਮਦ ਕਰਕੇ ਕੀਤੀ ਨਸ਼ਟ

10

November

2020

ਫਿਰੋਜ਼ਪੁਰ 10 ਨਵੰਬਰ (ਪ.ਪ) ਪੁਲਿਸ ਵਿਭਾਗ ਤੇ ਆਬਕਾਰੀ ਵਿਭਾਗ ਫਿਰੋਜ਼ਪੁਰ ਦੀਆਂ ਸਾਂਝੀਆਂ ਟੀਮਾਂ ਵੱਲੋਂ ਸਤਲੁਜ ਦਰਿਆ ਦੇ ਆਲੇ-ਦੁਆਲੇ ਪੈਂਦੇ ਪਿੰਡ ਹਬੀਬ ਕੇ ਵਿੱਚ ਸਾਂਝੇ ਤੌਰ ਤੇ ਨਸ਼ੇ ਦੇ ਖਿਲਾਫ ਇੱਕ ਵੱਡੀ ਕਾਰਵਾਈ ਕਰਦੇ ਹੋਏ 23 ਹਜ਼ਾਰ ਲੀਟਰ ਲਾਹਨ ਬਰਾਮਦ ਕਰਕੇ ਨਸ਼ਟ ਕੀਤੀ। ਜ਼ਿਲ੍ਹਾ ਪੁਲਿਸ ਫਿਰੋਜ਼ਪੁਰ ਸ੍ਰ. ਭੁਪਿੰਦਰ ਸਿੰਘ ਅਤੇ ਡਿਪਟੀ ਕਮਿਸ਼ਨਰ ਆਬਕਾਰੀ ਜੇ.ਐਸ ਬਰਾੜ ਦੇ ਦਿਸ਼ਾ-ਨਿਰਦੇਸ਼ਾਂ ਹੇਠਾਂ ਫਿਰੋਜ਼ਪੁਰ ਪੁਲਿਸ ਤੇ ਆਬਕਾਰੀ ਵਿਭਾਗ ਫਿਰੋਜ਼ਪੁਰ ਦੀਆਂ ਟੀਮਾਂ ਵੱਲੋਂ ਸਾਂਝੇ ਤੌਰ ਤੇ ਤਲਾਸੀ ਅਭਿਆਨ ਚਲਾਇਆ ਗਿਆ ਜਿਸ ਦੌਰਾਨ 23 ਹਜ਼ਾਰ ਲੀਟਰ ਲਾਹਨ, 23 ਤਰਪਾਲਾਂ, 7 ਲੋਹੇ ਦੇ ਡਰੱਮ, 4 ਐਲਮੀਨੀਅਮ ਦੇ ਬਰਤਨ ਅਤੇ 4 ਪਲਾਸਟਿ ਪਾਈਪਾਂ ਬਰਾਮਦ ਕੀਤੀਆਂ ਗਈਆਂ। ਇਸ ਮੌਕੇ ਡਿਪਟੀ ਕਮਿਸ਼ਨਰ ਆਬਕਾਰੀ ਜੇ.ਐੱਸ. ਬਰਾੜ ਨੇ ਦੱਸਿਆ ਕਿ ਆਬਕਾਰੀ ਵਿਭਾਗ ਤੇ ਪੁਲਿਸ ਵਿਭਾਗ ਫਿਰੋਜ਼ਪੁਰ ਵੱਲੋਂ ਨਾਜਾਇਜ਼ ਸਰਾਬ ਦੇ ਕਾਰੋਬਾਰੀਆਂ ਖਿਲਾਫ ਛਾਪੇਮਾਰੀ ਅਗਾਂਹ ਵੀ ਜਾਰੀ ਰਹੇਗੀ ਤੇ ਨਾਜਾਇਜ਼ ਸਰਾਬ ਵਾਲਿਆਂ ਨੂੰ ਬਖਸਿਆ ਨਹੀਂ ਜਾਵੇਗਾ।