ਨੋਜਵਾਨਾਂ ਨੂੰ ਸਵੈ-ਰੋਜ਼ਗਾਰ ਸ਼ੁਰੂ ਕਰਵਾਉਣ ਲਈ ਲੋਨ ਮੇਲਾ ਦਸੰਬਰ 'ਚ -ਜਿਲ੍ਹਾ ਰੋਜ਼ਗਾਰ ਅਫਸਰ

18

November

2020

ਪਠਾਨਕੋਟ, 18 ਨਵੰਬਰ (ਪ.ਪ) ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਜਿੱਥੇ ਨੋਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਜਾ ਰਿਹਾ ਹੈ, ਉਥੇ ਨਾਲ ਹੀ ਨੋਜਵਾਨਾਂ ਨੂੰ ਆਪਣਾ ਕੰਮ ਧੰਦਾ ਸ਼ੁਰੂ ਕਰਵਾਉਣ ਅਧੀਨ ਵੱਖ-ਵੱਖ ਸਵੈ-ਰੋਜ਼ਗਾਰ ਸਕੀਮਾਂ ਅਧੀਨ ਮਦਦ ਵੀ ਕੀਤੀ ਜਾ ਰਹੀ ਹੈ। ਇਹ ਪ੍ਰਗਟਾਵਾ ਸ੍ਰੀ ਗੁਰਮੇਲ ਸਿੰਘ ਜਿਲ੍ਹਾ ਰੋਜਗਾਰ ਅਫਸਰ ਵੱਲੋਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮਹੀਨਾਂ ਦਸੰਬਰ 2020 ਦੋਰਾਨ ਲੋਨ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜਿਸ ਵਿਚ ਸਵੈ-ਰੋਜ਼ਗਾਰ ਸਕੀਮਾਂ ਅਧੀਨ ਸਵੈ-ਰੋਜ਼ਗਾਰ ਦੇ ਚਾਹਵਾਨ ਬੇਰੋਜ਼ਗਾਰਾਂ ਨੂੰ ਕਰਜ਼ੇ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਦੇ ਕਾਰੋਬਾਰ ਬਿਉਰੋ ਪਠਾਨਕੋਟ ਨਾਲ ਹੈਲਪਲਾਈਨ ਨੰਬਰ 7657825214 'ਤੇ ਸੰਪਰਕ ਕੀਤਾ ਜਾ ਸਕਦਾ ਹੈ। ਗੁਰਮੇਲ ਸਿੰਘ ਜ਼ਿਲ੍ਹਾ ਰੋਜ਼ਗਾਰ ਜਨਰੇਸ਼ਨ ਹੁਨਰ੪ ਵਿਕਾਸ ਅਤੇ ਟ੍ਰੇਨਿੰਗ ਅਫਸਰ ਵਲੋਂ ਨੌਜਵਾਨਾਂ ਨੂੰ ਅਪੀਲ ਕੀਤੀ ਗਈ ਕਿ ਬੇਰੋਜਗਾਰ ਪ੍ਰਾਰਥੀ ਵਿਭਾਗ ਦੇ ਪੋਰਟਲ www.pgrkam.com 'ਤੇ ਆਪਣੇ-ਆਪ ਨੂੰ ਰਜਿਸਟਰ ਕਰ ਸਕਦੇ ਹਨ ਤਾਂ ਜੋ ਉਨ੍ਹਾਂ ਨੂੰ ਰੋਜ਼ਗਾਰ ਸਬੰਧੀ ਸੂਚਨਾਂ ਮਿਲਦੀ ਰਹੇ ।