ਚਾਨਣ ਵਾਲਾ ਸਕੂਲ ਦੀ ਸੀਰਤਜੋਤ ਕੌਰ ਨੇ ਸਲੋਗਨ ਮੁਕਾਬਲੇ ਵਿੱਚ ਪੰਜਾਬ ਵਿੱਚੋਂ ਦੂਸਰਾ ਸਥਾਨ ਪ੍ਰਾਪਤ ਕੀਤਾ

18

November

2020

ਫਾਜ਼ਿਲਕਾ, 18 ਨਵੰਬਰ (ਪ.ਪ) ਸਿੱਖਿਆ ਵਿਭਾਗ ਪੰਜਾਬ ਅਤੇ ਐਸ ਸੀ ਈ ਆਰ ਟੀ ਵੱਲੋ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਵਿੱਦਿਅਕ ਮੁਕਾਬਲਿਆਂ ਦੀ ਲੜੀ ਵਿੱਚੋ ਸਲੋਗਨ ਮੁਕਾਬਲੇ ਵਿੱਚੋ ਸਰਕਾਰੀ ਪ੍ਰਾਇਮਰੀ ਸਮਰਾਟ ਸਕੂਲ ਚਾਨਣ ਵਾਲਾ ਦੀ ਹੋਣਹਾਰ ਵਿਦਿਆਰਥਣ ਸੀਰਤਜੋਤ ਕੌਰ ਨੇ ਸਲੋਗਨ ਮੁਕਾਬਲੇ ਵਿੱਚੋ ਪੰਜਾਬ ਵਿੱਚੋਂ ਦੂਸਰਾ ਸਥਾਨ ਪ੍ਰਾਪਤ ਕੀਤਾ ਹੈ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜੇਤੂ ਵਿਦਿਆਰਥਣ ਨੂੰ ਵਧਾਈ ਦਿੰਦਿਆਂ ਜ਼ਿਲ੍ਹਾ ਸਿਖਿਆ ਅਫਸਰ ਡਾ. ਸੁਖਵੀਰ ਸਿੰਘ ਬਲ ਨੇ ਕੀਤਾ। ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਅਤੇ ਸਕੈਂਡਰੀ ਡਾ. ਸੁਖਵੀਰ ਸਿੰਘ ਬੱਲ ਨੈਸ਼ਨਲ ਅਵਾਰਡੀ ਨੇ ਦੱਸਿਆ ਕਿ ਸੀਰਤਜੋਤ ਨੇ ਫਾਜਿਲਕਾ ਜਿਲ੍ਹੇ ਦਾ ਪੂਰੇ ਪੰਜਾਬ ਵਿੱਚ ਮਾਣ ਵਧਾਇਆ ਹੈ।ਉਹਨਾਂ ਕਿਹਾ ਕਿ ਚਾਨਣ ਵਾਲਾ ਸਕੂਲ ਦੇ ਮੁੱਖੀ ਲਵਜੀਤ ਸਿੰਘ ਗਰੇਵਾਲ ਅਤੇ ਉਹਨਾਂ ਦੇ ਪੂਰੇ ਸਟਾਫ ਦੀ ਮਿਹਨਤ ਸਦਕਾ ਫਾਜ਼ਿਲਕਾ ਜਿਲ੍ਹੇ ਨੇ ਇਹ ਪ੍ਰਾਪਤੀ ਕੀਤੀ ਹੈ।ਉਨ੍ਹਾਂ ਕਿਹਾ ਕਿ ਇਥੇ ਜਿਕਰਯੋਗ ਹੈ ਕਿ ਇਸ ਤੋ ਪਹਿਲਾ ਭਾਸ਼ਨ ਮੁਕਾਬਲੇ ਵਿੱਚ ਵੀ ਇਸ ਸਕੂਲ ਦੀ ਵਿਦਿਆਰਥਣ ਜੰਨਤ ਪੂਰੇ ਪੰਜਾਬ ਵਿੱਚੋ ਪਹਿਲਾ ਸਥਾਨ ਪ੍ਰਾਪਤ ਕਰ ਚੁੱਕੀ ਹੈ।ਉਹਨਾਂ ਵੱਲੋ ਗਾਈਡ ਅਧਿਆਪਕ ਅਸ਼ੋਕ ਕੁਮਾਰ ਦੀ ਪ੍ਰਸ਼ੰਸਾ ਕੀਤੀ ਗਈ ਜਿਸਨੇ ਨੇ ਇਸ ਹੀਰੇ ਨੂੰ ਤਰਾਸ਼ਿਆ ਹੈ। ਇਸ ਮੌਕੇ ਬੀਪੀਈਓ ਸਤੀਸ਼ ਮਿਗਲਾਨੀ, ਜਿਲ੍ਹਾ ਕੋਆਰਡੀਨੇਟਰ ਵਿੱਦਿਅਕ ਮੁਕਾਬਲੇ ਪ੍ਰਾਇਮਰੀ ਸਵੀਕਾਰ ਗਾਂਧੀ, ਜਿਲ੍ਹਾ ਕੋਆਰਡੀਨੇਟਰ ਪੜ੍ਹੋ ਪੰਜਾਬ ਪੜਾਓ ਪੰਜਾਬ ਰਜਿੰਦਰ ਕੁਮਾਰ, ਬਲਾਕ ਕੋਆਰਡੀਨੇਟਰ ਸੁਨੀਲ ਕੁਮਾਰ, ਜਿਲ੍ਹਾ ਸ਼ੋਸ਼ਲ ਮੀਡੀਆ ਕੋਆਰਡੀਨੇਟਰ ਸੰਦੀਪ ਗੁੰਬਰ, ਬਲਾਕ ਸ਼ੋਸ਼ਲ ਮੀਡੀਆ ਕੋਆਰਡੀਨੇਟਰ ਬਲਜੀਤ ਸਿੰਘ, ਜਿਲ੍ਹਾ ਮੀਡੀਆ ਕੋਆਰਡੀਨੇਟਰ ਇਨਕਲਾਬ ਗਿੱਲ ਅਤੇ ਸਕੂਲ ਦਾ ਸਮੂਹ ਸਟਾਫ਼ ਹਾਜਰ ਸਨ।