ਆਮ ਆਦਮੀ ਪਾਰਟੀ ਵੱਲੋਂ ਧਰਤੀ 'ਚ ਦੱਬਿਆ ਆਟਾ ਗੁੰਨਣ ਦਾ ਐਲਾਨ

20

November

2020

ਬਠਿੰਡਾ, 20 ਨਵੰਬਰ (ਪ.ਪ): ਨਗਰ ਨਿਗਮ ਅਧਿਕਾਰੀਆਂ ਵੱਲੋਂ ਧਰਤੀ 'ਚ ਦੱਬੇ ਆਟੇ ਦੇ ਮਾਮਲੇ ਤੇ ਡਿਪਟੀ ਕਮਿਸ਼ਨਰ ਬਠਿੰਡਾ ਨੂੰ ਇੱਕ ਹਫਤੇ ਦਾ ਅਲਟੀਮੇਟਮ ਦਿੱਤਾ ਹੈ। ਪਾਰਟੀ ਨੇ ਆਖਿਆ ਕਿ ਇਸ ਲਈ ਕਸੂਰਵਾਰ ਅਧਿਕਾਰੀਆਂ ਖਿਲਾਫ ਕਾਰਵਾਈ ਨਾਂ ਕੀਤੀ ਤਾਂ ਉਹ ਸੜਕਾਂ ਤੇ Àੱਤਰਨਗੇ। ਬਠਿੰਡਾ ਸ਼ਹਿਰੀ ਪ੍ਰਧਾਨ ਨਵਦੀਪ ਸਿੰਘ ਜੀਦਾ ਤੇ ਦਿਹਾਤੀ ਦੇ ਜਿਲ੍ਹਾ ਪ੍ਰਧਾਨ ਗੁਰਜੰਟ ਸਿੰਘ ਸਿਵਿਆਂ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਕੋਰੋਨਾ ਮਹਾਂਮਾਰੀ ਦੌਰਾਨ ਸਰਕਾਰ ਵੱਲੋਂ ਭੇਜੇ ਗਏ ਆਟੇ ਦੇ ਰੂਪ 'ਚ ਰਾਸ਼ਨ ਨੂੰ ਗਰੀਬਾਂ ਵਿਚ ਵੰਡਣ ਦੀ ਬਜਾਏ ਜੌਗਰ ਪਾਰਕ ਕੋਲ ਟੋਆ ਪੱਟ ਕੇ ਦੱਬ ਦਿੱਤਾ ਸੀ ਜੋ ਇੱਕ ਵੱਡਾ ਅਪਰਾਧ ਹੈ। ਉਹਨਾਂ ਕਿਹਾ ਕਿ ਇਸ ਮਾਮਲੇ 'ਚ ਜਾਂਚ ਦੇ ਹੁਕਮ ਵੀ ਦਿੱਤੇ ਸਨ ਪਰ ਅਜੇ ਤੱਕ ਕੋਈ ਸਿੱਟਾ ਨਹੀਂ ਨਿਕਲ ਸਕਿਆ ਹੈ। ਉਹਨਾਂ ਕਿਹਾ ਕਿ ਨਗਰ ਨਿਗਮ ਦੇ ਇੱਕ ਅਧਿਕਾਰੀ ਨੇ ਇਸ ਬਾਰੇ ਮੰਨਿਆ ਸੀ ਪਰ ਉਸ ਦਾ ਵਾਲ ਵੀ ਵਿੰਗਾ ਨਹੀਂ ਹੋਇਆ ਹੈ। ਆਗੂਆਂ ਨੇ ਕਿ ਹੀ ਜਲਦੀ ਤੋਂ ਜਲਦੀ ਜਾਂਚ ਪੜਤਾਲ ਪੂਰੀ ਕਰਕੇ ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਜਾਏ। ਉਹਨਾਂ ਦੱਸਿਆ ਕਿ ਇਹ ਸਾਰਾ ਮਾਮਲਾ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦੇ ਧਿਆਨ 'ਚ ਲਿਆ ਦਿੱਤਾ ਹੈ। ਉਹਨਾਂ ਕਿਹਾ ਕਿ ਜੇਕਰ ਪ੍ਰਸ਼ਾਸ਼ਨ ਸੱਤ ਦਿਨਾਂ 'ਚ ਕਾਰਵਾਈ ਨਹੀਂ ਕਰਦਾ ਤਾਂ ਉਹ ਧਰਨਾ ਲਾਉਣਗੇ। ਇਸ ਮੌਕੇ ਆਪ ਦੇ ਬੁਲਾਰੇ ਨੀਲ ਗਰਗ ,ਜਿਲ੍ਹਾ ਸਕੱਤਰ ਰਾਕੇਸ਼ ਪੁਰੀ ਸੀਨੀਅਰ ਆਗੂ ਅਨਿਲ ਠਾਕੁਰ, ਅਮ੍ਰਿਤ ਲਾਲ ਅਗਰਵਾਲ ਅਤੇ ਮਹਿੰਦਰ ਸਿੰਘ ਫੁੱਲੋ ਮਿੱਠੀ ਆਦਿ ਆਗੂ ਹਾਜਰ ਸਨ।