ਸੂਬੇ ਵਿਚ ਪੰਚਾਇਤਾਂ ਵੱਲੋਂ ਕਰਵਾਏ ਜਾਣ ਵਾਲੇ ਕੰਮਾਂ ਲਈ ਮੌਜੂਦਾ ਪੰਚਾਇਤਾਂ ਨੂੰ ਰਕਮ ਜਾਰੀ ਕਰਨ ਤੋਂ ਪਹਿਲਾਂ ਜਿਲ੍ਹਾ ਪਰਿਸ਼ਦ ਦੇ ਸੀਈਓ ਤੋਂ ਮੰਜੂਰੀ ਲੈਣੀ ਜਰੂਰੀ ਹੋਵੇਗੀ - ਡਿਪਟੀ ਮੁੱਖ ਮੰਤਰੀ

20

November

2020

ਚੰਡੀਗੜ੍ਹ, 20 ਨਵੰਬਰ () ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਵਿਕਾਸ ਅਤੇ ਪੰਚਾਇਤ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ ਕਿ ਨਵੀਂ ਪੰਚਾਇਤਾਂ ਦੇ ਗਠਨ ਤਕ ਸੂਬੇ ਵਿਚ ਪੰਚਾਇਤਾਂ ਵੱਲੋਂ ਕਰਵਾਏ ਜਾਣ ਵਾਲੇ ਕੰਮਾਂ ਲਈ ਮੌਜੂਦਾ ਪੰਚਾਇਤਾਂ ਨੂੰ ਰਕਮ ਜਾਰੀ ਕਰਨ ਤੋਂ ਪਹਿਲਾਂ ਜਿਲ੍ਹਾ ਪਰਿਸ਼ਦ ਦੇ ਸੀਈਓ ਤੋਂ ਮੰਜੂਰੀ ਲੈਣੀ ਜਰੂਰੀ ਹੋਵੇਗੀ। ਇਸ ਤੋਂ ਇਲਾਵਾ, ਫਿਕਸ-ਡਿਪੋਜਿਟ ਦੀ ਵਰਤੋ ਕਰਨ ਤੋਂ ਪਹਿਲਾਂ ਰਾਜ ਪੱਧਰ 'ਤੇ ਵਿਭਾਗ ਦੇ ਨਿਦੇਸ਼ਕ ਤੋਂ ਮੰਜੂਰੀ ਲੈਣਾ ਜਰੂਰੀ ਕਰ ਦਿੱਤਾ ਗਿਆ ਹੈ।