'ਸਸੁਰਾਲ ਸਿਮਰ ਕਾ' ਦੇ ਮਸ਼ਹੂਰ ਅਦਾਕਾਰ ਆਸ਼ੀਸ਼ ਰਾਏ ਦਾ ਦਿਹਾਂਤ, ਲੰਬੇ ਸਮੇਂ ਤੋਂ ਗੁਰਦਿਆਂ ਦੀ ਬਿਮਾਰੀ ਤੋਂ ਸਨ ਪਰੇਸ਼ਾਨ

24

November

2020

ਮੁੰਬਈ, 24 ਨਵੰਬਰ - ਸੀਰੀਅਲ 'ਸਸੁਰਾਲ ਸਿਮਰ ਕਾ' ਦੇ ਮਸ਼ਹੂਰ ਅਦਾਕਾਰ ਆਸ਼ੀਸ਼ ਰਾਏ ਦਾ ਦਿਹਾਂਤ ਹੋ ਗਿਆ। ਉਹ 55 ਸਾਲਾਂ ਦੇ ਸਨ। ਆਸ਼ੀਸ਼ ਲੰਬੇ ਸਮੇਂ ਤੋਂ ਗੁਰਦਿਆਂ ਦੀ ਸਮੱਸਿਆ ਨਾਲ ਜੂਝ ਰਹੇ ਸਨ। ਉਨ੍ਹਾਂ ਕੋਲ ਬਿਮਾਰੀ ਦੇ ਇਲਾਜ ਲਈ ਲੋੜੀਂਦੇ ਪੈਸੇ ਤੱਕ ਨਹੀਂ ਸਨ ਅਤੇ ਉਨ੍ਹਾਂ ਨੇ ਸੋਸ਼ਲ ਮੀਡੀਆ ਰਾਹੀਂ ਮਦਦ ਵੀ ਮੰਗੀ ਸੀ। ਦੱਸ ਦਈਏ ਕਿ ਆਸ਼ੀਸ਼ ਰਾਏ ਛੋਟੇ ਪਰਦੇ ਦੇ ਮਸ਼ਹੂਰ ਅਦਾਕਾਰ ਸਨ ਅਤੇ ਉਹ ਸਸੁਰਾਲ ਸਿਮਰ ਕਾ ਤੋਂ ਇਲਾਵਾ ਬਨੇਗੀ ਆਪਨੀ ਬਾਤ, ਰੀਮਿਕਸ, ਕੁਝ ਰੰਗ ਪਿਆਰ ਕੇ ਐਸੇ ਭੀ, ਜਿਨੀ ਔਰ ਜੂਜੂ ਵਰਗੇ ਸੀਰੀਅਲਾਂ 'ਚ ਨਜ਼ਰ ਆ ਚੁੱਕੇ ਹਨ।