ਸੈਨਿਕ ਸਕੂਲਾਂ ਵਿਚ ਦਾਖਲੇ ਲਈ ਇਮਤਿਹਾਨ 10 ਜਨਵਰੀ 2021 ਨੂੰ

24

November

2020

ਫਿਰੋਜ਼ਪੁਰ 24 ਨਵੰਬਰ (ਪ.ਪ) ਆਲ ਇੰਡੀਆ ਸੈਨਿਕ ਸਕੂਲਾਂ ਵਿਚ ਦਾਖਲੇ ਲਈ ਇਮਤਿਹਾਨ 10 ਜਨਵਰੀ 2021 (ਐਤਵਾਰ) ਨੂੰ ਲਿਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਮੈਜਿਸਟਰੇਟ ਸ੍ਰ: ਗੁਰਪਾਲ ਸਿੰਘ ਚਾਹਲ ਨੇ ਦੱਸਿਆ ਕਿ ਆਲ ਇੰਡੀਆ ਸੈਨਿਕ ਸਕੂਲਾਂ ਵਿਚ ਦਾਖਲਾ ਲੈਣ ਲਈ ਪ੍ਰੀਖਿਆ ਮਿਤੀ 10 ਜਨਵਰੀ 2021 ਨੂੰ ਹੋਵੇਗੀ। ਇਸ ਪ੍ਰੀਖਿਆ ਰਾਹੀਂ ਸਫਲ ਹੋਣ ਵਾਲੇ ਲੜਕੇ ਅਤੇ ਲੜਕੀਆਂ ਕਲਾਸ ਛੇਵੀਂ ਵਿਚ ਦਾਖਲਾ ਲੈ ਸਕਦੇ ਹਨ ਅਤੇ ਕਲਾਸ ਨੌਵੀਂ ਲਈ ਸਿਰਫ ਲੜਕੇ ਦਾਖਲਾ ਲੈ ਸਕਦੇ ਹਨ। ਇਸ ਸਬੰਧੀ ਚਾਹਵਾਨ ਵਿਦਿਆਰਥੀ ਆਪਣੀ ਅਰਜ਼ੀ https://aissee. nta.nic.in 'ਤੇ ਮਿਤੀ 03 ਦਸੰਬਰ 2020 ਸ਼ਾਮ 5 ਵਜੇ ਤੱਕ ਆਨਲਾਈਨ ਭੇਜ ਸਕਦੇ ਹਨ ਤੇ ਹੋਰ ਜਾਣਕਾਰੀ ਲਈ ਇਸ ਵੈੱਬਸਾਈਟ ਤੇ ਵਿਜੀਟ ਕਰ ਸਕਦੇ ਹਨ। ਇਸ ਪ੍ਰੀਖਿਆ ਲਈ ਪੰਜਾਬ 'ਚ ਤਜਵੀਜ਼ਤ ਸੈਂਟਰ ਅੰਮ੍ਰਿਤਸਰ, ਲੁਧਿਆਣਾ, ਫਰੀਦਕੋਟ, ਪਟਿਆਲਾ, ਕਪੂਰਥਲਾ ਹਨ। ਉਨ੍ਹਾਂ ਕਿਹਾ ਕਿ ਆਲ ਇੰਡੀਆ ਸੈਨਿਕ ਸਕੂਲ ਵਿਚ ਦਾਖਲਾ ਲੈ ਕੇ ਵਿਦਿਆਰਥੀ ਆਪਣਾ ਭਵਿੱਖ ਉਜਵਲ ਕਰ ਸਕਦੇ ਹਨ।