ਕਾਂਗਰਸੀ ਆਗੂ ਬਿੱਟੂ ਸਾਂਘਾ ਨੇ ਹਲਕੇ ਦੇ ਵੱਖ ਵੱਖ ਪਿੰਡਾਂ ਦੇ ਸਰਪੰਚਾਂ ਨੂੰ ਦਿੱਤੇ ਸਮਾਰਟ ਰਾਸ਼ਨ ਕਾਰਡ

24

November

2020

ਫਿਰੋਜ਼ਪੁਰ 24 ਨਵੰਬਰ (ਪ.ਪ)- ਵਿਧਾਇਕ ਸ੍ਰ: ਪਰਮਿੰਦਰ ਸਿੰਘ ਪਿੰਕੀ ਦੀ ਰਹਿਨੁਮਾਈ ਹੇਠ ਕਾਂਗਰਸੀ ਆਗੂ ਸ੍ਰ: ਬਿੱਟੂ ਸਾਂਘਾ ਵੱਲੋਂ ਹਲਕੇ ਦੇ ਵੱਖ ਵੱਖ ਪਿੰਡਾਂ ਦੇ ਸਰਪੰਚਾਂ ਨੂੰ ਸਮਾਰਟ ਰਾਸ਼ਨ ਕਾਰਡ ਦਿੱਤੇ ਗਏ। ਸ੍ਰ: ਬਿੱਟੂ ਸਾਂਘਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗਰੀਬੀ ਰੇਖਾ ਤੋਂ ਹੇਠਾਂ ਰਹਿੰਦੇ ਪਰਿਵਾਰਾਂ ਨੂੰ ਸਹੀ ਢੰਗ ਅਤੇ ਸਮੇਂ ਸਿਰ ਰਾਸ਼ਨ ਮੁਹੱਈਆ ਕਰਵਾਉਣ ਲਈ ਸਮਾਰਟ ਰਾਸ਼ਨ ਕਾਰਡ ਸਕੀਮ ਸ਼ਰੂ ਕੀਤੀ ਗਈ ਸੀ, ਜਿਸ ਤਹਿਤ ਵੱਖ ਵੱਖ ਪਿੰਡਾਂ ਦੇ ਸਰਪੰਚਾਂ ਨੂੰ ਅੱਜ ਸਮਾਰਟ ਰਾਸ਼ਨ ਕਾਰਡ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਸਮਾਰਟ ਕਾਰਡ ਸਰਪੰਚਾਂ ਵੱਲੋਂ ਆਪਣੇ ਆਪਣੇ ਪਿੰਡਾਂ ਦੇ ਲਾਭਪਾਤਰੀਆਂ ਨੂੰ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਮਾਰਟ ਰਾਸ਼ਨ ਕਾਰਡਾਂ ਤੇ ਲਾਭਪਾਤਰੀ ਹੁਣ ਪੰਜਾਬ ਦੇ ਕਿਸੇ ਵੀ ਡਿਪੂ ਤੋਂ ਅਨਾਜ ਪ੍ਰਾਪਤ ਕਰ ਸਕਣਗੇ। ਉਨ੍ਹਾਂ ਦੱਸਿਆ ਸਮਾਰਟ ਰਾਸ਼ਨ ਕਾਰਡ ਮਿਲਨ ਨਾਲ ਲਾਭਪਾਤਰੀਆਂ ਨੂੰ ਸਮੇਂ ਸਿਰ ਰਾਸ਼ਨ ਦੀ ਪਹੁੰਚ ਹੋਵੇਗੀ। ਸਮਾਰਟ ਰਾਸ਼ਨ ਕਾਰਡਾਂ ਨਾਲ ਹੁਣ ਸਹੀ ਲਾਭਪਾਤਰੀ ਨੂੰ ਸਹੀ ਤਰੀਕੇ ਨਾਲ ਲਾਭ ਮਿਲੇਗਾ ਤੇ ਉਹ ਕਿਸੇ ਵੀ ਡਿਪੂ ਤੋਂ ਰਾਸ਼ਲ ਪ੍ਰਾਪਤ ਕਰ ਸਕੇਗਾ। ਇਸ ਮੌਕੇ ਸਰਪੰਚ ਮੰਗਲ ਸਿੰਘ, ਡਾ ਬਗੀਚਾ ਸਿੰਘ, ਸੁਰਜੀਤ ਸੇਠੀ, ਗੁਰਨੇਬ ਸਿੰਘ, ਕਿੱਕਰ ਸਿੰਘ, ਜੁਗਨੂ, ਰਾਜ ਕੁਮਾਰ, ਮਨਦੀਪ ਸਿੰਘ, ਹੈਪੀ, ਟਹਿਲ ਸਿੰਘ, ਕਰਮਜੀਤ ਸਿੰਘ, ਰਾਜਬੀਰ ਸਿੰਘ, ਸਤਨਾਮ ਸਿੰਘ, ਛਿੰਦਰ ਸਿੰਘ, ਯਾਦਵਿੰਦਰ ਸਿੰਘ, ਤਰਸੇਮ ਸਿੰਘ, ਪਿੱਪਲ ਸਿੰਘ ਆਦਿ ਹਾਜ਼ਰ ਸਨ।