ਸਮਾਜ ਸੇਵੀ ਸੁਖਦੇਵ ਸਿੰਘ ਨੇ ਐੱਸਜੀਪੀਸੀ ਪ੍ਰਧਾਨ ਦੇ ਨਾਮ ਤੇ ਵਿਧਾਇਕ ਇਯਾਲੀ ਨੂੰ ਸੌਂਪਿਆ ਮੰਗ ਪੱਤਰ

26

November

2020

ਲੁਧਿਆਣਾ, 26 ਨਵੰਬਰ (ਜੱਗੀ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਜ ਹੋਣ ਵਾਲੇ ਸਾਲਾਨਾ ਜਨਰਲ ਇਜਲਾਸ ਵਿੱਚ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹਾਦਤ ਦਿਵਸ ਨੂੰ ਮਾਨਵ ਅਧਿਕਾਰ ਦਿਵਸ ਦੇ ਰੂਪ ਚ ਮਨਾਉਣ ਸੰਬੰਧੀ ਪ੍ਰਸਤਾਵ ਪਾਸ ਕੀਤਾ ਜਾਵੇ ਅਤੇ ਕੇਂਦਰ ਸਰਕਾਰ ਨੂੰ ਪੱਤਰ ਲਿਖਿਆ ਜਾਵੇ। ਇਸ ਸਬੰਧ ਵਿਚ ਇਕ ਮੰਗ ਪੱਤਰ ਸਮਾਜਸੇਵੀ ਸੁਖਦੇਵ ਸਿੰਘ ਵਾਲੀਆਂ ਨੇ ਸਾਬਕਾ ਕੌਂਸਲਰ ਭੁਪਿੰਦਰ ਸਿੰਘ ਭਿੰਦਾ ਦੇ ਨਾਲ ਮਿਲ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਨਾਮ ਤੇ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਇਯਾਲੀ ਨੂੰ ਸੌਂਪਿਆ। ਵਾਲੀਆਂ ਦੇ ਇਸ ਚੰਗੇ ਪ੍ਰਸਤਾਵ ਤੇ ਵਿਧਾਇਕ ਇਯਾਲੀ ਨੇ ਉਸੇ ਸਮੇਂ ਐਸਜੀਪੀਸੀ ਪ੍ਰਧਾਨ ਲੌਂਗੋਵਾਲ ਨੂੰ ਮੋਬਾਇਲ ਤੇ ਜਾਣਕਾਰੀ ਸਾਂਝੀ ਕਰਦਿਆਂ ਹੋਇਆ ਕਿਹਾ ਕਿ ਇਸ ਸਬੰਧੀ ਵਿਚਾਰ ਕੀਤਾ ਜਾਵੇ। ਪ੍ਰਧਾਨ ਲੌਂਗੋਵਾਲ ਨੇ ਵਿਧਾਇਕ ਇਯਾਲੀ ਨੂੰ ਇਹ ਭਰੋਸਾ ਦਿਵਾਇਆ ਕਿ ਉਹ ਜ਼ਰੂਰ ਕਮੇਟੀ ਮੈਂਬਰਾਂ ਨਾਲ ਵਿਚਾਰ ਵਟਾਂਦਰਾ ਕਰਨਗੇ ਵਿਧਾਇਕ ਇਯਾਲੀ ਨੇ ਸਮਾਜ ਸੇਵੀ ਵਾਲੀਆਂ ਨੂੰ ਇਹ ਵੀ ਭਰੋਸਾ ਦਿਵਾਇਆ ਕਿ ਉਹ ਇਸ ਮੁੱਦੇ ਨੂੰ ਪੰਜਾਬ ਵਿਧਾਨ ਸਭਾ ਚ ਵੀ ਉਠਾਉਣਗੇ ਉਨ•ਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੀ ਮਿਸਾਲ ਦੁਨੀਆਂ ਭਰ ਵਿੱਚ ਨਹੀਂ ਮਿਲਦੀ ਇਸੇ ਦੌਰਾਨ ਵਾਲੀਆ ਨੇ ਇਹ ਵੀ ਦੱਸਿਆ ਕਿ ਮਾਸਟਰ ਤਾਰਾ ਸਿੰਘ ਦੀ ਦੋਹਤੀ ਬੀਬੀ ਕਿਰਨਜੋਤ ਕੌਰ ਨੇ ਇਸ ਕੋਸ਼ਿਸ਼ ਦੀ ਪ੍ਰਸ਼ੰਸਾ ਕੀਤੀ ਹੈ ਤੇ ਦਿੱਲੀ ਦੇ ਸਾਬਕਾ ਮੰਤਰੀ ਅਤੇ ਉਪ ਚੇਅਰਮੈਨ ਪੰਜਾਬੀ ਅਕਾਦਮੀ ਦਿੱਲੀ ਹਰਸ਼ਰਨ ਸਿੰਘ ਬੱਲੀ ਨੇ ਵੀ ਇਸ ਵਿਸ਼ੇ ਤੇ ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਨਾਲ ਗੱਲਬਾਤ ਕਰਨ ਦਾ ਭਰੋਸਾ ਦਿਵਾਇਆ।