ਖੇਤੀ ਕਾਨੂੰਨਾਂ ਦਾ ਵਿਰੋਧ: ਪੰਜਾਬੀ ਦੇ ਉੱਘੇ ਨਾਵਲਕਾਰ ਨਛੱਤਰ ਵੱਲੋਂ ਸਾਹਿਤ ਅਕਾਦਮੀ ਪੁਰਸਕਾਰ ਮੋੜਨ ਦਾ ਐਲਾਨ

10

December

2020

ਚੰਡੀਗੜ੍ਹ, 10 ਦਸੰਬਰ ਖੇਤੀ ਕਾਨੂੰਨ ਦੇ ਖ਼ਿਲਾਫ਼ ਕਿਸਾਨਾਂ ਦੀ ਕੇਂਦਰ ਵੱਲੋਂ ਕੋਈ ਸੁਣਵਾਈ ਨਾ ਕਰਨ ਦੇ ਵਿਰੋਧ ਵਿੱਚ ਕੈਂਸਰ ਟਰੇਨ, ਬੁੱਢ ਸਦੀ ਦਾ ਮਨੁੱਖ, ਜਾਂਦੀ ਵਾਰੀ ਦਾ ਸੱਚ ਤੇ ਹੋਰ ਯਾਦਗਾਰੀ ਨਾਵਲ ਲਿਖਣ ਵਾਲੇ ਉੱਘੇ ਨਾਵਲਕਾਰ ਤੇ ਕਹਾਣੀਕਾਰ ਨਛੱਤਰ ਵੱਲੋਂ ਸਾਹਿਤ ਅਕਾਦਮੀ ਪੁਰਸਕਾਰ ਵਾਪਸ ਕਰਨ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਪਹਿਲਾਂ ਵੀ ਕਿਸਾਨ-ਮਜ਼ਦੂਰਾਂ ਦੀਆਂ ਮੁਸ਼ਕਲਾਂ ਦੀ ਗੱਲ ਕਰਦੇ ਰਹੇ ਹਨ। ਕੇਂਦਰ ਸਰਕਾਰ ਦੇ ਮੌਜੂਦਾ ਰਵੱਈਏ ਨੇ ਉਨ੍ਹਾਂ ਨੂੰ ਕਾਫ਼ੀ ਦੁੱਖ ਪਹੁੰਚਾਇਆ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਬਾਰੇ ਉਹ ਲਿਖਦੇ ਰਹੇ ਹਨ ਤੇ ਇਹ ਪੁਰਸਕਾਰ ਮਿਲਿਆ ਹੈ ਜੇ ਉਹੀ ਦੁਖੀ ਹਨ ਤਾਂ ਇਸ ਪੁਰਸਕਾਰ ਦਾ ਉਨ੍ਹਾਂ ਲਈ ਕੋਈ ਮਹੱਤਵ ਨਹੀਂ ਰਹਿ ਜਾਂਦਾ।