ਖੇਤੀ ਕਾਨੂੰਨਾਂ ਖ਼ਿਲਾਫ਼ ਅੱਜ 15ਵੇਂ ਦਿਨ ਵੀ ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਹਨ 'ਖੇਤਾਂ ਦੇ ਰਾਜੇ'

10

December

2020

ਨਵੀਂ ਦਿੱਲੀ, 10 ਦਸੰਬਰ- ਕੇਂਦਰ ਦੇ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਦੀਆਂ ਸਰਹੱਦਾਂ 'ਤੇ ਕੜਾਕੇ ਦੀ ਠੰਢ 'ਚ ਡਟੇ ਕਿਸਾਨਾਂ ਦਾ ਅੰਦੋਲਨ ਅੱਜ 15ਵੇਂ ਦਿਨ ਵੀ ਜਾਰੀ ਹੈ। ਕਿਸਾਨ ਲਗਾਤਾਰ ਮੰਗ ਕਰ ਰਹੇ ਹਨ ਕਿ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਕਰੇ, ਜਦਕਿ ਕੇਂਦਰ ਸਰਕਾਰ ਅਜੇ ਵੀ ਕਾਨੂੰਨਾਂ 'ਚ ਕੁਝ ਸੋਧਾਂ ਕਰਨ ਦੀ ਗੱਲ ਆਖ ਰਹੀ ਹੈ। ਇਸੇ ਨੂੰ ਲੈ ਕੇ ਦਿੱਲੀ ਦੇ ਸਿੰਘੂ ਬਾਰਡਰ 'ਤੇ ਗੱਲਬਾਤ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਦੇ ਨੇਤਾ ਮਨਜੀਤ ਸਿੰਘ ਨੇ ਕਿਹਾ ਕਿ ਸਰਕਾਰ ਦੇ ਇਰਾਦੇ ਠੀਕ ਨਹੀਂ ਹਨ। ਸਰਕਾਰ ਚਾਹੁੰਦੀ ਹੈ ਕਿ ਇਹ ਅੰਦੋਲਨ ਲੰਬਾ ਚੱਲੇ ਅਤੇ ਕਮਜ਼ੋਰ ਪੈ ਜਾਵੇ। ਇਹ ਸਰਕਾਰ ਦੀ ਗ਼ਲਤ ਫਹਿਮੀ ਹੈ। ਉਨ੍ਹਾਂ ਕਿਹਾ ਕਿ ਸਾਡਾ ਅੰਦੋਲਨ ਵੱਧ ਰਿਹਾ ਹੈ। ਇੱਥੋਂ 5,000 ਲੋਕ ਜਾਂਦੇ ਹਨ ਪਰ 20,000 ਲੋਕ ਆਉਂਦੇ ਵੀ ਹਨ। ਸਰਕਾਰ 'ਤੇ ਦਬਾਅ ਵੱਧ ਰਿਹਾ ਹੈ।