ਭਾਈ ਟੋਡਰ ਮੱਲ ਨਿਸ਼ਕਾਮ ਸੇਵਾ ਸੁਸਾਇਟੀ ਨੇ ਸਰਕਾਰੀ ਸਕੂਲ ਨੂੰ ਫਰਨੀਚਰ ਭੇਂਟ ਕੀਤਾ

10

December

2020

ਫਤਿਹਗੜ੍ਹ ਸਾਹਿਬ, 10 ਦਸੰਬਰ (ਮੁਖਤਿਆਰ ਸਿੰਘ)- ਭਾਈ ਟੋਡਰ ਮੱਲ ਨਿਸ਼ਕਾਮ ਸੇਵਾ ਸੁਸਾਇਟੀ ਫਤਿਹਗੜ੍ਹ ਸਾਹਿਬ ਵੱਲੋਂ ਸਕੂਲ ਨੂੰ ਫਰਨੀਚਰ ਭੇਂਟ ਕੀਤਾ ਗਿਆ। ਜਿਸ ਕਾਰਨ ਪਿੰਡ ਵਾਸੀਆਂ ਵਲੋਂ ਸੁਸਾਇਟੀ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਅਮਰਜੀਤ ਸਿੰਘ ਸੰਧੂ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਿੱਖਿਆ ਮਨੁੱਖ ਦਾ ਤੀਸਰਾ ਨੇਤਰ ਹੈ, ਕੋਈ ਵਿਅਕਤੀ ਇਸ ਤੋ ਵਾਂਝਾ ਨਹੀ ਰਹਿਣਾ ਚਾਹੀਦਾ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਜਰੂਰਤ ਮੰਦ ਬੱਚੇ ਸਰਕਾਰੀ ਸਕੂਲਾਂ ਵਿੱਚ ਪੜਦੇ ਹਨ। ਇਸ ਲਈ ਉਨ੍ਹਾਂ ਸਰਕਾਰੀ ਸਕੂਲਾਂ ਵਿਚ ਆਰਥਿਕ ਸਹਾਇਤ ਕਰਨ ਦਾ ਪ੍ਰੋਗਰਾਮ ਉਲਿਕਿਆ, ਜਿਸ ਤਹਿਤ ਸਰਕਾਰੀ ਸਕੂਲ ਨੂੰ ਹੈਡ ਟੀਚਰ ਹਰਪ੍ਰੀਤ ਕੌਰ ਦੇ ਯਤਨਾਂ ਸਦਕਾ ਫਰਨੀਚਰ ਭੇਂਟ ਕੀਤਾ ਗਿਆ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਭਵਿੱਖ ਵਿੱਚ ਆਪਣੀਆਂ ਸੇਵਾਵਾਂ ਦਾ ਯੋਗਦਾਨ ਪਾਊਂਦੇ ਰਹਿਣਗੇ। ਇਸ ਮੌਕੇ ਐਡਵੋਕੇਟ ਗੁਰਪ੍ਰੀਤ ਸਿੰਘ ਸੈਣੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭਾਈ ਟੋਡਰ ਮੱਲ ਨਿਸ਼ਕਾਮ ਸੇਵਾ ਸੁਸਾਇਟੀ ਵਲੋਂ ਸਰਕਾਰੀ ਐਲੀਮੈਟਰੀ ਸਕੂਲ ਮੋਹੀ ਖੁਰਦ ਨੂੰ ਫਰਨੀਚਰ (ਕੁਰਸੀਆਂ, ਮੇਜ਼ ਅਤੇ ਅਲਮਾਰੀ) ਭੇਟ ਕੀਤੀ ਗਈ ਹੈ। ਇਸ ਮੌਕੇ ਪਿੰਡ ਦੇ ਸਰਪੰਚ ਤੇਜਿੰਦਰ ਸਿੰਘ ਨੇ ਸੁਸਾਇਟੀ ਵਲੋਂ ਕੀਤੇ ਕਾਰਜਾਂ ਲਈ ਧੰਨਵਾਦ ਕੀਤਾ। ਇਸ ਮੌਕੇ ਉਜਾਗਰ ਸਿੰਘ, ਬਲਜਿੰਦਰ ਸਿੰਘ, ਕਮਲਜੀਤ ਕੌਰ, ਸਕੂਲ ਪ੍ਰਬੰਧਕ ਕਮੇਟੀ ਦੇ ਮੈਂਬਰ, ਮਿਡ ਡੇ ਮੀਲ ਦਾ ਸਟਾਫ ਆਦਿ ਵੀ ਹਾਜ਼ਰ ਸਨ।