Arash Info Corporation

ਪੁਣਛ ’ਚ ਭਾਰਤ ਦੀ ਜਵਾਬੀ ਕਾਰਵਾਈ ਦੌਰਾਨ ਪਾਕਿਸਤਾਨ ਦੇ ਪੰਜ ਫ਼ੌਜੀ ਮਰੇ

11

December

2020

ਜੰਮੂ, 11 ਦਸੰਬਰ ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਵਿਚ ਕੰਟਰੋਲ ਰੇਖਾ ਕੋਲ ਰਾਤ ਭਾਰਤ ਵੱਲੋਂ ਕੀਤੀ ਜਵਾਬੀ ਕਾਰਵਾਈ ਵਿੱਚ ਪੰਜ ਪਾਕਿਸਤਾਨੀ ਫ਼ੌਜੀ ਮਾਰੇ ਗਏ ਤੇ ਤਿੰਨ ਜ਼ਖ਼ਮੀ ਹੋ ਗਏ। ਪਾਕਿਸਤਾਨ ਨੇ ਵੀਰਵਾਰ ਨੂੰ ਪੁਣਛ ਜ਼ਿਲ੍ਹੇ ਵਿੱਚ ਕੰਟਰੋਲ ਰੇਖਾ ਦੇ ਮਾਨਕੋੋਟ ਸੈਕਟਰ ਵਿੱਚ ਨਾਗਰਿਕ ਟਿਕਾਣਿਆਂ ਨੂੰ ਨਿਸ਼ਾਨਾ ਬਣਾਉਂਦਿਆਂ ਲਗਾਤਾਰ ਗੋਲਬਾਰੀ ਕੀਤੀ ਸੀ। ਭਾਰਤੀ ਫੌਜ ਵੱਲੋਂ ਜਵਾਬੀ ਕਾਰਵਾਈ ਕੀਤੀ ਗਈ ਜਿਸ ਵਿੱਚ ਪੰਜ ਪਾਕਿਸਤਾਨੀ ਫ਼ੌਜੀ ਮਾਰੇ ਗਏ ਅਤੇ ਤਿੰਨ ਜ਼ਖਮੀ ਹੋਏ। ਉਨ੍ਹਾਂ ਦੇ ਕਈ ਬੰਕਰ ਵੀ ਤਬਾਹ ਹੋ ਗਏ।