Arash Info Corporation

ਐਕਟਿੰਗ: ਕਿਸਾਨਾਂ ਦਾ ਦੁੱਖ ਦੇਖ ਕੇ ਧਰਮਿੰਦਰ ਦਾ ਦਿਲ ਵੀ ‘ਦੁਖੀ’ ਪਰ ਪੁੱਤ ਤੇ ਪਤਨੀ ਚੁੱਪ

11

December

2020

ਡੀਗੜ੍ਹ, 11 ਦਸੰਬਰ ਅਦਾਕਾਰ ਧਰਮਿੰਦਰ ਨੇ ਸ਼ੁੱਕਰਵਾਰ ਨੂੰ ਕਿਹਾ ਹੈ ਕਿ ਉਹ 'ਆਪਣੇ ਕਿਸਾਨ ਭਰਾਵਾਂ ਦੇ ਦੁੱਖ ਨੂੰ ਵੇਖ ਕੇ ਬਹੁਤ ਦੁਖੀ ਹੈ। ਉਨ੍ਹਾਂ ਨੇ ਸਰਕਾਰ ਨੂੰ ਇਸ ਮਾਮਲੇ ਵਿੱਚ ਤੇਜ਼ੀ ਨਾਲ ਕੁੱਝ ਕਰਨ ਲਈ ਕਿਹਾ ਹੈ। 84 ਸਾਲਾ ਅਭਿਨੇਤਾ ਨੇ ਮਾਈਕ੍ਰੋ ਬਲੌਗਿੰਗ ਵੈਬਸਾਈਟ ’ਤੇ ਇਸ ਬਾਰੇ ਆਪਣੇ ਦਿਲ ਦੀ ਗੱਲ ਕਹੀ ਤੇ ਤਸਵੀਰ ਸ਼ੇਅਰ ਕੀਤੀ। ਵਰਨਣਯੋਗ ਹੈ ਇਸ ਅਦਾਕਾਰ ਦਾ ਪੁੱਤ ਸੰਨੀ ਦਿਓਲ ਗੁਰਦਾਸਪੁਰ ਤੋਂ ਭਾਜਪਾ ਦਾ ਵਿਧਾਇਕ ਹੈ ਪਰ ਉਹ ਕਿਸਾਨਾਂ ਦੇ ਹੱਕ ਵਿੱਚ ਖੁੱਲ੍ਹ ਕੇ ਨਹੀਂ ਆਇਆ। ਉਹ ਦੁਚਿੱਤੀ ਵਿੱਚ ਕਹਿ ਰਿਹਾ ਹੈ ਕਿ ਪਾਰਟੀ ਤੇ ਕਿਸਾਨਾਂ ਦੇ ਨਾਲ ਹੈ। ਸਨੀ ਦੇ ਇਸ ਰਵੱਈਏ ਤੋਂ ਪੰਜਾਬ ਖਾਸ ਕਰਕੇ ਗੁਰਦਾਸਪੁਰ ਦੇ ਕਿਸਾਨ ਠੱਗਿਆ ਮਹਿਸੂਸ ਕਰ ਰਹੇ ਹਨ। ਇਸ ਤੋਂ ਇਲਾਵਾ ਧਰਮਿੰਦਰ ਦੀ ਪਤਨੀ ਤੇ ਮਸ਼ਹੂਰ ਅਦਾਕਾਰਾ ਹੇਮਾ ਮਾਲਿਨੀ ਵੀ ਭਾਜਪਾ ਦੀ ਸੰਸਦ ਮੈਂਬਰ ਹੈ ਤੇ ਉਹ ਵੀ ਹਾਲੇ ਤੱਕ ਕਿਸਾਨਾਂ ਦੇ ਹੱਕ ਵਿੱਚ ਨਹੀਂ ਨਿੱਤਰੀ।