Arash Info Corporation

ਸਰਕਾਰ ਚਾਹੁੰਦੀ ਹੈ ਕਿ ਦੇਸ਼ ਦੇ ਸਾਰੇ ਕਿਸਾਨਾਂ ਦੀ ਆਮਦਨ ਬਿਹਾਰ ਦੇ ਕਿਸਾਨ ਜਿੰਨੀ ਹੋ ਜਾਵੇ: ਰਾਹੁਲ

11

December

2020

ਨਵੀਂ ਦਿੱਲੀ, 11 ਦਸੰਬਰ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਸ਼ੁੱਕਰਵਾਰ ਨੂੰ ਕੇਂਦਰੀ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨ ਜਥੇਬੰਦੀਆਂ ਦੇ ਵਿਰੋਧ ਪ੍ਰਦਰਸ਼ਨ ਦੇ ਪਿਛੋਕੜ ਵਿਚ ਦਾਅਵਾ ਕੀਤਾ ਕਿ ਦੇਸ਼ ਦੇ ਕਿਸਾਨ ਪੰਜਾਬ ਦੇ ਕਿਸਾਨਾਂ ਦੇ ਬਰਾਬਰ ਆਮਦਨੀ ਚਾਹੁੰਦੇ ਹਨ ਪਰ ਕੇਂਦਰ ਸਰਕਾਰ ਨੇ ਉਨ੍ਹਾਂ ਦੀ ਆਮਦਨੀ ਬਿਹਾਰ ਦੇ ਕਿਸਾਨਾਂ ਦੇ ਬਰਾਬਰ ਕਰਨੀ ਚਾਹੁੰਦੀ ਹੈ। ਉਨ੍ਹਾਂ ਟਵੀਟ ਕੀਤਾ ਕਿ ਦੇਸ਼ ਦਾ ਕਿਸਾਨ ਪੰਜਾਬ ਦੇ ਕਿਸਾਨ ਦੇ ਬਰਾਬਰ ਆਮਦਨ ਚਾਹੁੰਦਾ ਹੈ ਪਰ ਸਰਕਾਰ ਆਮਦਨ ਬਿਹਾਰ ਦੇ ਬਰਾਬਰ ਕਰਨ ਲਈ ਤੁਲੀ ਹੋਈ ਹੈ। ਉਨ੍ਹਾਂ ਮੁਤਾਬਕ ਪੰਜਾਬ ਦੇ ਕਿਸਾਨ ਦੀ ਔਸਤ ਆਮਦਨ ਸਾਲਾਨਾ 216708 ਰੁਪਏ ਹੈ, ਜੋ ਦੇਸ਼ ਵਿੱਚ ਸਭ ਤੋਂ ਵੱਧ ਹੈ ਜਦ ਕਿ ਬਿਹਾਰ ਕਿਸਾਨ ਦੀ ਸਾਲਾਨਾ ਆਮਦਨ 42684 ਰੁਪਏ ਹੈ, ਜੋ ਦੇਸ਼ ਦੇ ਹੋਰ ਰਾਜਾਂ ਦੇ ਮੁਕਾਬਲੇ ਬਹੁਤ ਘੱਟ ਹੈ।