ਲੋਕ ਅਦਾਲਤ 'ਚ 984 ਕੇਸਾਂ ਦਾ ਰਾਜੀਨਾਮੇ ਤਹਿਤ ਨਿਪਟਾਰਾ ਕਰਕੇ 121828762 ਰੁਪਏ ਦੇ ਐਵਾਰਡ ਪਾਸ ਕੀਤੇ - ਨੀਤਿਕਾ ਵਰਮਾ

14

December

2020

ਸੰਗਰੂਰ, 14 ਦਸੰਬਰ (ਜਗਸੀਰ ਲੌਂਗੋਵਾਲ) ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਦੇ ਦਿਸਾਂ ਨਿਰਦੇਸ਼ਾ ਦੇ ਅਨੁਸਾਰ ਅਤੇ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਦੇ ਚੇਅਰਮੈਨ ਸ੍ਰੀ ਹਰਪਾਲ ਸਿੰਘ ਜ਼ਿਲਾ ਅਤੇ ਸੈਸ਼ਨ ਜੱਜ ਸਹਿਬ ਦੀ ਨਿਗਰਾਨੀ ਹੇਠ ਕੋਮੀ ਲੋਕ ਅਦਾਲਤ, ਸੰਗਰੂਰ ਹੈਡ ਕੁਆਟਰ ਦੀ ਅਦਾਲਤਾਂ ਅਤੇ ਸਬ-ਡਵੀਜ਼ਨਾਂ ਮਲੇਰਕੋਟਲਾ, ਸੁਨਾਮ, ਧੂਰੀ ਅਤੇ ਮੂਨਕ ਵਿਖੇ ਵੀ ਲਗਾਈਆਂ ਗਈਆਂ। ਜਿਸ ਵਿੱਚ ਮਿਸ ਜਸਵਿੰਦਰ ਸੀਮਾਰ, ਸ੍ਰੀਮਤੀ ਜਤਿੰਦਰ ਵਾਲੀਆ, ਸ੍ਰੀ ਸ਼ਾਮ ਲਾਲ ਅਤੇ ਮਿਸ ਪੁਨਮ ਬਾਂਸਲ, ਵਧੀਕ ਜਿਲਾ ਅਤੇ ਸੈਸ਼ਨਜ਼ ਜੱਜ ਸਹਿਬਾਨ, ਸੰਗਰੂਰ, ਸ੍ਰੀ ਪ੍ਰਸ਼ਾਂਤ ਵਰਮਾ, ਸਿਵਲ ਜੱਜ (ਸ.ਡ.), ਸੰਗਰੂਰ ਸ੍ਰੀ ਅਜੀਤਪਾਲ ਸਿੰਘ, ਸੀ.ਜੇ.ਐਮ, ਸੰਗਰੂਰ, ਮਿਸ ਮਨੀ ਅਰੋੜਾ, ਵਧੀਕ ਸਿਵਲ ਜੱਜ (ਸੀਨੀਅਰ ਡੀਵੀਜ਼ਨ), ਸ੍ਰੀ ਅਮਰੀਸ਼ ਜੈਨ, ਵਧੀਕ ਸਿਵਲ ਜੱਜ (ਸੀਨੀਅਰ ਡੀਵੀਜ਼ਨ), ਸ੍ਰੀ ਕਰੁਨ ਗਰਗ, ਸਿਵਲ ਜੱਜ (ਜੂਨੀਅਰ ਡੀਵੀਜ਼ਨ), ਮਿਸ ਰਮੀਨਦਰ ਕੌਰ, ਸਿਵਲ ਜੱਜ (ਜੂਨੀਅਰ ਡੀਵੀਜ਼ਨ) ਸੰਗਰੂਰ ਜੀਆਂ ਨੇ ਲੋਕ ਅਦਾਲਤ ਬੈਂਚਾਂ, ਸੰਗਰੂਰ ਤੋਂ ਇਲਾਵਾ ਸ੍ਰੀ ਸੁਖਦੇਵ ਸਿੰਘ, ਚੇਅਰਮੈਨ, ਪਰਮਾਨੈਂਟ ਲੋਕ ਅਦਾਲਤ (ਪੀ.ਯੂ.ਐੱਸ.), ਸੰਗਰੂਰ ਦੀ ਪ੍ਰਧਾਨਗੀ ਕੀਤੀ। ਸ੍ਰੀਮਤੀ ਨੀਤਿਕਾ ਵਰਮਾ ਸਿਵਲ ਜੱਜ (ਸੀਨੀਅਰ ਡੀਵੀਜ਼ਨ)/ ਸੀ.ਜੇ.ਐਮ -ਕਮ- ਸਕੱਤਰ, ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਜੀਆਂ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਇਹਨਾਂ ਲੋਕ ਅਦਾਲਤ ਵਿੱਚ ਕੁਲ 21 ਬੈਚਾਂ ਦਾ ਗਠਨ ਕੀਤਾ ਗਿਆ ਅਤੇ ਹਰੇਕ ਬੈਂਚ ਦੇ ਨਾਲ ਦੋ-ਦੋ ਮੈਂਬਰਾਂ ਦੀ ਡਿਊਟੀ ਲਗਾਈ ਗਈ। ਉਹਨਾਂ ਨੇ ਦੱਸਿਆ ਕਿ ਇਸ ਲੋਕ ਅਦਾਲਤ ਵਿੱਚ ਕੁਲ 2993 ਕੇਸ ਲਾਏ ਗਏ, ਜਿਨਾ ਵਿਚੋਂ 984 ਕੇਸਾਂ ਦਾ ਰਾਜੀਨਾਮੇ ਤਹਿਤ ਨਿਪਟਾਰਾ ਕੀਤਾ ਗਿਆ ਅਤੇ 121828762/- ਰੁਪਏ ਦੇ ਐਵਾਰਡ ਪਾਸ ਕੀਤੇ ਗਏ। ਸ੍ਰੀਮਤੀ ਨੀਤਿਕਾ ਵਰਮਾ, ਮਾਨਯੋਗ, ਸਿਵਲ ਜੱਜ (ਸੀਨੀਅਰ ਡੀਵੀਜ਼ਨ)/ਸੀ.ਜੇ.ਐਮ -ਕਮ- ਸਕੱਤਰ, ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਜੀਆਂ ਨੇ ਦੱਸਿਆ ਕਿ ਲੋਕ ਅਦਾਲਤ ਵਿੱਚ ਕੇਸ ਦੀ ਸੁਣਵਾਈ ਲਈ ਕੋਈ ਕੋਰਟ ਫੀਸ ਨਹੀ ਲੱਗਦੀ ਅਤੇ ਜੇਕਰ ਲੋਕ ਅਦਾਲਤ ਰਾਹੀ ਮਾਮਲੇ ਦਾ ਨਿਪਟਾਰਾ ਹੁੰਦਾ ਹੈ ਤਾਂ ਅਦਾ ਕੀਤੀ ਕੋਰਟ ਫੀਸ ਦੀ ਵਾਪਸੀ ਨੂੰ ਯਕੀਨੀ ਬਣਾਇਆ ਜਾਂਦਾ ਹੈ। ਉਹਨਾਂ ਦੱਸਿਆ ਕਿ ਜਿਹੜੇ ਮਾਮਲਿਆਂ ਦਾ ਨਿਪਟਾਰਾ ਲੋਕ ਅਦਾਲਤਾਂ ਵਿੱਚ ਹੋ ਜਾਂਦਾ ਹੈ, ਉਹਨਾਂ ਖਿਲਾਫ ਅੱਗੇ ਅਪੀਲ ਨਹੀ ਪਾਈ ਜਾ ਸਕਦੀ ਅਤੇ ਲੋਕ ਅਦਾਲਤਾਂ ਰਾਹੀਂ ਕੇਸਾਂ ਦਾ ਨਿਪਟਾਰਾ ਛੇਤੀ ਅਤੇ ਦੋਸਤਾਨਾ ਤਰੀਕੇ ਨਾਲ ਹੁੰਦਾ ਹੈ।ਉਨਾਂ ਕਿਹਾ ਕਿ ਲੋਕ ਅਦਾਲਤਾਂ ਵਿੱਚ ਲਏ ਗਏ ਫੈਸਲਿਆਂ ਨੂੰ ਦਿਵਾਨੀ ਕੋਰਟ ਦੀ ਡਿਗਰੀ ਵਾਲੀ ਮਾਨਤਾ ਪ੍ਰਾਪਤ ਹੈ। ਉਨ੍ਰਾਂ ਦੱਸਿਆ ਕਿ ਮਿਸ ਸੀਲਪਾ, ਵਧੀਕ ਸਿਵਲ ਜੱਜ (ਸੀਨੀਅਰ ਡੀਵੀਜ਼ਨ) ਸ੍ਰੀ ਜੈਵੀਰ ਸਿੰਘ ਅਤੇ ਮਿਸ ਮਨਪੀ੍ਰਤ ਕੌਰ ਸਿਵਲ ਜੱਜ (ਜੂਨੀਅਰ ਡੀਵੀਜ਼ਨ), ਮਲੇਰਕੋਟਲਾ ਨੇ ਲੋਕ ਅਦਾਲਤ ਬੈਂਚਾਂ, ਮਲੇਰਕੋਟਲਾ ਦੀ ਪ੍ਰਧਾਨਗੀ ਕੀਤੀ। ਸ੍ਰੀਮਤੀ ਦੀਪਤੀ ਗੋਇਲ,, ਵਧੀਕ ਸਿਵਲ ਜੱਜ (ਸੀਨਅਰ ਡੀਵੀਜ਼ਨ), ਸੁਨਾਮ, ਕੌਂਪਲ ਧੀਨਜ਼ਲ, ਸਿਵਲ ਜੱਜ (ਜੂਨੀਅਰ ਡੀਵੀਜ਼ਨ) ਅਤੇ ਸ੍ਰੀਮਤੀ ਸ਼ੀਲਪਾ, ਮਾਨਯੋਗ, ਸਿਵਲ ਜੱਜ (ਜੂਨੀਅਰ ਡੀਵੀਜ਼ਨ), ਸੁਨਾਮ, ਜੀਆਂ ਨੇ ਲੋਕ ਅਦਾਲਤ ਬੈਚਾਂ ਸੁਨਾਮ ਦੀ ਪ੍ਰਧਾਨਗੀ ਕੀਤੀ। ਉਨਾਂ ਦੱਸਿਆ ਕਿ ਸ੍ਰੀ ਪੰਕਜ ਵਰਮਾ, ਵਧੀਕ ਸਿਵਲ ਜੱਜ (ਸੀਨੀਅਰ ਡੀਵੀਜ਼ਨ), ਧੂਰੀ ਅਤੇ ਸ੍ਰੀ ਅਮਨਦੀਪ ਸਿੰਘ ਘੁੰਮਣ, ਸਿਵਲ ਜੱਜ (ਜੂਨੀਅਰ ਡੀਵੀਜ਼ਨ), ਧੂਰੀ ਨੇ ਲੋਕ ਅਦਾਲਤ ਬੈਂਚ, ਧੂਰੀ ਦੀ ਪ੍ਰਧਾਨਗੀ ਕੀਤੀ ਅਤੇ ਮਿਸ ਪੁਸ਼ਪਾ ਰਾਣੀ, ਮਾਨਯੌਗ ਵਧੀਕ ਸਿਵਲ ਜੱਜ (ਸੀਨੀਅਰ ਡੀਵੀਜ਼ਨ) ਅਤੇ ਸ੍ਰੀ ਗੁਰਮਹਿਤਾਬ ਸਿੰਘ, ਮਾਨਯੋਗ ਸਿਵਲ ਜੱਜ (ਜੂਨੀਅਰ ਡੀਵੀਜਨ), ਮੂਨਕ ਜੀ ਨੇ ਲੋਕ ਅਦਾਲਤ ਬੈਂਚ, ਮੂਨਕ ਦੀ ਪ੍ਰਧਾਨਗੀ ਕੀਤੀ।