Arash Info Corporation

ਇੰਗਲਿਸ਼ ਬੂਸਟਰ ਕਲੱਬਾਂ ਦੀਆਂ ਗਤੀਵਿਧੀਆਂ ਨੂੰ ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਮਿਲ ਰਿਹੈ ਭਰਵਾਂ ਹੁੰਗਾਰਾ

16

December

2020

ਫਾਜ਼ਿਲਕਾ, 16 ਦਸੰਬਰ (ਪ.ਪ) ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਦੀ ਯੋਗ ਅਗਵਾਈ ਅਧੀਨ ਸਰਕਾਰੀ ਸਕੂਲਾਂ ਵਿੱਚ ਸਥਾਪਤ ਇੰਗਲਿਸ਼ ਬੂਸਟਰ ਕਲੱਬਾਂ ਦੀਆਂ ਗਤੀਵਿਧੀਆਂ ਨੂੰ ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ। ਕਲੱਬ ਗਤੀਵਿਧੀਆਂ ਅਧੀਨ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਅਤੇ ਮੁਖੀਆਂ ਦੀਆਂ ਆਨਲਾਈਨ ਮਿਲਣੀਆਂ ਵਰਚੂਅਲ ਆਯੋਜਿਤ ਕਰਨ ਤੋਂ ਬਾਅਦ ਹੁਣ ਪ੍ਰਭਾਵਸ਼ਾਲੀ ਵਿਦਿਆਰਥੀਆਂ ਦੀ ਆਨਲਾਈਨ ਮਿਲਣੀ ਸਟਾਰਜ਼ ਗੈਟ ਟੂ ਗੈਦਰ ਬਲਾਕ ਪੱਧਰ ਤੇ 28 ਦਸੰਬਰ ਤੱਕ ਕੀਤੀ ਜਾਵੇਗੀ। ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਅਤੇ ਸੈਕੰਡਰੀ ਡਾ ਸੁਖਵੀਰ ਸਿੰਘ ਬੱਲ ਨੇ ਦੱਸਿਆ ਕਿ ਵਿਦਿਆਰਥੀਆਂ ਦੇ ਵਿਸ਼ਵਾਸ ਦੇ ਪੱਧਰ ਨੂੰ ਉਤਸ਼ਾਹ ਦੇਣ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਨੇ ਸਟਾਰ ਵਿਦਿਆਰਥੀ ਦੀ ਮਿਲਣੀ ਗਤੀਵਿਧੀ ਸ਼ੁਰੂ ਕਰਨ ਦੀ ਯੋਜਨਾ ਬਣਾਈ ਹੈ।ਇਹ ਗਤੀਵਿਧੀ ਤਹਿਤ ਹਰ ਬਲਾਕ ਦੇ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਤਕਰੀਬਨ 16 ਤੋਂ 20 ਵਿਦਿਆਰਥੀ ਸਬੰਧਤ ਬਲਾਕ ਦੇ ਗਾਈਡ ਅਧਿਆਪਕਾਂ ਦੇ ਨਾਲ ਇਸ ਸਰਗਰਮੀ ਵਿੱਚ ਹਿੱਸਾ ਲੈਣਗੇ।ਵੱਖ ਵੱਖ ਵਿਸ਼ਿਆਂ ਜਿਵੇਂ “ਮੈਂ ਆਪਣੇ ਭਾਰਤ ਨੂੰ ਪਿਆਰ ਕਰਦਾ ਹਾਂ'', “ਮੇਰੇ ਸੁਪਨਿਆਂ ਦਾ ਪੰਜਾਬ'', “ਇੰਗਲਿਸ਼ ਪੋਸਟਰ ਕਲੱਬਾਂ ਦੇ ਸਬੰਧ ਵਿੱਚ ਵਿਚਾਰ ਸਵੈ ਵਿਸ਼ਵਾਸ'' , “ਸਵੱਛਤਾ ਇੱਕ ਵਰਦਾਨ ਹੈ'', “ਮੋਬਾਇਲ ਫੋਨ ਦੀ ਵਰਤੋਂ ਦੇ ਹੱਕ ਵਿੱਚ/ਵਿਰੋਧ ਵਿਚ ਵਿਚਾਰ'', “ਖੇਡਾਂ ਸਾਨੂੰ ਫਿੱਟ ਰੱਖਦੀਆਂ ਹਨ'', “ਬੋਲਣ ਤੋਂ ਪਹਿਲਾਂ ਸੋਚੋ'', “ਚੰਗਾ ਸਲੀਕਾ ਮੁਖਤਾ ਦਾ ਆਧਾਰ ਹੈ'', “ਮੈਨੂੰ ਮੇਰੀ ਨਵੀਂ ਕਿਤਾਬ ਵੈਲਕਮ ਲਾਈਫ ਪਸੰਦ ਹੈ'', “ਜੇ ਮੈਂ ਇਕ ਅੰਗਰੇਜ਼ੀ ਅਧਿਆਪਕ ਹੁੰਦਾ'' ਤੇ ਆਪਣੇ ਵਿਚਾਰ ਪੇਸ਼ ਕਰਨਗੇ। ਡੀ.ਐਮ.ਅੰਗਰੇਜ਼ੀ ਗੌਤਮ ਗੌੜ ਨੇ ਦੱਸਿਆ ਕਿ ਵੱਖ-ਵੱਖ ਸਕੂਲਾਂ ਦੇ ਨਾਲ-ਨਾਲ ਬਲਾਕ ਅਤੇ ਜ਼ਿਲ੍ਹਾ ਪੱਧਰ ਦੇ ਇੰਗਲਿਸ਼ ਬੂਸਟਰ ਕਲੱਬਾਂ ਦੀ ਅਗਵਾਈ ਹੇਠ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਵਿਸ਼ੇਸ਼ ਤੌਰ ਤੇ ਭਾਸ਼ਾ ਦੇ ਹੁਨਰ ਦਾ ਨਿਰਮਾਣ ਲਈ ਵਰਦਾਨ ਸਿੱਧ ਹੋ ਰਹੀਆਂ ਹਨ। ਅੰਗਰੇਜ਼ੀ ਵਿੱਚ ਗੱਲਬਾਤ ਕਰਨ ਲਈ ਸਵੈ-ਵਿਸ਼ਵਾਸ ਨੂੰ ਵਧਾਉਣ ਲਈ ਅਨੁਕੂਲ ਵਾਤਾਵਰਨ ਦਾ ਹੋਣਾ ਬਹੁਤ ਜ਼ਰੂਰੀ ਹੈ।ਇੰਗਲਿਸ਼ ਬੂਸਟਰ ਕਲੱਬ ਵਿਦਿਆਰਥੀਆਂ ਨੂੰ ਅੱਗੇ ਆ ਕੇ ਭਾਸ਼ਾ ਸਿੱਖਣ ਲਈ ਉਤਸੁਕਤਾ ਦਿਖਾਉਣ ਲਈ ਪ੍ਰੇਰਿਤ ਕਰ ਰਹੇ ਹਨ।ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਬੋਲਣ ਦੀ ਯੋਗਤਾ ਵਿੱਚ ਸੁਧਾਰ ਹੋਇਆ ਹੈ ਅਤੇ ਹੁਣ ਉਹ ਅੰਗਰੇਜ਼ੀ ਵਿੱਚ ਗੱਲਬਾਤ ਕਰਦਿਆਂ ਕੋਈ ਡਰ ਜਾਂ ਝਿਜਕ ਮਹਿਸੂਸ ਨਹੀਂ ਕਰਦੇ। ਗੌਤਮ ਗੌਡ ਜ਼ਿਲ੍ਹਾ ਮੈਂਟਰ ਅੰਗਰੇਜ਼ੀ ਨੇ ਦੱਸਿਆ ਕਿ ਸਾਰੇ ਭਾਗੀਦਾਰਾਂ ਲਈ ਬੋਲਣ ਦਾ ਸਮਾਂ 45 ਤੋਂ 90 ਸਕਿੰਟ ਤੱਕ ਹੋਵੇਗਾ।ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਪ੍ਰਾਇਮਰੀ ਡਾ ਸੁਖਵੀਰ ਸਿੰਘ ਬੱਲ ਸਮਾਗਮ ਦੀ ਪ੍ਰਧਾਨਗੀ ਕਰਨਗੇ, ਉਪ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਬਿ?ਜਮੋਹਨ ਸਿੰਘ ਬੇਦੀ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਪ੍ਰਾਇਮਰੀ ਅੰਜੂ ਰਾਣੀ, ਬੀ ਪੀ ਈ.ਓਜ਼, ਡੀ ਐਮ, ਜ਼ਿਲ੍ਹਾ ਰਿਸੋਰਸ ਪਰਸਨ ਪੜੋ ਪੰਜਾਬ, ਜ਼ਿਲ੍ਹਾ ਕੁਆਰਡੀਨੇਟਰ ਅਤੇ ਮੀਡੀਆ ਕੋਆਰਡੀਨੇਟਰਾਂ ਨੂੰ ਵੀ ਵਿਸ਼ੇਸ਼ ਮਹਿਮਾਨਾਂ ਵਜੋਂ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਜਾਵੇਗਾ।