Arash Info Corporation

ਜਿਲ੍ਹਾ ਪਠਾਨਕੋਟ ਲਈ ਸੀ-ਡੈਕ ਈ ਸੰਜੀਵਨੀ ਓਪੀਡੀ ਪ੍ਰਣਾਲੀ ਰਾਹੀਂ ਮੁਫਤ ਡਾਕਟਰੀ ਸਲਾਹ ਦੇਣ ਦੀ ਕੀਤੀ ਵਿਵਸਥਾ

18

December

2020

ਪਠਾਨਕੋਟ 18 ਦਸੰਬਰ (ਪ.ਪ) ਪੰਜਾਬ ਸਰਕਾਰ ਨੇ ਕੋਵਿਡ -19 ਮਹਾਂਮਾਰੀ ਦੇ ਮੱਦੇਨਜ਼ਰ ਸੂਬੇ ਦੇ ਲੋਕਾਂ ਲਈ ਨਿਰਵਿਘਨ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਉਣ ਲਈ ਅਤੇ ਲੋਕ ਹਿੱਤ ਨੂੰ ਧਿਆਨ ਵਿੱਚ ਰੱਖਕੇ ਉਪਰਾਲਾ ਕੀਤਾ ਹੈ, ਪੰਜਾਬ ਸਰਕਾਰ ਨੇ ਸੀ-ਡੈਕ ਮੁਹਾਲੀ ਵਲੋਂ ਵਿਕਸਤ ਏਕੀਕ੍ਰਿਤ ਟੈਲੀਮੇਡੀਸਨਲ ਸਲਿਊਸ਼ਨ, “ਈ-ਸੰਜੀਵਨੀ- -ਆਨਲਾਈਨ ਓਪੀਡੀ ” (ਡਾਕਟਰ ਤੋਂ ਮਰੀਜ਼ ਤੱਕ) ਦੀ ਸ਼ੁਰੂਆਤ ਕੀਤੀ ਹੈ। ਇਹ ਪ੍ਰਗਟਾਵਾ ਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕੀਤਾ। ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਦੱਸਿਆ ਕਿ ਇਹ ਉਪਰਾਲਾ ਪੇਂਡੂ ਖੇਤਰਾਂ ਦੇ ਆਮ ਲੋਕਾਂ ਲਈ ਵਿਸ਼ੇਸ਼ ਸਿਹਤ ਸੇਵਾਵਾਂ ਦੀ ਪਹੁੰਚਾਉਣ ਲਈ ਲੋਕਾਂ ਨੂੰ ਵੱਧ ਤੋਂ ਵੱਧ ਆਨਲਾਈਨ ਓ.ਪੀ.ਡੀ ਦੀਆਂ ਸੇਵਾਵਾਂ ਲੈਣ ਲਈ ਜਾਣਕਾਰੀ ਦਿੱਤੀ ਜਾਵੇ। ਉਨ੍ਹਾਂ ਦੱਸਿਆ ਕਿ ਇਹ ਲੋਕਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਮਾਹਿਰ ਡਾਕਟਰਾਂ ਦੇ ਨੈਟਵਰਕ ਨਾਲ ਜੁੜਨ ਅਤੇ ਘਰ ਬੈਠੇ ਹੀ ਸਿਹਤ ਸੰਬੰਧੀ ਆਮ ਸਮੱਸਿਆਵਾਂ ਲਈ ਡਾਕਟਰੀ ਇਲਾਜ ਅਤੇ ਸਲਾਹ ਲੈਣ ਲਈ ਪਲੇਟਫਾਰਮ ਪ੍ਰਦਾਨ ਕਰਦਾ ਹੈ। ਉਨ੍ਹਾਂ ਦੱਸਿਆ ਕਿ ਸਿਹਤ ਅਤੇ ਤੰਦਰੁਸਤੀ ਕੇਂਦਰਾਂ ਵਿੱਚ ਟੈਲੀਮੈਡੀਸ਼ਨ ਸੇਵਾਵਾਂ ਤੋਂ ਇਲਾਵਾ ਪ੍ਰਸ਼ਾਸਨਿਕ ਸੁਧਾਰਾਂ ਅਤੇ ਲੋਕ ਸ਼ਿਕਾਇਤਾਂ ਵਿਭਾਗ ਦੇ ਸਰਗਰਮ ਸਹਿਯੋਗ ਨਾਲ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੇ ਇਸ ਪ੍ਰੋਗਰਾਮ ਨੂੰ ਸੂਬੇ ਭਰ ਵਿੱਚ ਲਾਗੂ ਕੀਤਾ ਹੈ। ਇਸ ਦੁਆਰਾ ਡਾਕਟਰੀ ਸੇਵਾਵਾਂ ਦੀ ਗੁਣਵੱਤਾ ਨੂੰ ਵਧਾਉਣ ਤੋਂ ਇਲਾਵਾ ਇਸ ਸੇਵਾ ਬੁਨਿਆਦੀ ਢਾਂਚੇ ਦੀ ਘਾਟ ਅਤੇ ਮਨੁੱਖੀ ਸਰੋਤਾਂ ਦੀ ਘਾਟ ਨਾਲ ਸਬੰਧਤ ਮੁੱਦਿਆਂ ਨੂੰ ਕੁਝ ਹੱਦ ਤਕ ਹੱਲ ਕਰਨ ਵਿਚ ਸਹਾਈ ਹੋਵੇਗੀ। ਈ-ਸੰਜੀਵਨੀ ਦਾ ਉਦੇਸ਼ ਸ਼ਹਿਰੀ ਤੇ ਪੇਂਡੂ ਅਤੇ ਅਮੀਰ ਬਨਾਮ ਗਰੀਬਾਂ ਵਿਚਕਾਰ ਮੌਜੂਦ ਡਿਜੀਟਲ ਵੰਡ ਨੂੰ ਪੂਰਾ ਕਰਦਿਆਂ ਸਿਹਤ ਸੇਵਾਵਾਂ ਨੂੰ ਬਰਾਬਰ ਬਣਾਉਣਾ ਹੈ। ਉਨ੍ਹਾਂ ਦੱਸਿਆ ਕਿ ਈ-ਸੰਜੀਵਨੀ ਓਪੀਡੀ ਦੀਆਂ ਪ੍ਰਮੁੱਖ ਵਿਸ਼ੇਸ਼ਤਾਵਾਂ ਹਨ ਕਿ ਮਰੀਜ਼ਾਂ ਦੀ ਰਜਿਸਟ੍ਰੇਸ਼ਨ, ਟੋਕਨ ਜਨਰੇਸ਼ਨ, ਕਤਾਰ ਪ੍ਰਬੰਧਨ, ਸਬੰਧਤ ਡਾਕਟਰ ਨਾਲ ਆਡੀਓ-ਵੀਡੀਓ ਮਸ਼ਵਰਾ, ਈ-ਪ੍ਰਸਕ੍ਰਿਪਸ਼ਨ, ਐਸਐਮਐਸ/ ਈਮੇਲ ਨੋਟੀਫਿਕੇਸ਼ਨ ਅਤੇ ਰਾਜ ਦੇ ਡਾਕਟਰਾਂ ਦੁਆਰਾ ਸੇਵਾਵਾਂ (ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਤੋਂ) ਪੂਰੀ ਤਰਾਂ ਮੁਫਤ ਹਨ। ਈ-ਸੰਜੀਵਨੀ ਬਾਰੇ ਜਾਣਕਾਰੀ ਦਿੰਦਿਆਂ ਡਾ. ਆਦਿੱਤੀ ਸਲਾਰੀਆਂ ਸਹਾਇਕ ਸਿਵਲ ਸਰਜਨ ਨੇ ਦੱਸਿਆ ਕਿ ਇਹ ਵਿਸ਼ੇਸ਼ਤਾ ਕੋਵਾ ਪੰਜਾਬ ਮੋਬਾਈਲ ਐਪਲੀਕੇਸ਼ਨ ਵਿਚ ਵੀ ਉਪਲਬਧ ਹੈ ਜੋ ਐਂਡਰਾਇਡ ਲਈ ਗੂਗਲ ਪਲੇ ਸਟੋਰ ਤੇ ਅਤੇ ਆਈਓਐਸ ਲਈ ਐਪਲ ਐਪਸਟੋਰ ਤੇ ਉਪਲਬਧ ਹੈ। “ਈ-ਸੰਜੀਵਨੀ-ਓਪੀਡ” ਦੇ ਲਾਭ ਲੈਣ ਲਈ ਮਰੀਜ਼ / ਵਿਅਕਤੀ ਕੋਲ ਇੱਕ ਕੰਪਿਊਟਰ, ਲੈਪਟਾਪ ਜਾਂ ਟੈਬਲੇਟ (ਟੈਬ) ਦੇ ਨਾਲ ਇੱਕ ਵੱਖਰਾ ਜਾਂ ਇਨਬਿਲਟ ਵੈਬਕੈਮ, ਮਾਈਕ, ਸਪੀਕਰ ਅਤੇ ਇੱਕ 2 ਐਮਬੀਪੀਐਸ ਜਾਂ ਤੇਜ਼ ਇੰਟਰਨੈਟ ਕਨੈਕਸ਼ਨ ਹੋਣਾ ਚਾਹੀਦਾ ਹੈ। ਮੁਫਤ ਮੈਡੀਕਲ ਸਲਾਹ ਪ੍ਰਦਾਨ ਕਰਨ ਲਈ ਜਿਲ੍ਹਾ ਪਠਾਨਕੋਟ ਵਿੱਚ ਈ ਸੰਜੀਵਨੀ ਓ.ਪੀ.ਡੀ. ਦੀ ਸੁਵਿਧਾ ਸੋਮਵਾਰ ਤੋਂ ਸ਼ਨੀਵਾਰ (ਸਵੇਰੇ 8.45 ਵਜੇ ਤੋਂ 3 ਵਜੇ ਤੱਕ) ਉਪਲਬੱਧ ਰਹੇਗੀ ਅਤੇ ਲੋੜ ਪੈਣ ਤੇ ਇਹ ਸਮਰੱਥਾ ਲੋਕਾਂ ਦੇ ਫੀਡਬੈਕ ਦੇ ਆਧਾਰ ਤੇ ਵਧਾਈ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਇਹ ਸੁਵਿਧਾ www.esanjeevaniopd.in ਤੇ ਲਾੱਗ ਆਨ ਕਰਕੇ ਅਪਣੇ ਆਪ ਨੂੰ ਰਜਿਸਟਰਡ ਕਰੋ, ਮੋਬਾਇਲ ਨੰਬਰ ਦਰਜ ਦਰਨ ਤੇ ਆਪ ਨੂੰ ਇੱਕ ਓਟੀਪੀ ਨੰਬਰ ਆਏਗਾ, ਜਿਸ ਨੂੰ ਦਰਜ ਕਰਨ ਤੋਂ ਬਾਅਦ ਨਿਊ ਪੈਸੇਂਟ ਤੇ ਕਲਿੱਕ ਕਰੋ ਅਤੇ ਟੋਕਨ ਐਂਟਰੀ ਕਰੋ, ਇਸ ਤਰ੍ਹਾਂ ਨਾਲ ਮਰੀਜ ਦੀ ਇੱਕ ਆਈ.ਡੀ. ਬਣ ਜਾਵੇਗੀ ਅਤੇ ਟੋਕਨ ਨੰਬਰ ਲੱਗ ਜਾਵੇਗਾ ਇਸ ਤੋਂ ਬਾਅਦ ਮਰੀਜ ਲਾੱਗਆਨ ਕਰ ਸਕਦਾ ਹੈ ਅਤੇ ਡਾ. ਦੁਆਰਾ ਲਿੱਖੀਆਂ ਦਵਾਈਆਂ ਦੀ ਪਰਚੀ ਵੀ ਆਨ ਲਾਈਨ ਡਾਊਨਲੋਡ ਕਰ ਸਕਦਾ ਹੈ। ਉਨ੍ਹਾਂ ਦੱਸਿਆ ਕਿ ਉਪਰੋਕਤ ਸਮੇਂ ਦੋਰਾਨ ਜਰਨਲ ਮੈਡੀਸ਼ਨ, ਚੈਸਟ ਐਂਡ ਟੀ.ਬੀ., ਗਾਈਨਾਕੋਲਾੱਜੀ, ਮਨੋਰੋਗ ਸਪੈਸਲਿਸਟ ਆਦਿ ਦੀਆਂ ਸੇਵਾਵਾਂ ਆਨ ਲਾਈਨ ਓ.ਪੀ.ਡੀ. ਸੇਵਾ ਜਾਰੀ ਰਹੇਗੀ । ਉਨ੍ਹਾਂ ਦੱਸਿਆ ਕਿ ਇਹ ਸੇਵਾ ਕੋਵਿਡ 19 ਦੇ ਚਲਦਿਆਂ ਲੋਕਾਂ ਲਈ ਇੱਕ ਵਰਦਾਨ ਬਣ ਕੇ ਸਾਹਮਣੇ ਆਵੇਗੀ।