ਡੇਅਰੀ ਵਿਕਾਸ ਵਿਭਾਗ ਵੱਲੋ ਆਨਲਾਈਨ ਡੇਅਰੀ ਸਿਖਲਾਈ ਦਾ ਦਸਵਾਂ ਬੈਚ 4 ਜਨਵਰੀ ਤੋਂ

30

December

2020

ਐਸ.ਏ.ਐਸ ਨਗਰ, 30 ਦਸੰਬਰ (ਗੁਰਪ੍ਰੀਤ ਸਿੰਘ ਤੰਗੌਰੀ) ਕੋਵਿਡ 19 ਮਹਾਮਾਰੀ ਦੇ ਕਾਰਨ ਜਿਥੇ ਦੇਸ ਦੀ ਅਰਥ-ਵਿਵਸਥਾ ਤੇ ਮਾੜਾ ਅਸਰ ਪਿਆ ਹੈ। ਉੱਥੇ ਸਰਕਾਰੀ ਗਤੀਵਿਧੀਆ ਵਿੱਚ ਵੀ ਖੜੌਤ ਆਈ ਹੈ। ਸਮਾਜਿਕ ਦੂਰੀ ਅਤੇ ਇਕੱਠ ਨਾ ਕਰਨ ਦੇ ਨਿਯਮਾ ਸਦਕਾ ਡੇਅਰੀ ਵਿਕਾਸ ਵਿਭਾਗ ਵੱਲੋ ਚਲਾਈਆ ਜਾਦੀਆ ਸਿਖਲਾਈਆ ਉਪਰ ਵੀ ਕੋਰੋਨਾ ਮਹਾਮਾਰੀ ਦਾ ਅਸਰ ਪਿਆ ਹੈ। ਇਸ ਖੜੌਤ ਨੂੰ ਤੋੜਨ ਲਈ ਡੇਅਰੀ ਵਿਕਾਸ ਵਿਭਾਗ ਮਿਤੀ 04 ਜਨਵਰੀ, 2021 ਤੋ ਦੁੱਧ ਉਤਪਾਦਕਾ ਅਤੇ ਡੇਅਰੀ ਫਾਰਮਰਾ ਨੂੰ ਘਰ ਵਿੱਚ ਬੈਠੇ ਹੀ ਆਨਲਾਈਨ ਸਿਖਲਾਈ ਦੇਣ ਲਈ ਦਸਵਾਂ ਬੈਚ ਸੁਰੂ ਕਰੇਗਾ। ਇਹ ਜਾਣਕਾਰੀ ਡਿਪਟੀ ਡਾਇਰੈਕਟਰ ਡੇਅਰੀ ਗੁਰਿੰਦਰਪਾਲ ਸਿੰਘ ਕਾਹਲੋ ਵੱਲੋਂ ਦਿੱਤੀ ਗਈ। ਸ੍ਰੀ ਕਾਹਲੋ ਨੇ ਦੱਸਿਆ ਕਿ ਅਜੋਕੇ ਯੁਗ ਵਿੱਚ ਵਿਗਿਆਨਕ ਢੰਗਾ ਨਾਲ ਕੀਤੇ ਕਾਰੋਬਾਰ ਹੀ ਲਾਹੇਵੰਦ ਹੋਣਗੇ। ਦੁਧਾਰੂ ਪਸ਼ੂਆਂ ਦੀ ਖਰੀਦ ਤੋ ਲੈਕੇ ਰੱਖ ਰਖਾੳ, ਖਾਦ ਖੁਰਾਕ, ਨਸਲ ਸੁਧਾਰ, ਸਾਂਭ ਸੰਭਾਲ ਅਤੇ ਸੁਚੱਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦੇਣ ਲਈ ਚਲਾਏ ਜਾਂਦੇ ਡੇਅਰੀ ਸਿਖਲਾਈ ਪ੍ਰੋਗਰਾਮ ਜੋ ਕਿ ਕੋਵਿਡ 19 ਮਹਾਂਮਾਰੀ ਕਰਕੇ ਬੰਦ ਹੋ ਗਏ ਸਨ, ਹੁਣ ਕਿਸਾਨ/ਦੁੱਧ ਉਤਪਾਦਕਾ ਦੀ ਸਹੂਲਤ ਲਈ ਮੁੜ ਤੋ ਇਹ ਆਨਲਾਈਨ ਸਿਖਲਾਈ ਪ੍ਰੋਗਰਾਮ ਘਰ ਬੈਠ ਕੇ ਸਿਖਲਾਈ ਪ੍ਰਾਪਤ ਕਰਨ ਲਈ ਸ਼ੁਰੂ ਕੀਤੇ ਗਏ ਹਨ। ਉਨਾ ਨੇ ਸਮੂਹ ਉਤਪਾਦਕਾ ਅਤੇ ਡੇਅਰੀ ਫਾਰਮਰਾ ਨੂੰ ਸੁਨੇਹਾ ਦਿੱਤਾ ਕਿ ਉਹ ਤੁਰੰਤ ਡੇਅਰੀ ਸਿਖਲਾਈ ਅਤੇ ਵਿਸਥਾਂਰ ਕੇਦਰ, ਚਤਾਮਲੀ ਜਾਂ ਜ਼ਿਲ੍ਹੇ ਦੇ ਡਿਪਟੀ ਡਾਇਰੈਕਟਰ ਨਾਲ ਸੰਪਰਕ ਕਰਨ ਅਤੇ ਆਪਣੇ ਆਪ ਨੂੰ ਸਿਖਲਾਈ ਪ੍ਰੋਗਰਾਮ ਵਿੱਚ ਦਾਖਲ ਕਰਵਾਉਣ ਲਈ ਉਪਰਾਲੇ ਕਰਨ ਅਤੇ ਵਿਭਾਗ ਵੱਲੋ ਦਿੱਤੀਆ ਜਾਂਦੀਆਂ ਸਹੂਲਤਾਂ ਜਿਵੇ ਪਸ਼ੂ ਖਰੀਦਣ ਲਈ ਕਰਜੇ ਦੀ ਸਹੂਲਤ, ਪਸ਼ੂਆਂ ਦੇ ਸੁਚੱਜੇ ਸੈੱਡ, ਸਿੰਗਲ ਰੋਅ ਫੋਡਰ ਹਾਰਵੈਸਟਰ, ਸੈਲਫ ਪ੍ਰੋਪੈਲਡ ਫੋਰੇਜ ਕਟਰ, ਆਟੋਮੈਟਿਕ ਮਿਲਕ ਡਿਸਪੈਸਿੰਗ ਯੂਨਿਟ, ਆਟੋਮੈਟਿਕ ਸਾਈਲੇਜ ਬੇਲਰ ਕਮ ਰੈਪਰ ਮਸ਼ੀਨ ਦੀ ਖਰੀਦ ਤੇ ਸਬਸਿਡੀ ਦੀ ਸਹੂਲਤ ਦਾ ਵੱਧ ਤੋਂ ਵੱਧ ਲਾਭ ਉਠਾਣ। ਸੋ ਚਾਹਵਾਨ ਲਾਭਪਾਤਰੀ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਮਾਰਫਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਐਸ.ਏ.ਐਸ ਨਗਰ ਦੇ ਕਮਰਾ ਨੰਬਰ 434, ਤੀਜੀ ਮੰਜਿਲ ਤੇ ਆ ਕੇ ਬਿਨੈ ਪੱਤਰ ਦੇ ਸਕਦੇ ਹਨ। ਵਧੇਰੇ ਜਾਣਕਾਰੀ ਲਈ ਹੈਲਪਲਾਈਨ ਨੰ: 98784-41386 ਤੇ ਸੰਪਰਕ ਕਰ ਸਕਦੇ ਹੋ ।