Arash Info Corporation

ਪੰਜਾਬ ’ਚ ਸੰਗਠਨ ਦਾ ਵਿਸਥਾਰ ਕਰਕੇ ‘‘ਆਪ’’ ਦੀ ‘‘ਭਿ੍ਰਸ਼ਟਾਚਾਰ ਮੁਕਤ ਦੇਸ਼’’ ਵਾਲ਼ੀ ਸੋਚ ਨੂੰ ਘਰ-ਘਰ ਤੱਕ ਪਹੁੰਚਾਇਆ ਜਾਵੇਗਾ : ਨਵਜੋਤ ਸਿੰਘ ਜਰਗ

30

December

2020

ਅਮਰਗੜ੍ਹ 30 ਦਸੰਬਰ (ਹਰੀਸ਼ ਅਬਰੋਲ) ਆਮ ਆਦਮੀ ਪਾਰਟੀ ਪੂਰੇ ਪੰਜਾਬ ਸਮੇਤ ਹਲਕਾ ਅਮਰਗੜ੍ਹ ਦੇ ਅੰਦਰ ਵੀ ਬੂਥ ਪੱਧਰ ਤੱਕ ਆਪਣੇ ਸੰਗਠਨ ਦਾ ਵਿਸਥਾਰ ਕਰੇਗੀ ਤਾਂ ਜੋ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਭ੍ਰਿਸ਼ਟਾਚਾਰ ਮੁਕਤ ਭਾਰਤ ਦੀ ਸੋਚ ਨੂੰ ਘਰ-ਘਰ ਤੱਕ ਪਹੁੰਚਾਇਆ ਜਾ ਸਕੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਪ ਦੇ ਸੀਨੀਅਰ ਆਗੂ ਨਵਜੋਤ ਸਿੰਘ ਜਰਗ ਨੇ ਵਿਸ਼ੇਸ਼ ਗੱਲਬਾਤ ਕਰਦਿਆਂ ਕੀਤਾ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੁਆਰਾ ਦਿੱਲੀ ’ਚ ਕੀਤੇ ਜਾ ਰਹੇ ਕੰਮਾਂ ਨੇਂ ਪੂਰੇ ਦੇਸ਼ ਦੇ ਅੰਦਰ ਇਕ ਆਸ ਜਗਾਈ ਹੈ, ਜਿਸ ਕਰਕੇ ਪੰਜਾਬ ਦੇ ਲੋਕ ਵੀ ਹੁਣ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਭ੍ਰਿਸ਼ਟਾਚਾਰ ਰਹਿਤ ਸਰਕਾਰ ਬਣਾਉਣਾ ਚਾਹੁੰਦੇ ਹਨ, ਤਾਂ ਕਿ ਪੰਜਾਬ ਨੂੰ ਦੁਬਾਰਾ ਸੋਨੇ ਦੀ ਚਿੜੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਲੋਕ ਕੈਪਟਨ ਦੇ ਝੂਠੇ ਲਾਰਿਆਂ ਤੋਂ ਤੰਗ ਆ ਚੁੱਕੇ ਹਨ ਅਤੇ ਅਗਲੀਆਂ ਵਿਧਾਨ ਸਭਾ ਚੋਣਾਂ ’ਚ ਪੰਜਾਬ ਦੇ ਲੋਕ ਝੂਠੇ ਲਾਰਿਆਂ ’ਚ ਨਹੀਂ ਆਉਣਗੇ।