Arash Info Corporation

ਛਾਪੇਮਾਰੀ ਦੌਰਾਨ ਪੁਲਿਸ ਪਾਰਟੀ ’ਤੇ ਹਮਲੇ ਦੇ ਮਾਮਲੇ ਵਿਚ ਦੋ ਔਰਤਾਂ ਸਮੇਤ ਚਾਰ ਗਿ੍ਰਫ਼ਤਾਰ

30

December

2020

ਲੁਧਿਆਣਾ, 30 ਦਸੰਬਰ (ਸ.ਨ.ਸ)- ਪਿੰਡ ਬਿਲਗਾ ਵਿਚ ਨਸ਼ਾ ਤਸਕਰੀ ਦੀ ਸੂਚਨਾ ਮਿਲਣ 'ਤੇ ਪੁਲਿਸ ਵਲੋਂ ਇਕ ਘਰ ਵਿਚ ਕੀਤੀ ਗਈ । ਛਾਪੇਮਾਰੀ ਦੌਰਾਨ ਪਰਿਵਾਰਕ ਮੈਂਬਰਾਂ ਵਲੋਂ ਪੁਲਿਸ ਪਾਰਟੀ ’ਤੇ ਹਮਲਾ ਕਰ ਦਿੱਤਾ ਗਿਆ । ਪੁਲਿਸ ਵਲੋਂ ਫੌਰੀ ਕਾਰਵਾਈ ਕਰਦਿਆਂ ਚਾਰ ਹਮਲਾਵਰਾਂ ਨੂੰ ਗਿ?ਫ਼ਤਾਰ ਕਰ ਲਿਆ ਹੈ, ਜਿਨ੍ਹਾਂ ਵਿਚ ਦੋ ਔਰਤਾਂ ਵੀ ਸ਼ਾਮਿਲ ਹਨ । ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਐਾਟੀ ਸਮੱਗਲੰਿਗ ਸੈੱਲ ਵਿਚ ਤੈਨਾਤ ਸਿਪਾਹੀ ਰਣਜੀਤ ਸਿੰਘ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਅਤੇ ਪੁਲਿਸ ਨੇ ਇਸ ਸਬੰਧੀ ਜਸਪ੍ਰੀਤ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਪਿੰਡ ਬਿਲਗਾ, ਗੁਰਪ੍ਰੀਤ ਕੌਰ ਪਤਨੀ ਮਨਪ੍ਰੀਤ ਸਿੰਘ, ਲਵਪ੍ਰੀਤ ਕੌਰ ਪਤਨੀ ਜਸਪ੍ਰੀਤ ਸਿੰਘ ਖ਼ਿਲਾਫ਼ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਉਨ੍ਹਾਂ ਨੂੰ ਗਿ?ਫ਼ਤਾਰ ਕਰ ਲਿਆ ਹੈ । ਪੁਲਿਸ ਪਾਸ ਲਿਖਵਾਈ ਰਿਪੋਰਟ ਵਿਚ ਰਣਜੀਤ ਸਿੰਘ ਨੇ ਦੱਸਿਆ ਕਿ ਉਸ ਨੂੰ ਸੂਚਨਾ ਮਿਲੀ ਸੀ ਕਿ ਜਸਪ੍ਰੀਤ ਸਿੰਘ ਅਤੇ ਕੁਝ ਹੋਰ ਵਿਅਕਤੀਆਂ ਵਲੋਂ ਨਸ਼ਾ ਤਸਕਰੀ ਕੀਤੀ ਜਾ ਰਹੀ ਹੈ, ਜਿਸ ’ਤੇ ਪੁਲਿਸ ਵਲੋਂ ਉਸ ਦੇ ਘਰ ਛਾਪਾਮਾਰੀ ਕੀਤੀ ਗਈ ਤਾਂ ਉਕਤ ਕਥਿਤ ਦੋਸ਼ੀਆਂ ਨੇ ਪੁਲਿਸ ਪਾਰਟੀ ’ਤੇ ਹੀ ਹਮਲਾ ਕਰ ਦਿੱਤਾ ।