ਇੰਚਾਰਜ ਤੇ ਜ਼ਿਲ੍ਹਾ ਸੈਸ਼ਨ ਜੱਜ ਵੱਲੋਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਿਰੋਜ਼ਪੁਰ ਦੀ ਕੀਤੀ ਗਈ

12

January

2021

ਫ਼ਿਰੋਜ਼ਪੁਰ- ਵੱਖ-ਵੱਖ ਵਿਭਾਗਾਂ ਦੀਆ ਸਕੀਮਾਂ ਨੂੰ ਜਮੀਨੀ ਪੱਧਰ ਤੱਕ ਲੋਕਾਂ ਤੱਕ ਪਹੁੰਚਾਉਣ ਦੇ ਮਕਸਦ ਨਾਲ ਇੰਚਾਰਜ ਤੇ ਜ਼ਿਲ੍ਹਾ ਸੈਸ਼ਨ ਜੱਜ ਸ੍ਰੀ ਸਚਿਨ ਸ਼ਰਮਾ ਵੱਲੋਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਿਰੋਜ਼ਪੁਰ ਦੀ ਤਿਮਾਹੀ ਮੀਟਿੰਗ ਕੀਤੀ ਗਈ। ਜਿਸ ਵਿੱਚ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਸ੍ਰ. ਗੁਰਪਾਲ ਸਿੰਘ ਚਾਹਲ, ਵਧੀਕ ਡਿਪਟੀ ਕਮਿਸ਼ਨਰ (ਜ.) ਮੈਡਮ ਰਾਜਦੀਪ ਕੌਰ, ਸੀ.ਜੇ.ਐੱਮ ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰ. ਅਮਨਪ੍ਰੀਤ ਸਿੰਘ ਵੀ ਹਾਜ਼ਰ ਸਨ। ਇੰਚਾਰਜ ਤੇ ਜ਼ਿਲ੍ਹਾ ਸੈਸ਼ਨ ਜੱਜ ਸ੍ਰੀ ਸਚਿਨ ਸ਼ਰਮਾ ਵੱਲੋਂ ਸਿਹਤ ਵਿਭਾਗ ਤੇ ਪੁਲਿਸ ਵਿਭਾਗ ਨਾਲ ਸਬੰਧਿਤ ਸਕੀਮਾਂ ਤੇ ਵਿਚਾਰ ਚਰਚਾ ਕੀਤੀ ਗਈ। ਉਨ੍ਹਾਂ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਨ੍ਹਾਂ ਅਧੀਨ ਆਉਂਦੀਆਂ ਕੇਸਾਂ ਦੀਆਂ ਰਿਪੋਰਟਾਂ ਉਹ ਜਲਦੀ ਤੋਂ ਜਲਦੀ ਭੇਜਣ ਤਾਂ ਜੋ ਉਸ ਤੇ ਅਗਲੇਰੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਵਿਭਾਗ ਨਾਲ ਨਾਲਸਾ ਸਕੀਮ ਤਹਿਤ ਵੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਬਾਲ ਭਲਾਈ ਵਿਭਾਗ ਕਮੇਟੀ ਨੂੰ ਕਿਹਾ ਕਿ ਜਿਨ੍ਹਾਂ ਬੱਚਿਆਂ ਦੇ ਅੱਗੇ ਪਿੱਛੇ ਕੋਈ ਨਹੀਂ ਜਾਂ ਜਿਨ੍ਹਾਂ ਬੱਚਿਆ ਦੇ ਮਾਤਾ-ਪਿਤਾ ਉਨ੍ਹਾਂ ਦਾ ਧਿਆਨ ਨਹੀਂ ਰੱਖਦੇ ਉਨ੍ਹਾਂ ਨੂੰ ਆਰੀਆ ਅਨਾਥ ਆਲਿਆ ਛੱਡਿਆ ਜਾਵੇ। ਇਸ ਤੋਂ ਇਲਾਵਾ ਬਾਲ ਭਿੱਖਿਆ ਨੂੰ ਮੱਦੇਨਜ਼ਰ ਰੱਖਦਿਆਂ ਸੇਰਸਾਹ ਵਲੀ ਵਿਖੇ ਭਿੱਖਿਆ ਮੰਗਣ ਵਾਲੇ ਬੱਚਿਆਂ ਦੀ ਚੈਕਿੰਗ ਕੀਤੀ ਜਾਵੇ ਤੇ ਬਣਦੀ ਕਾਰਵਾਈ ਵੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜਿਹੜੇ ਕੇਸਾਂ ਵਿੱਚ ਰਾਜ਼ੀਨਾਮੇ ਦੀ ਗੁਜਾਇੰਸ਼ ਹੋਵੇ ਉਨ੍ਹਾਂ ਕੇਸਾਂ ਨੂੰ ਮਿਡੀਗੇਸ਼ਨ ਸੈਂਟਰ ਵਿਖੇ ਭੇਜਿਆ ਜਾਵੇ ਤਾਂ ਜੋ ਲੋਕ ਅਦਾਲਤੀ ਝਗੜੇ ਤੋਂ ਬਚ ਸਕਣ। ਇਸ ਮੌਕੇ ਐੱਸਪੀਐੱਚ. ਬਲਵੀਰ ਸਿੰਘ, ਡਿਪਟੀ ਡੀਈਓ ਸੁਖਵਿੰਦਰ ਸਿੰਘ, ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਬਲਜਿੰਦਰ ਕੌਰ ਅਤੇ ਡਾ. ਰਜਿੰਦਰ ਮਨਚੰਦਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।