ਮਹਿਲਾਵਾਂ ਤੇ ਨੌਜਵਾਨਾਂ ਨੂੰ ਦੇਵਾਂਗੇ ਅਹਿਮ ਜ਼ਿੰਮੇਵਾਰੀਆਂ: ਦਰਸ਼ਨ ਕਾਂਗੜਾ

21

January

2021

ਸੰਗਰੂਰ, 21 ਜਨਵਰੀ (ਜਗਸੀਰ ਲੌਂਗੋਵਾਲ) - ਪਿਛਲੇ 21 ਸਾਲਾਂ ਤੋਂ ਪੰਜਾਬ ਭਰ ਵਿੱਚ ਵੱਡੇ ਪੱਧਰ ਤੇ ਦਲਿਤਾਂ ਦੀ ਭਲਾਈ ਹਿੱਤ ਕੰਮ ਕਰਦੀ ਆ ਰਹੀ ਪੰਜਾਬ ਦੀ ਪ੍ਰਸਿਧ ਸਮਾਜ ਸੇਵੀ ਸੰਸਥਾ ਦਲਿਤ ਵੈਲਫੇਅਰ ਸੰਗਠਨ ਪੰਜਾਬ ਦੀ ਸੂਬਾ ਕਮੇਟੀ ਅਤੇ ਜਿਲ੍ਹਾ ਕਮੇਟੀਆਂ ਭੰਗ ਕਰ ਦਿਤੀਆਂ ਗਈਆਂ ਹਨ ਜਿਸ ਦਾ ਐਲਾਨ ਸੰਗਠਨ ਦੇ ਸੂਬਾ ਪ੍ਰਧਾਨ ਅਤੇ ਫਾਊਂਡਰ ਸ਼੍ਰੀ ਦਰਸ਼ਨ ਸਿੰਘ ਕਾਂਗੜਾ ਵੱਲੋ ਕੀਤਾ ਗਿਆ ਉਹ ਦਲਿਤ ਵੈਲਫੇਅਰ ਸੰਗਠਨ ਪੰਜਾਬ ਦੇ ਮੁੱਖ ਦਫਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ ਉਨ੍ਹਾਂ ਕਿਹਾ ਕਿ ਸੰਗਠਨ ਦੀ ਸੂਬਾ ਕਮੇਟੀ ਅਤੇ ਜਿਲ੍ਹਾ ਕਮੇਟੀਆਂ ਭੰਗ ਕੀਤੀਆਂ ਗਈਆਂ ਹਨ ਅਤੇ 25 ਫਰਵਰੀ 2021 ਤੱਕ ਮੁੜ ਨਵੀਆਂ ਟੀਮਾਂ ਬਣਾਈਆਂ ਜਾਣਗੀਆ ਸ਼੍ਰੀ ਦਰਸ਼ਨ ਸਿੰਘ ਕਾਂਗੜਾ ਨੇ ਕਿਹਾ ਕਿ ਦਲਿਤਾਂ ਦੀ ਭਲਾਈ ਹਿੱਤ ਕਮ ਕਰਨ ਲਈ ਅਤੇ ਉਨ੍ਹਾਂ ਨੂੰ ਆ ਰਹੀਆਂ ਮੁਸ਼ਕਲਾਂ ਦੇ ਸਥਾਈ ਤੌਰ ਤੇ ਹੱਲ ਲਈ ਦਲਿਤ ਵੈਲਫੇਅਰ ਸੰਗਠਨ ਪੰਜਾਬ ਦੀਆਂ ਪੰਜਾਬ ਭਰ ਵਿੱਚ ਸੂਬਾ ਕਮੇਟੀ ਦੇ ਨਾਲ ਨਾਲ ਜਿਲ੍ਹਾ ਅਤੇ ਬਲਾਕ ਪੱਧਰ ਤੇ ਕਮੇਟੀਆਂ ਬਣਾਈਆਂ ਹੋਈਆਂ ਹਨ ਜਿਨ੍ਹਾਂ ਨੂੰ ਅਜ ਭੰਗ ਕੀਤਾ ਗਿਆ ਹੈ ਜਿਨ੍ਹਾਂ ਸਮਾਂ ਨਵੀਆਂ ਕਮੇਟੀਆਂ ਨਹੀਂ ਬਣਾਈਆਂ ਜਾਂਦੀਆਂ ਉਨ੍ਹਾਂ ਸਮਾਂ ਸੰਗਠਨ ਨਾਲ ਸਬੰਧਤ ਸਾਰੇ ਹੀ ਆਗੂ ਬਤੌਰ ਵਲੰਟੀਅਰ ਅਪਣੀਆਂ ਸੇਵਾਵਾਂ ਜਾਰੀ ਰੱਖਣਗੇ ਸ਼੍ਰੀ ਦਰਸ਼ਨ ਕਾਂਗੜਾ ਨੇ ਕਿਹਾ ਕਿ ਸੰਗਠਨ ਦੀਆਂ ਨਵੀਆਂ ਕਮੇਟੀਆਂ ਬਣਾਉਣ ਸਮੇਂ ਮਹਿਲਾਵਾਂ ਅਤੇ ਨੌਜਵਾਨਾਂ ਨੂੰ ਅਹਿਮ ਜ਼ਿੰਮੇਵਾਰੀਆਂ ਦਿਤੀਆਂ ਜਾਣਗੀਆ ਉਨ੍ਹਾਂ ਕਿਹਾ ਕਿ ਸੰਗਠਨ ਵੱਲੋਂ ਕੀਤੇ ਜਾ ਰਹੇ ਸਮਾਜ ਸੇਵੀ ਕੰਮਾਂ ਨੂੰ ਮੁੱਖ ਰੱਖਦਿਆਂ ਜਿੱਥੇ ਵੱਖ ਵੱਖ ਸੰਸਥਾਵਾਂ ਅਤੇ ਅਦਾਰਿਆਂ ਵੱਲੋ ਮਾਨ ਸਨਮਾਨ ਦਿੱਤਾ ਗਿਆ ਹੈ ਉੱਥੇ ਹੀ ਸਰਕਾਰ ਵੱਲੋਂ ਵੀ ਸੰਗਠਨ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ ਹੈ ਉਨ੍ਹਾਂ ਪੰਜਾਬ ਭਰ ਦੇ ਦਲਿਤ ਭਾਈਚਾਰੇ ਨੂੰ ਖੁੱਲ੍ਹਾ ਸੱਦਾ ਦਿੰਦਿਆਂ ਕਿਹਾ ਕਿ ਕੋਈ ਵੀ ਸਮਾਜ ਸੇਵਾ ਦਾ ਜਜਵਾ ਰੱਖਣ ਵਾਲੇ ਸੰਗਠਨ ਨਾਲ ਜੁੜਨ ਲਈ ਅਤੇ ਸੰਗਠਨ ਦਾ ਹਿੱਸਾ ਬਣਨ ਲਈ ਇਹਨਾਂ ਨੰਬਰਾਂ 94784-86000,85752-86000, 97814-39262,98556-42379,9041408006 ਤੇ ਸੰਪਰਕ ਕਰ ਸਕਦੇ ਹਨ