ਕੋਵਿਡ-19 ਟੀਕਾਕਰਨ ਦਾ ਤੀਜਾ ਪੜਾਅ ਹੋਇਆ ਸ਼ੁਰੂ ਡਿਪਟੀ ਕਮਿਸ਼ਨਰ

01

March

2021

ਫਾਜ਼ਿਲਕਾ, 1 ਮਾਰਚ: ਕੋਵਿਡ -19 ਟੀਕਾਕਰਨ ਦਾ ਤੀਜਾ ਪੜਾਅ ਸੋਮਵਾਰ ਤੋਂ ਸ਼ੁਰੂ ਹੋ ਗਿਆ ਹੈ। ਇਹ ਜਾਣਕਾਰੀ ਜ਼ਿਲੇ ਦੇ ਡਿਪਟੀ ਕਮਿਸ਼ਨਰ ਸ: ਅਰਵਿੰਦਪਾਲ ਸਿੰਘ ਸੰਧੂ ਨੇ ਦਿੱਤੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਪੜਾਅ ਵਿੱਚ 60 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਅਤੇ ਸਰਕਾਰ ਦੁਆਰਾ ਦਰਸਾਏ ਅਨੁਸਾਰ ਸਹਿ-ਰੋਗਾਂ ਤੋਂ ਪੀੜਤ 45 ਤੋਂ 59 ਸਾਲ ਤੱਕ ਦੀ ਉਮਰ ਦੇ ਵਿਅਕਤੀਆਂ ਦਾ ਟੀਕਾਕਰਨ ਕੀਤਾ ਜਾਵੇਗਾ। 45 ਤੋਂ 59 ਸਾਲ ਤੱਕ ਦੀ ਉਮਰ ਦੇ ਵਿਅਕਤੀਆਂ ਨੂੰ ਸਹਿ-ਰੋਗਾਂ ਬਾਰੇ ਰਜਿਸਟਰਡ ਮੈਡੀਕਲ ਪ੍ਰੈਕਟੀਸ਼ਨਰ ਤੋਂ ਪ੍ਰਮਾਣੀਕਰਣ ਦੇਣਾ ਲਾਜ਼ਮੀ ਹੋਵੇਗਾ। ਸ: ਸੰਧੂ ਨੇ ਕਿਹਾ ਕਿ ਟੀਕਾਕਰਨ ਦੇ ਇਸ ਪੜਾਅ ਵਿਚ ਟੀਕਾਕਰਨ ਲਈ ਪਹਿਲਾਂ ਰਜਿਸਟੇ੍ਰਸ਼ਨ ਕਰਵਾਉਣੀ ਲਾਜ਼ਮੀ ਨਹੀਂ ਹੈ ਪਰ ਟੀਕਾ ਲਗਵਾਉਣ ਦੇ ਇਛੁੱਕ ਵਿਅਕਤੀ ਇਸ ਲਈ ਪ੍ਰੀ-ਰਜਿਸਟਰ ਕਰ ਵੀ ਸਕਦੇ ਹਨ ਜਾਂ ਟੀਕਾਕਰਨ ਲਈ ਸਿੱਧੇ ਪਹੰੁਚ ਕਰ ਸਕਦੇ ਹਨ। ਹਾਲਾਂਕਿ ਇਹ ਸਲਾਹ ਦਿੱਤੀ ਜਾਂਦੀ ਹੈ ਕਿ ਸੀਨੀਅਰ ਨਾਗਰਿਕ ਸਿਟੀਜ਼ਨ ਟੀਕਾਕਰਨ ਲਈ ਸਿਹਤ ਸੰਸਥਾ ਵਿਖੇ ਉਡੀਕ ਦੇ ਸਮੇਂ ਤੋਂ ਬਚਣ ਵਾਸਤੇ ਪਹਿਲਾਂ ਰਜਿਸਟਰ ਕਰਵਾ ਸਕਦੇ ਹਨ। ਸਿਵਲ ਸਰਜਨ ਡਾ: ਕੁੰਦਨ ਕੇ ਪਾਲ ਨੇ ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰੀ ਹਸਪਤਾਲਾਂ ਵਿਚ ਟੀਕਾ ਮੁਫਤ ਲਗਾਇਆ ਜਾਵੇਗਾ ਜਦੋਂ ਕਿ ਪ੍ਰਾਈਵੇਟ ਹਸਪਤਾਲਾਂ ਨੂੰ ਟੀਕੇ ਦੀ ਪ੍ਰਤੀ ਖੁਰਾਕ ਪਿੱਛੇ 150 ਰੁਪਏ ਵਸੂਲਣ ਲਈ ਅਧਿਕਾਰਤ ਕੀਤਾ ਗਿਆ ਹੈ ਅਤੇ ਉਹ ਸੇਵਾ ਪ੍ਰਬੰਧਨ ਖਰਚੇ ਵਜੋਂ 100 ਰੁਪਏ ਵਾਧੂ ਵਸੂਲ ਸਕਦੇ ਹਨ। ਉਨਾਂ ਨੇ ਕਿਹਾ ਕਿ ਲੋਕ ਇਸ ਵੈਕਸਿਨ ਲਈ ਸਰਕਾਰ ਦੀ ਵੇਬਸਾਈਟ ... ਤੇ ਰਜਿਸਟਰ ਕਰਵਾ ਸਕਦੇ ਹਨ। ਇਸ ਦੌਰਾਨ, ਸਿਹਤ ਸੰਭਾਲ ਕਰਮਚਾਰੀਆਂ ਅਤੇ ਫਰੰਟਲਾਈਨ ਕਰਮਚਾਰੀਆਂ ਲਈ ਟੀਕਾਕਰਣ ਇਸ ਦੌਰ ਦੇ ਨਾਲ-ਨਾਲ ਜਾਰੀ ਰਹੇਗਾ ਭਾਵੇਂ ਕਿ ਉਹ ਪਹਿਲਾਂ ਰਜਿਸਟਰਡ ਨਹੀਂ ਹੋਏ ਫਿਰ ਵੀ ਉਹ ਵਾਕ ਇਨ ਰਾਹੀਂ ਟੀਕਾਕਰਨ ਸਥਾਨ ‘ਤੇ ਜਾ ਕੇ ਟੀਕਾ ਲਗਵਾ ਸਕਦੇ ਹਨ।