ਸ਼ਹਿਰੀ ਖੇਤਰਾਂ ਦੇ ਅੰਦਰ ‘ਨਾਜਾਇਜ਼’ ਟੌਲਾਂ ਨੂੰ ਸਾਲ ਦੇ ਅੰਦਰ ਹਟਾ ਦਿੱਤਾ ਜਾਵੇਗਾ: ਗਡਕਰੀ

18

March

2021

ਨਵੀਂ ਦਿੱਲੀ, 18 ਮਾਰਚ ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਅੱਜ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਸ਼ਹਿਰੀ ਖੇਤਰਾਂ ਦੇ ਅੰਦਰ ਕਈ ਥਾਵਾਂ ’ਤੇ ‘ਗਲਤ ਅਤੇ ਨਾਜਾਇਜ਼’ ਟੌਨਾਂ ਨੂੰ ਇਕ ਸਾਲ ਵਿਚ ਹਟਾ ਦਿੱਤਾ ਜਾਵੇਗਾ। ਸ੍ਰੀ ਗਡਕਰੀ ਨੇ ਲੋਕ ਸਭਾ ਵਿੱਚ ਪ੍ਰਸ਼ਨ ਕਾਲ ਦੌਰਾਨ ਗੁਰਜੀਤ ਔਜਲਾ, ਦੀਪਕ ਬੈਜ ਅਤੇ ਕੁੰਵਰ ਦਾਨਿਸ਼ ਅਲੀ ਦੇ ਪ੍ਰਸ਼ਨਾਂ ਦੇ ਜਵਾਬ ਵਿੱਚ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸ਼ਹਿਰਾਂ ਦੇ ਅੰਦਰ ਬਣੇ ਪਹਿਲੇ ਟੌਲ ਸਾਲ ਵਿੱਚ ਹਟਾ ਦਿੱਤੇ ਜਾਣਗੇ। ਅਜਿਹੇ ਟੌਲਾਂ ਵਿੱਚ ਚੋਰੀਆਂ ਬਹੁਤ ਹੁੰਦੀਆਂ ਸਨ। ਹੁਣ ਗੱਡੀਆਂ ਵਿੱਚ ਜੀਪੀਐੱਸ ਪ੍ਰਣਾਲੀ ਲਗਾ ਦਿੱਤੀ ਜਾਵੇਗੀ, ਜਿਸ ਦੀ ਮਦਦ ਨਾਲ ਟੌਲ ਟੈਕਸ ਦਾ ਭੁਗਤਾਨ ਸੌਖਾ ਹੋ ਜਵੇਗਾ। ਇਸ ਤੋਂ ਬਾਅਦ ਸ਼ਹਿਰ ਦੇ ਅੰਦਰ ਅਜਿਹੇ ਟੌਲਾਂ ਦੀ ਲੋੜ ਹੀ ਨਹੀਂ ਰਹੇਗੀ।