ਦੇਸ਼ ਵਾਸੀ ਕੋਵਿਡ ਟੀਕਿਆਂ ਬਾਰੇ ਕੋਈ ਭਰਮ ਨਾ ਰੱਖਣ, ਇਹ ਪੂਰੀ ਤਰ੍ਹਾਂ ਸੁਰੱਖਿਅਤ: ਹਰਸ਼ਵਰਧਨ

19

March

2021

ਨਵੀਂ ਦਿੱਲੀ, 19 ਮਾਰਚ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਹਰਸ਼ਵਰਧਨ ਨੇ ਲੋਕ ਸਭਾ ਵਿੱਚ ਬਹੁਤ ਸਾਰੇ ਲੋਕਾਂ ਦੇ ਮਨਾਂ ਅੰਦਰ ਕੋਵਿਡ-19 ਟੀਕਿਆਂ ਬਾਰੇ ਖਦਸ਼ਾ ਨੂੰ ਖਾਰਜ ਕਰਦਿਆਂ ਕਿਹਾ ਕਿ ਟੀਕੇ ਦੁਨੀਆ ਭਰ ਵਿਚ ਵਿਗਿਆਨਕ ਵਿਸ਼ਲੇਸ਼ਣ ਤੋਂ ਬਾਅਦ ਪ੍ਰਵਾਨ ਕੀਤੇ ਗਏ ਹਨ ਅਤੇ ਸਾਨੂੰ ਇਸ ਵਿਚ ਵਿਸ਼ਵਾਸ ਕਰਨਾ ਚਾਹੀਦਾ ਹੈ। ਪ੍ਰਸ਼ਨਕਾਲ ਦੌਰਾਨ ਉਨ੍ਹਾਂ ਕਿਹਾ ਕਿ ਦੇਸ਼ ਅਤੇ ਦੁਨੀਆ ਦੇ ਬਹੁਤ ਸਾਰੇ ਲੋਕਾਂ ਨੂੰ ਡਰ ਹੈ ਕਿ ਕਿਧਰੇ ਆਉਣ ਵਾਲੇ ਸਮੇਂ ਵਿੱਚ ਕਰੋਨਾ ਵਿਸ਼ਾਣੂ ਟੀਕਾ ਨੁਕਸਾਨ ਨਹੀਂ ਪਹੁੰਚਾਏਗਾ? ਉਨ੍ਹਾਂ ਕਿਹਾ ਕਿ ਭਾਰਤ ਨੇ ਜਿਨ੍ਹਾਂ ਦੋ ਟੀਕਿਆਂ ਨੂੰ ਪ੍ਰਵਾਨਗੀ ਦਿੱਤੀ ਹੈ ਉਹ ਤੈਅ ਮਾਪਦੰਡਾਂ ’ਤੇ ਖਰੇ ਉਤਰਦੇ ਹਨ। ਕਾਂਗਰਸ ਦੇ ਮੈਂਬਰ ਰਵਨੀਤ ਬਿੱਟੂ ਦੇ ਸਵਾਲ ਦੇ ਜਵਾਬ ਵਿੱਚ ਮੰਤਰੀ ਨੇ ਕਿਹਾ ਕਿ ਦੇਸ਼ ਵਾਸੀ ਕੋਵਿਡ ਟੀਕਿਆਂ ਬਾਰੇ ਕਿਸੇ ਤਰ੍ਹਾਂ ਦਾ ਭਰਮ ਨਾ ਰੱਖਣ।