Arash Info Corporation

ਜੰਮੂ ਅਤੇ ਕਸ਼ਮੀਰ ਦੇ ਸ਼ੋਪੀਆਂ ਵਿਚ ਚੱਲ ਰਹੇ ਮੁਕਾਬਲੇ ਵਿਚ ਲਸ਼ਕਰ-ਏ-ਤੋਇਬਾ ਦੇ ਸਾਰੇ ਅੱਤਵਾਦੀ ਢੇਰ

22

March

2021

ਜੰਮੂ - ਕਸ਼ਮੀਰ, 22 ਮਾਰਚ - ਜੰਮੂ ਅਤੇ ਕਸ਼ਮੀਰ ਦੇ ਸ਼ੋਪੀਆਂ ਵਿਚ ਚੱਲ ਰਹੇ ਮੁਕਾਬਲੇ ਵਿਚ ਲਸ਼ਕਰ-ਏ-ਤੋਇਬਾ ਦੇ ਸਾਰੇ ਅੱਤਵਾਦੀ ਮਾਰੇ ਗਏ ਹਨ। ਅੱਤਵਾਦੀਆਂ ਦੀ ਗਿਣਤੀ ਚਾਰ ਸੀ | ਇਸ ਦੌਰਾਨ ਸੈਨਾ ਦਾ ਇਕ ਜਵਾਨ ਵੀ ਜ਼ਖਮੀ ਹੋ ਗਿਆ ਹੈ । ਆਪ੍ਰੇਸ਼ਨ ਹੁਣ ਪੂਰਾ ਹੋ ਗਿਆ ਹੈ ਅਤੇ ਸਥਿਤੀ ਨਿਯੰਤਰਣ ਅਧੀਨ ਹੈ, ਇੰਨਾ ਸ਼ਬਦ ਦਾ ਪ੍ਰਗਟਾਵਾ ਕਸ਼ਮੀਰ ਦੇ ਆਈਜੀਪੀ ਵਿਜੇ ਕੁਮਾਰ ਵਲੋਂ ਕੀਤਾ ਗਿਆ ਹੈ |