Arash Info Corporation

ਪਿੰਡ ਕੋਟ ਵਖਤੂ ਦੇ ਕਿਸਾਨ ਦੀ ਟਿੱਕਰੀ ਬਾਰਡਰ ‘ਤੇ ਦਿਲ ਦਾ ਦੌਰਾ ਪੈਣ ਨਾਲ ਮੌਤ

24

March

2021

ਤਲਵੰਡੀ ਸਾਬੋ/ਸ਼ੀਗੋ ਮੰਡੀ ,24 ਮਾਰਚ - ਉਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਕੋਟ ਵਖਤੂ ਵਿਖੇ ਉਸ ਸਮੇਂ ਸੋਗ ਦੀ ਲਹਿਰ ਫੈਲ ਗਈ ਜਦੋਂ ਪਿੰਡ ਦੇ ਕਿਸਾਨ ਭੋਲਾ ਸਿੰਘ (70) ਪੁੱਤਰ ਪ੍ਰੀਤਮ ਸਿੰਘ ਦੀ ਦਿਲ ਦਾ ਦੌਰ ਪੈਣ ਨਾਲ ਮੌਤ ਹੋ ਗਈ। ਕਿਸਾਨ ਭੋਲਾ ਸਿੰਘ ਪਿਛਲੇ 4 ਦਿਨਾਂ ਤੋਂ ਕਿਸਾਨ ਅੰਦੋਲਨ ਟਿੱਕਰੀ ਬਾਰਡਰ ‘ਤੇ ਸੰਘਰਸ਼ ਕਰ ਰਿਹਾ ਸੀ ਤੇ ਸਵੇਰੇ ਉਸ ਦੀ ਦਿਲ ਦਾ ਦੌਰਾ ਪੈ ਕੇ ਮੌਤ ਹੋ ਗਈ । ਪਿੰਡ ਦੇ ਮੋਹਤਵਰਾਂ ਤੇ ਭਾਕਿਯੂ ਆਗੂਆਂ ਨੇ ਮ੍ਰਿਤਕ ਕਿਸਾਨ ਦਾ ਕਰਜ਼ਾ ਮਾਫ ਕਰਕੇ ਸਰਕਾਰ ਵੱਲੋਂ 10 ਲੱਖ ਦੀ ਵਿਤੀ ਸਹਾਇਤਾ ਦੇਣ ਦੇ ਨਾਲ ਸਰਕਾਰੀ ਨੌਕਰੀ ਦੇਣ ਦੀ ਸਿਫ਼ਾਰਸ਼ ਕਰਨ ਦੀ ਮੰਗ ਕੀਤੀ ਹੈ।