Arash Info Corporation

ਸਿਰਸਾ ਨੇ ਮਹਿੰਦਰ ਸਿੰਘ ਖਾਲਸਾ ਤੇ ਹੋਰਨਾਂ ਦਾ ਜੇਲ੍ਹ ਵਿਚੋਂ ਰਿਹਾਈ ਮੌਕੇ ਕੀਤਾ ਗਰਮਜੋਸ਼ੀ ਨਾਲ ਸਵਾਗਤ

24

March

2021

ਨਵੀਂ ਦਿੱਲੀ, 24 ਮਾਰਚ - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ, ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਤੇ ਹੋਰ ਸਾਥੀਆਂ ਵੱਲੋਂ ਕੱਲ ਦੇਰ ਸ਼ਾਮ ਤਿਹਾੜ ਜੇਲ੍ਹ ਵਿਚੋਂ ਰਿਹਾਈ ਮੌਕੇ ਜੰਮੂ ਵਾਲੇ ਬਾਬਾ ਮਹਿੰਦਰ ਸਿੰਘ ਖਾਲਸਾ, ਧਰਮਿੰਦਰ ਸਿੰਘ ਹਰਮਨ ਤੇ ਮਨਦੀਪ ਸਿੰਘ ਦੀ ਰਿਹਾਈ ਮੌਕੇ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਤਿੰਨਾਂ ਦਾ ਦਿੱਲੀ ਗੁਰਦੁਆਰਾ ਕਮੇਟੀ ਦੇ ਦਫਤਰ ਵਿਚ ਅੱਜ ਸਨਮਾਨ ਕੀਤਾ ਗਿਆ। ਇਸ ਮੌਕੇ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਬਾਬਾ ਮਹਿੰਦਰ ਸਿੰਘ ਖਾਲਸਾ ਨੇ ਕਿਸਾਨ ਅੰਦੋਲਨ ਦੀ ਡੱਟ ਕੇ ਅਣਥੱਕ ਲੜਾਈ ਲੜੀ ਜਿਸ ਕਾਰਨ ਉਹਨਾਂ ਦੇ ਖਿਲਾਫ ਗੈਰ ਕਾਨੂੰਨੀ ਤੌਰ ’ਤੇ ਕੇਸ ਦਰਜ ਕੀਤੇ ਗਏ। ਉਹਨਾਂ ਦੱਸਿਆ ਕਿ ਇਹਨਾਂ ਲੋਕਾਂ ਦਾ ਇਕੋ ਕਸੂਰ ਸੀ ਕਿ ਇਹ ਕਿਸਾਨ ਅੰਦੋਲਨ ਦਾ ਸਾਥ ਕਿਉਂ ਦੇ ਰਹੇ ਸੀ।

E-Paper

Calendar

Videos