ਅਪਰਬਾਰੀ ਦੁਆਬ ਨਹਿਰ ਤਾਰਾਂ ਵਾਲਾ ਪੁਲ ਤੋਂ ਸ੍ਰੀ ਹਰਿਮੰਦਰ ਸਾਹਿਬ ਸਮੇਤ ਪੰਜ ਪਵਿੱਤਰ ਸਰੋਵਰਾਂ ਨੂੰ ਜਲ ਸਪਲਾਈ ਕਰਨ ਵਾਲੀ ਹੰਸਲੀ ਦੀ ਕਾਰ ਸੇਵਾ ਸ਼ੁਰੂ

31

March

2021

ਅੰਮ੍ਰਿਤਸਰ, 31 ਮਾਰਚ - ਅਪਰਬਾਰੀ ਦੁਆਬ ਨਹਿਰ ਤਾਰਾਂ ਵਾਲਾ ਪੁਲ ਤੋਂ ਸ੍ਰੀ ਹਰਿਮੰਦਰ ਸਾਹਿਬ ਸਮੇਤ ਪੰਜ ਪਵਿੱਤਰ ਸਰੋਵਰਾਂ ਨੂੰ ਜਲ ਸਪਲਾਈ ਕਰਨ ਵਾਲੀ ਹੰਸਲੀ ਦੀ ਕਾਰ ਸੇਵਾ ਅੱਜ ਬਾਬਾ ਅਮਰੀਕ ਸਿੰਘ ਕਾਰ ਸੇਵਾ ਵਾਲਿਆਂ ਵਲੋਂ ਆਰੰਭ ਕੀਤੀ ਗਈ, ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸੰਗਤਾਂ ਦੇ ਸਹਿਯੋਗ ਨਾਲ ਜਲ ਇਕੱਠਾ ਕਰਨ ਵਾਲੇ ਵਾਟਰ ਟੈਂਕ ਦੀ ਸੇਵਾ ਦੋ ਤਿੰਨ ਦਿਨ ਵਿਚ ਮੁਕੰਮਲ ਹੋ ਜਾਵੇਗੀ । ਅੱਜ ਕਾਰਸੇਵਾ ਦੀ ਅਰੰਭਤਾ ਮੌਕੇ ਬਾਬਾ ਅਮਰੀਕ ਸਿੰਘ ਤੋਂ ਇਲਾਵਾ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਵਰਪਾਲ, ਸ਼੍ਰੋਮਣੀ ਕਮੇਟੀ ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ, ਸੰਤ ਬਾਬਾ ਜੌਹਲਾਂ ਵਾਲੇ, ਜਸਵਿੰਦਰ ਸਿੰਘ ਜੱਸੀ ਤੇ ਮੈਨੇਜਰ ਗੁਰਿੰਦਰ ਸਿੰਘ ਮਥਰੇਵਾਲ ਸਮੇਤ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ। ਇੱਥੇ ਜ਼ਿਕਰਯੋਗ ਹੈ ਕਿ ਇਸ ਹੰਸਲੀ ਤੋਂ ਸ੍ਰੀ ਹਰਿਮੰਦਰ ਸਾਹਿਬ ,ਸ੍ਰੀ ਸੰਤੋਖਸਰ ਸਾਹਿਬ ,ਸ੍ਰੀ ਕੌਲਸਰ ਸਾਹਿਬ, ਸ੍ਰੀ ਬਿਬੇਕਸਰ ਸਾਹਿਬ ਤੇ ਸ੍ਰੀ ਰਾਮਸਰ ਸਾਹਿਬ ਦੇ ਸਰੋਵਰਾਂ ਨੂੰ ਅਪਰਬਾਰੀ ਦੁਆਬ ਨਹਿਰ ਤੋਂ ਜਲ ਦੀ ਸਪਲਾਈ ਹੁੰਦੀ ਹੈ।